Sat, Apr 27, 2024
Whatsapp

Russia Ukraine Conflict: ਕੀਵ ਵਿੱਚ ਵੀਕੈਂਡ ਕਰਫਿਊ ਹਟਿਆ, ਜਾਣੋ ਕਿਉਂ

Written by  Riya Bawa -- February 28th 2022 01:06 PM -- Updated: February 28th 2022 01:07 PM
Russia Ukraine Conflict: ਕੀਵ ਵਿੱਚ ਵੀਕੈਂਡ ਕਰਫਿਊ ਹਟਿਆ, ਜਾਣੋ ਕਿਉਂ

Russia Ukraine Conflict: ਕੀਵ ਵਿੱਚ ਵੀਕੈਂਡ ਕਰਫਿਊ ਹਟਿਆ, ਜਾਣੋ ਕਿਉਂ

Curfew lifted in Kyiv: ਰੂਸ ਅਤੇ ਯੂਕਰੇਨ ਦੀ ਜੰਗੀ ਰਾਜਧਾਨੀ ਕੀਵ ਵਿੱਚ ਵੀਕੈਂਡ ਕਰਫਿਊ ਹਟਾ ਲਿਆ ਗਿਆ ਹੈ। ਭਾਰਤ ਨੇ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਲਈ ਰੇਲਵੇ ਸਟੇਸ਼ਨ 'ਤੇ ਜਾਣ ਲਈ ਕਿਹਾ ਹੈ। ਭਾਰਤ ਦੇ ਕਰੀਬ 15,000 ਨਾਗਰਿਕ ਯੂਕਰੇਨ ਵਿੱਚ ਫਸੇ ਹੋਏ ਹਨ ਅਤੇ ਇਨ੍ਹਾਂ ਵਿੱਚ ਜ਼ਿਆਦਾਤਰ ਵਿਦਿਆਰਥੀ ਹਨ। ਯੂਕਰੇਨ ਵਿੱਚ ਭਾਰਤੀ ਦੂਤਾਵਾਸ ਨੇ ਟਵੀਟ ਕੀਤਾ ਹੈ ਕਿ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਲਈ ਵਿਸ਼ੇਸ਼ ਰੇਲਗੱਡੀ ਚਲਾਉਣ ਦੀ ਵਿਵਸਥਾ ਕੀਤੀ ਗਈ ਹੈ। ਰੇਲਗੱਡੀ ਰੇਲਵੇ ਸਟੇਸ਼ਨ ਤੋਂ ਯੂਕਰੇਨ ਦੇ ਪੱਛਮੀ ਹਿੱਸਿਆਂ ਤੱਕ ਜਾਵੇਗੀ।  Russia Ukraine Conflict: ਕੀਵ ਵਿੱਚ ਵੀਕੈਂਡ ਕਰਫਿਊ ਹਟਿਆ, ਜਾਣੋ ਕਿਉਂ ਟਵੀਟ 'ਚ ਕਿਹਾ ਗਿਆ ਹੈ ਕਿ ਕੀਵ 'ਚ ਵੀਕੈਂਡ ਕਰਫਿਊ ਹਟਾ ਲਿਆ ਗਿਆ ਹੈ। ਸਾਰੇ ਵਿਦਿਆਰਥੀਆਂ ਨੂੰ ਪੱਛਮੀ ਹਿੱਸਿਆਂ ਦੀ ਯਾਤਰਾ ਲਈ ਰੇਲਵੇ ਸਟੇਸ਼ਨ 'ਤੇ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ। ਯੂਕਰੇਨ ਰੇਲਵੇ ਬਚਾਅ ਕਾਰਜ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾ ਰਿਹਾ ਹੈ। ਭਾਰਤ ਸਰਕਾਰ ਨੇ ਆਪਰੇਸ਼ਨ ਗੰਗਾ ਤਹਿਤ ਯੂਕਰੇਨ ਤੋਂ ਭਾਰਤੀਆਂ ਨੂੰ ਕੱਢਣ ਲਈ ਇੱਕ ਵਿਸ਼ੇਸ਼ ਟਵਿੱਟਰ ਹੈਂਡਲ ਬਣਾਇਆ ਹੈ। ਇਸ ਟਵਿੱਟਰ ਅਕਾਉਂਟ 'ਤੇ, ਯੂਕਰੇਨ ਨਾਲ ਲੱਗਦੇ ਦੇਸ਼ਾਂ - ਹੰਗਰੀ, ਪੋਲੈਂਡ, ਰੋਮਾਨੀਆ, ਸਲੋਵਾਕ ਗਣਰਾਜ - ਦੇ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ।

ਕਈ ਮਹੀਨਿਆਂ ਦੇ ਤਣਾਅ ਤੋਂ ਬਾਅਦ ਰੂਸ ਨੇ ਵੀਰਵਾਰ ਨੂੰ ਯੂਕਰੇਨ ਦੇ ਖਿਲਾਫ ਫੌਜੀ ਕਾਰਵਾਈ ਸ਼ੁਰੂ ਕਰ ਦਿੱਤੀ। ਰੂਸ ਨੇ ਯੂਕਰੇਨ ਦੇ ਨਾਟੋ ਵਿੱਚ ਸ਼ਾਮਲ ਹੋਣ 'ਤੇ ਇਤਰਾਜ਼ ਜਤਾਇਆ ਸੀ। ਇਸ ਦੇ ਨਾਲ ਹੀ ਸਪਾਈਸਜੈੱਟ ਤੋਂ ਖ਼ਬਰ ਆਈ ਹੈ ਕਿ ਭਾਰਤੀਆਂ ਨੂੰ ਬਚਾਉਣ ਲਈ ਬੁਡਾਪੇਸਟ ਲਈ ਵਿਸ਼ੇਸ਼ ਉਡਾਣਾਂ ਚਲਾਈਆਂ ਜਾਣਗੀਆਂ। ਹੋਰ ਬਚਾਅ ਲਈ ਉਡਾਣਾਂ ਚਲਾਉਣ ਦੀ ਯੋਜਨਾ ਹੈ। Ukraine, Russia to hold peace talks ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਫੌਜੀ ਕਾਰਵਾਈ ਦੇ ਹੁਕਮ ਦਿੱਤੇ ਜਾਣ ਤੋਂ ਬਾਅਦ ਯੂਕਰੇਨ ਦੀ ਰਾਜਧਾਨੀ ਕੀਵ ਸਮੇਤ ਹੋਰ ਸ਼ਹਿਰਾਂ 'ਚ ਧਮਾਕਿਆਂ ਦੀ ਆਵਾਜ਼ ਲਗਾਤਾਰ ਸੁਣਾਈ ਦੇ ਰਹੀ ਹੈ। ਹਰ ਪਾਸੇ ਡਰ ਦਾ ਮਾਹੌਲ ਹੈ। ਦੇਸ਼ ਦੇ ਕਈ ਇਲਾਕਿਆਂ 'ਚ ਹੰਗਾਮਾ ਮਚਾਉਣ ਤੋਂ ਬਾਅਦ ਰੂਸੀ ਫੌਜੀ ਯੂਕਰੇਨ ਦੀ ਰਾਜਧਾਨੀ ਕੀਵ ਦੇ ਨੇੜੇ ਪਹੁੰਚ ਗਏ ਹਨ।  Russia Ukraine Conflict: ਕੀਵ ਵਿੱਚ ਵੀਕੈਂਡ ਕਰਫਿਊ ਹਟਿਆ, ਜਾਣੋ ਕਿਉਂ ਅਜਿਹੇ 'ਚ ਯੂਕਰੇਨ ਦੇ ਰਾਸ਼ਟਰਪਤੀ ਦਫਤਰ ਨੇ ਪੁਸ਼ਟੀ ਕੀਤੀ ਹੈ ਕਿ ਇਕ ਵਫਦ ਰੂਸੀ ਅਧਿਕਾਰੀਆਂ ਨਾਲ ਮੁਲਾਕਾਤ ਕਰੇਗਾ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦੇ ਦਫਤਰ ਨੇ ਟੈਲੀਗ੍ਰਾਮ ਐਪ 'ਤੇ ਕਿਹਾ ਕਿ ਦੋਵੇਂ ਧਿਰਾਂ ਬੇਲਾਰੂਸ ਦੀ ਸਰਹੱਦ 'ਤੇ ਕਿਸੇ ਅਣ-ਨਿਰਧਾਰਤ ਸਥਾਨ 'ਤੇ ਮਿਲਣਗੀਆਂ। ਰਾਸ਼ਟਰਪਤੀ ਦਫਤਰ ਨੇ ਮੀਟਿੰਗ ਲਈ ਕੋਈ ਖਾਸ ਸਮਾਂ ਨਹੀਂ ਦੱਸਿਆ। -PTC News

Top News view more...

Latest News view more...