
Russia-Ukraine war: ਰੂਸ ਨੇ ਯੂਕਰੇਨ ਉੱਤੇ ਹਮਲਾ ਕੀਤਾ ਹੈ ਅਤੇ ਦੋਨਾਂ ਦੇਸ਼ਾਂ ਵਿਚਾਲੇ ਯੁੱਧ ਚੱਲ ਰਿਹਾ ਹੈ। ਯੂਕਰੇਨ ਦੇ ਰਾਸ਼ਟਰਪਤੀ ਨੇ ਦਾਅਵਾ ਕੀਤਾ ਹੈ ਕਿ ਰੂਸੀ ਹਮਲੇ ਵਿੱਚ ਯੂਕਰੇਨ ਦੇ 137 ਨਾਗਰਿਕਾਂ ਦੀ ਮੌਤ ਹੋ ਗਈ ਹੈ। ਯੂਕਰੇਨ 'ਤੇ ਹਮਲੇ ਦੇ ਖਿਲਾਫ ਰੂਸ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਰੂਸੀ ਪੁਲਿਸ ਨੇ ਯੂਕਰੇਨ ਦੇ ਖਿਲਾਫ ਹਮਲੇ ਦਾ ਵਿਰੋਧ ਕਰ ਰਹੇ 1,700 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਹੈ।
ਜੋਅ ਬਾਈਡਨ ਨੇ ਯੂਕਰੇਨ ਅਤੇ ਰੂਸ ਵਿਚਾਲੇ ਹੋ ਰਹੇ ਯੁੱਧ ਨੂੰ ਲੈ ਕੇ ਕਿਹਾ ਹੈ ਕਿ ਪੁਤਿਨ ਹਮਲਾਵਰ ਹੈ, ਉਸਨੇ ਜੰਗ ਨੂੰ ਚੁਣਿਆ। ਹੁਣ ਉਹ ਅਤੇ ਉਸ ਦਾ ਦੇਸ਼ ਇਸ ਹਮਲੇ ਦੇ ਨਤੀਜੇ ਭੁਗਤੇਗਾ। ਬਾਈਡਨ ਨੇ ਕਿਹਾ ਹੈ ਕਿ ਦੁਨੀਆ ਦੇ ਜ਼ਿਆਦਾਤਰ ਦੇਸ਼ ਰੂਸ ਦੇ ਖਿਲਾਫ ਹਨ। ਜਦੋਂ ਕਿ ਬਾਈਡਨ ਨੇ ਸਪੱਸ਼ਟ ਕੀਤਾ ਕਿ ਉਹ ਆਪਣੀ ਫੌਜ ਨੂੰ ਯੂਕਰੇਨ ਨਹੀਂ ਭੇਜਣਗੇ।
ਬਾਈਡਨ ਨੇ ਕਿਹਾ ਕਿ ਉਹ ਨਾਟੋ ਦੇਸ਼ਾਂ ਦੀ ਜ਼ਮੀਨ ਦੀ ਇੱਕ ਇੰਚ ਦੀ ਵੀ ਰੱਖਿਆ ਕਰਨਗੇ।ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਮਿਲਕੇ ਜੀ-7 ਦੇਸ਼ ਰੂਸ ਨੂੰ ਜਵਾਬ ਦੇਵਾਂਗੇ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਯੂਕਰੇਨ ਨੇ ਮਦਦ ਮੰਗੀ ਸੀ ਜਿਸ ਤੋਂ ਬਾਅਦ ਭਾਰਤ ਦੇ ਪ੍ਰਧਾਨ ਮੰਤਰੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕੀਤੀ। ਯੁੱਧ ਦੇ ਬਾਰੇ ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯੂਕਰੇਨ ਬਾਰੇ ਜਾਣਕਾਰੀ ਦਿੱਤੀ। ਪੀਐਮ ਮੋਦੀ ਨੇ ਆਪਣੇ ਲੰਬੇ ਸਮੇਂ ਤੋਂ ਚੱਲੇ ਆ ਰਹੇ ਵਿਸ਼ਵਾਸ ਨੂੰ ਦੁਹਰਾਇਆ ਕਿ ਰੂਸ ਅਤੇ ਨਾਟੋ ਵਿਚਾਲੇ ਮੱਤਭੇਦ ਨੂੰ ਇਮਾਨਦਾਰੀ ਨਾਲ ਗੱਲਬਾਤ ਰਾਹੀਂ ਹੀ ਹੱਲ ਕੀਤੇ ਜਾ ਸਕਦੇ ਹਨ।
ਇਹ ਵੀ ਪੜ੍ਹੋ:PM ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਗੱਲਬਾਤ, ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਈ ਜਾਵੇ
-PTC News