ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 'ਸਿੱਧੂ' ਵੱਲੋਂ ਸ਼ਕਤੀ ਪ੍ਰਦਰਸ਼ਨ ਸਿੱਖ ਮਰਯਾਦਾ ਦੀ ਉਲੰਘਣਾ: ਬੀਬੀ ਜਗੀਰ ਕੌਰ

By Jashan A - July 23, 2021 9:07 pm

ਅੰਮ੍ਰਿਤਸਰ: ਬੀਬੀ ਜਗੀਰ ਕੌਰ (Bibi Jagir Kaur) ਨੇ ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib ) ਵਿਖੇ ਨਤਮਸਤਕ ਹੋਣ ਪੁੱਜੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਗੁਰੂ ਘਰ ਦੀ ਮਾਣ-ਮਰਯਾਦਾ ਅਤੇ ਪ੍ਰੰਪਰਾ ਦਾ ਉਲੰਘਣ ਕਰਨ ’ਤੇ ਉਸ ਦੀ ਸਖ਼ਤ ਆਲੋਚਨਾ ਕੀਤੀ ਹੈ।

ਸ਼੍ਰੋਮਣੀ ਕਮੇਟੀ (SGPC) ਪ੍ਰਧਾਨ ਨੇ ਕਿਹਾ ਕਿ ਗੁਰੂ ਘਰ ਆਉਣ ਸਮੇਂ ਕਾਂਗਰਸ ਆਗੂਆਂ ਨੇ ਜਿਸ ਤਰ੍ਹਾਂ ਸ਼ਕਤੀ ਪ੍ਰਗਟਾਵਾ ਕੀਤਾ ਹੈ, ਉਸ ਨਾਲ ਸਿੱਖਾਂ ਸੰਗਤਾਂ ਦੀਆਂ ਭਾਵਨਾਵਾਂ ਦੁਖੀਆਂ ਹਨ।

ਹੋਰ ਪੜ੍ਹੋ: ਅੰਤਰਰਾਸ਼ਟਰੀ ਖਗੋਲ ਵਿਗਿਆਨ ਮੁਕਾਬਲੇ ‘ਚ ਲੁਧਿਆਣਾ ਦੀ ਇਕਜੋਤ ਨੇ ਜਿੱਤਿਆ ਚਾਂਦੀ ਦਾ ਤਮਗਾ

ਗੁਰੂ ਘਰ ਅੰਦਰ ਨਿਮਰਤਾ ਅਤੇ ਸਹਿਣਸ਼ੀਲਤਾ ਨਾਲ ਆਉਣ ਦੀ ਰਵਾਇਤ ਹੈ, ਪਰ ਨਵਜੋਤ ਸਿੰਘ ਸਿੱਧੂ ਸਮੇਤ ਕਾਂਗਰਸ ਵਿਧਾਇਕਾਂ ਤੇ ਕਾਂਗਰਸ ਦੇ ਅਹੁਦੇਦਾਰਾਂ ਨੇ ਪਰਕਰਮਾਂ ਅੰਦਰ ਮਰਯਾਦਾ ਦਾ ਖਿਆਲ ਨਹੀਂ ਰੱਖਿਆ। ਉਨ੍ਹਾਂ ਕਿਹਾ ਕਿ ਰਾਜਸੀ ਆਗੂਆਂ ਨੂੰ ਇਸ ਪਾਵਨ ਅਸਥਾਨ ’ਤੇ ਪੁੱਜਣ ਸਮੇਂ ਗੁਰੂ ਘਰ ਦੀਆਂ ਰਵਾਇਤਾਂ ਅਤੇ ਸਤਿਕਾਰ ਦਾ ਖਿਆਲ ਜ਼ਰੂਰ ਰੱਖਣਾ ਚਾਹੀਦਾ ਹੈ।

-PTC News

adv-img
adv-img