ਮੁੱਖ ਖਬਰਾਂ

ਚੋਣਾਂ ਤੋਂ ਪਹਿਲਾਂ AAP ਨੂੰ ਵੱਡਾ ਝਟਕਾ , ਵਿਧਾਇਕਾ ਰੁਪਿੰਦਰ ਰੂਬੀ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

By Shanker Badra -- November 10, 2021 9:11 am -- Updated:Feb 15, 2021

ਬਠਿੰਡਾ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (Aam Aadmi Party) ਨੂੰ ਬਠਿੰਡਾ ਤੋਂ ਵੱਡਾ ਝਟਕਾ ਲੱਗਿਆ ਹੈ। ਬਠਿੰਡਾ ਦਿਹਾਤੀ ਤੋਂ ਆਪ ਵਿਧਾਇਕ ਰੁਪਿੰਦਰ ਕੌਰ ਰੂਬੀ (MLA Rupinder Ruby) ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ (Resignation) ਦੇ ਦਿੱਤਾ ਹੈ।

ਚੋਣਾਂ ਤੋਂ ਪਹਿਲਾਂ AAP ਨੂੰ ਵੱਡਾ ਝਟਕਾ , ਵਿਧਾਇਕਾ ਰੁਪਿੰਦਰ ਰੂਬੀ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਉਨ੍ਹਾਂ ਨੇ ਦੇਰ ਰਾਤ ਸੋਸ਼ਲ ਮੀਡੀਆ 'ਤੇ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਇਹ ਜਾਣਕਾਰੀ ਦੇ ਕੇ ਆਪਣਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰਨ ਲਈ ਕਿਹਾ ਹੈ। ਅਸਤੀਫ਼ਾ ਦੇਣ ਤੋਂ ਪਹਿਲਾਂ ਕੱਲ੍ਹ ਰੁਪਿੰਦਰ ਕੌਰ ਰੂਬੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੀਨੀਅਰ ਲੀਡਰਾਂ ਦੇ ਨਾਲ ਮੁਲਾਕਾਤ ਕੀਤੀ ਸੀ।

ਚੋਣਾਂ ਤੋਂ ਪਹਿਲਾਂ AAP ਨੂੰ ਵੱਡਾ ਝਟਕਾ , ਵਿਧਾਇਕਾ ਰੁਪਿੰਦਰ ਰੂਬੀ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਸੂਤਰਾਂ ਦੇ ਹਵਾਲੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਜਲਦ ਹੀ ਕਾਂਗਰਸ ਪਾਰਟੀ ਦੇ ਵਿੱਚ ਸ਼ਾਮਿਲ ਹੋ ਸਕਦੇ ਹਨ , ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਰੁਪਿੰਦਰ ਕੌਰ ਰੂਬੀ ਆਪਣੇ ਇਲਾਕੇ ਵਿੱਚ ਸਰਗਰਮ ਨਜ਼ਰ ਨਹੀਂ ਆ ਰਹੀ ਸੀ ਅਤੇ ਨਾ ਹੀ ਕਿਸੇ ਵੀ ਪਾਰਟੀ ਦੇ ਪ੍ਰੋਗਰਾਮ ਤੇ ਨਜ਼ਰ ਆਏ ਸਨ।

ਚੋਣਾਂ ਤੋਂ ਪਹਿਲਾਂ AAP ਨੂੰ ਵੱਡਾ ਝਟਕਾ , ਵਿਧਾਇਕਾ ਰੁਪਿੰਦਰ ਰੂਬੀ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਦੱਸ ਦੇਈਏ ਕਿ ਰੁਪਿੰਦਰ ਕੌਰ ਰੂਬੀ 2017 ਵਿੱਚ ਬਠਿੰਡਾ ਦੇ ਪੇਂਡੂ ਖੇਤਰ ਤੋਂ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ ਸਨ। ਉਨ੍ਹਾਂ ਨੇ ਆਪਣੇ ਹਲਕੇ ਦੇ ਵਿੱਚ 51,572 ਵੋਟਾਂ ਹਾਸਿਲ ਕਰਕੇ ਜਿੱਤ ਹਾਸਿਲ ਕੀਤੀ ਸੀ। ਜੇਕਰ ਉਸ ਸਮੇਂ ਦੇ ਕੁੱਲ ਵੋਟਰਾਂ ਦੀ ਗੱਲ ਕੀਤੀ ਜਾਵੇ ਤਾਂ ਉਸ ਸਮੇਂ 1,55,113 ਵੋਟਰ ਸਨ ਅਤੇ 1,25,861 ਵੋਟਰਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ ਸੀ। ਰੁਪਿੰਦਰ ਕੌਰ ਰੂਬੀ ਬਠਿੰਡਾ ਦੇ ਲਾਅ ਕਾਲਜ ਵਿੱਚ ਸਹਾਇਕ ਪ੍ਰੋਫੈਸਰ ਵਜੋਂ ਵੀ ਕੰਮ ਕਰ ਚੁੱਕੇ ਹਨ।
-PTCNews