ਰੂਸ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਦੀ ਮੌਤ, ਕਈ ਜ਼ਖਮੀ

ਰੂਸ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਦੀ ਮੌਤ, ਕਈ ਜ਼ਖਮੀ,ਮਾਸਕੋ: ਰੂਸ ‘ਚ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ 2 ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਰੂਸ ਦੇ ਰੀਗਾ ਰਾਜ ਮਾਰਗ ‘ਤੇ ਕਾਰ, ਟਰੱਕ ਅਤੇ ਇਕ ਮਿਨੀ ਬੱਸ ਦੀ ਟੱਕਰ ਹੋਣ ਕਾਰਨ ਵਾਪਰਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਜ਼ਖਮੀਆਂ ਨੂੰ ਇਲਾਜ਼ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਹੋਰ ਪੜ੍ਹੋ:ਧੂਰੀ ‘ਚ ਨਿੱਜੀ ਸਕੂਲ ਬੱਸ-ਟੈਂਪੂ ਵਿਚਕਾਰ ਭਿਆਨਕ ਟੱਕਰ, 7 ਬੱਚੇ ਜ਼ਖਮੀ

ਉਧਰ ਘਟਨਾ ਦੀ ਸੂਚਨਾ ਮਿਲਣ ‘ਤੇ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ, ਜਿਨ੍ਹਾਂ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

-PTC News