ਰੂਪਨਗਰ :17 ਵਿਅਕਤੀ ਠੀਕ ਹੋਣ ਤੋਂ ਬਾਅਦ ਭੇਜੇ ਗਏ ਘਰ ,ਜ਼ਿਲ੍ਹੇ ‘ਚ ਐਕਟਿਵ ਕੇਸਾਂ ਦੀ ਗਿਣਤੀ ਹੋਈ 40

Rupnagar reports 17 Covid-19 recoveries; district active cases 40
ਰੂਪਨਗਰ :17 ਵਿਅਕਤੀਠੀਕ ਹੋਣ ਤੋਂ ਬਾਅਦ ਭੇਜੇ ਗਏ ਘਰ ,ਜ਼ਿਲ੍ਹੇ 'ਚ ਐਕਟਿਵ ਕੇਸਾਂ ਦੀ ਗਿਣਤੀ ਹੋਈ 40 

ਰੂਪਨਗਰ :17 ਵਿਅਕਤੀ ਠੀਕ ਹੋਣ ਤੋਂ ਬਾਅਦ ਭੇਜੇ ਗਏ ਘਰ ,ਜ਼ਿਲ੍ਹੇ ‘ਚ ਐਕਟਿਵ ਕੇਸਾਂ ਦੀ ਗਿਣਤੀ ਹੋਈ 40:ਰੂਪਨਗਰ : ਕੋਰੋਨਾ ਵਾਇਰਸ ਦੇ ਖੌਫ਼ ਵਿਚਾਲੇ ਅੱਜ ਰੂਪਨਗਰ ਤੋਂ ਇਕ ਵਾਰ ਫ਼ਿਰ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ।  ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਕੋਰੋਨਾ ਐਕਟਿਵ ਪਾਜ਼ੀਟਿਵ ਪਾਏ ਗਏ 57 ਵਿਅਕਤੀਆਂ ਦਾ ਇਲਾਜ ਗਿਆਨ ਸਾਗਰ ਮੈਡੀਕਲ ਸੈਂਟਰ ਬਨੂੜ ਵਿਖੇ ਚੱਲ ਰਿਹਾ ਸੀ। ਉਨ੍ਹਾਂ ਵਿਚੋਂ ਹੁਣ 17 ਵਿਅਕਤੀ ਠੀਕ ਹੋ ਕੇ ਘਰ ਭੇਜੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਲਾਜ ਤੋਂ ਬਾਅਦ ਹੁਣ ਇਨ੍ਹਾਂ 17 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ ਕਿ ਜੋ ਕਿ ਹੁਣ ਪੂਰੀ ਤਰ੍ਹਾਂ ਠੀਕ ਹਨ। ਉਨ੍ਹਾਂ ਨੇ ਦੱਸਿਆ ਕਿ ਹੁਣ ਜ਼ਿਲ੍ਹੇ ਵਿੱਚ ਕੋਰੋਨਾ ਐਕਟਿਵ ਪਾਜ਼ੀਟਿਵ ਕੇਸਾਂ ਦੀ ਸੰਖਿਆ ਘੱਟ ਕੇ 40 ਰਹਿ ਗਈ ਹੈ।

ਉਨ੍ਹਾਂ ਦੱਸਿਆ ਕਿ ਠੀਕ ਹੋਏ ਇਹ ਵਿਅਕਤੀ 07 ਦਿਨਾਂ ਲਈ ਆਪਣੇ ਆਪਣੇ ਘਰਾਂ ਵਿੱਚ ਇਕਾਂਤਵਾਸ ਰਹਿਣਗੇ। ਉਨ੍ਹਾਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਇਹ 17 ਵਿਅਕਤੀ ਹੁਣ ਪੂਰੀ ਤਰ੍ਹਾਂ ਨਾਲ ਠੀਕ ਹਨ ਅਤੇ ਕਿਸੇ ਨੂੰ ਵੀ ਇਨ੍ਹਾਂ ਵਿਅਕਤੀਆਂ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਪੂਰੀ ਜਾਂਚ ਤੋਂ ਬਾਅਦ ਹੀ ਇਹ ਵਿਅਕਤੀ ਘਰ ਭੇਜੇ ਜਾ ਰਹੇ ਹਨ।
-PTCNews