Sat, Apr 20, 2024
Whatsapp

ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰਕੇ ਉਸ ਖਿਲਾਫ ਕੇਸ ਦਰਜ ਕੀਤਾ ਜਾਵੇ : ਡਾ. ਦਲਜੀਤ ਸਿੰਘ ਚੀਮਾ

Written by  Shanker Badra -- October 26th 2020 09:01 AM
ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰਕੇ ਉਸ ਖਿਲਾਫ ਕੇਸ ਦਰਜ ਕੀਤਾ ਜਾਵੇ : ਡਾ. ਦਲਜੀਤ ਸਿੰਘ ਚੀਮਾ

ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰਕੇ ਉਸ ਖਿਲਾਫ ਕੇਸ ਦਰਜ ਕੀਤਾ ਜਾਵੇ : ਡਾ. ਦਲਜੀਤ ਸਿੰਘ ਚੀਮਾ

ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰਕੇ ਉਸ ਖਿਲਾਫ ਕੇਸ ਦਰਜ ਕੀਤਾ ਜਾਵੇ : ਡਾ. ਦਲਜੀਤ ਸਿੰਘ ਚੀਮਾ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤੁਲਨਾ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਕੇ ਕੀਤੀ ਬੇਅਦਬੀ ਦਾ ਗੰਭੀਰ ਨੋਟਿਸ ਲਿਆ ਤੇ ਪਾਰਟੀ ਨੇ ਮੰਗ ਕੀਤੀ ਕਿ ਧਰਮਸੋਤ ਨੂੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਤੇ ਉਸ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦਾ ਕੇਸ ਦਰਜ ਕੀਤਾ ਜਾਵੇ। [caption id="attachment_443368" align="aligncenter" width="700"]Sack Dharamsot immediately from the Cabinet and book him for sacrilege : Dr Daljit Singh Cheema ਸਾਧੂ ਸਿੰਘਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰਕੇ ਉਸ ਖਿਲਾਫ ਕੇਸ ਦਰਜ ਕੀਤਾ ਜਾਵੇ : ਡਾ. ਦਲਜੀਤ ਸਿੰਘ ਚੀਮਾ[/caption] ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਘਟਨਾ ਹੈ ਕਿ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਾਰੇ ਮੰਤਰੀਆਂ ਦੀ ਹਾਜ਼ਰੀ ਵਿਚ ਮੁੱਖ ਮੰਤਰੀ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕੀਤੀ ਹੈ ਪਰ ਇਸਦੇ ਬਾਵਜੂਦ ਮੌਕੇ ’ਤੇ ਹਾਜ਼ਰ ਮੁੱਖ ਮੰਤਰੀ ਜਾਂ ਉਹਨਾਂ ਦੇ ਕਿਸੇ ਵੀ ਮੰਤਰੀ ਨੇ ਧਰਮਸੋਤ ਨੂੰ ਇਸ ਬੱਜਰ ਗੁਨਾਹ ਲਈ ਨਹੀਂ ਟੋਕਿਆ। [caption id="attachment_443366" align="aligncenter" width="700"]Sack Dharamsot immediately from the Cabinet and book him for sacrilege : Dr Daljit Singh Cheema ਸਾਧੂ ਸਿੰਘਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰਕੇ ਉਸ ਖਿਲਾਫ ਕੇਸ ਦਰਜ ਕੀਤਾ ਜਾਵੇ : ਡਾ. ਦਲਜੀਤ ਸਿੰਘ ਚੀਮਾ[/caption] ਉਹਨਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ ਧਰਮਸੋਤ ਵੱਲੋਂ ਕੀਤੇ ਭ੍ਰਿਸ਼ਟਾਚਾਰ ਲਈ ਮੁੱਖ ਮੰਤਰੀ ਨੇ ਉਹਨਾਂ ਨੂੰ ਕਲੀਨ ਚਿੱਟ ਦੇ ਕੇ ਉਹਨਾਂ ਦੇ ਧੱਬੇ ਧੋਣ ਦੀ ਕੋਸ਼ਿਸ਼ ਭਾਵੇਂ ਕੀਤੀ ਹੈ ਪਰ ਉਹ ਐਸ ਸੀ ਸਕਾਲਰਸ਼ਿਪ ਘੁਟਾਲੇ ਦੇ ਮੁੱਖ ਦੋਸ਼ੀ ਹਨ ਤੇ ਐਡੀਸ਼ਨਲ ਚੀਫ ਸੈਕਟਰੀ ਦੀ ਰਿਪੋਰਟ ਵਿਚ ਇਹ ਗੱਲ ਸਾਬਤ ਵੀ ਹੋ ਗਈ ਹੈ। ਡਾ. ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਵੱਲੋਂ ਦਿੱਤੀ ਕਲੀਨ ਚਿੱਟ ਦੇ ਬਦਲੇ ਵਿਚ ਮੰਤਰੀ ਧਰਮਸੋਤ ਵੱਲੋਂ ਮੁੱਖ ਮੰਤਰੀ ਦੀ ਖੁਸ਼ਆਮਦੀ ਕਰਨ ਵਾਸਤੇ ਉਹਨਾਂ ਦੀ ਤੁਲਨਾ ਗੁਰੂ ਨਾਨਕ ਦੇਵ ਜੀ ਨਾਂਲ ਕਰ ਦਿੱਤੀ ਗਈ। [caption id="attachment_443367" align="aligncenter" width="700"]Sack Dharamsot immediately from the Cabinet and book him for sacrilege : Dr Daljit Singh Cheema ਸਾਧੂ ਸਿੰਘਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰਕੇ ਉਸ ਖਿਲਾਫ ਕੇਸ ਦਰਜ ਕੀਤਾ ਜਾਵੇ : ਡਾ. ਦਲਜੀਤ ਸਿੰਘ ਚੀਮਾ[/caption] ਉਹਨਾਂ ਕਿਹਾ ਕਿ ਇਹ ਗੁਰੂ ਸਾਹਿਬ ਦਾ ਅਪਮਾਨ ਹੈ ਜੋ ਸਿੱਖ ਕੌਮ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਨੇ ਮੰਗ ਕੀਤੀ ਕਿ ਇਸ ਬੇਅਦਬੀ ਲਈ ਲਈ ਮੰਤਰੀ ਧਰਮਸੋਤ ਦੇ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ, ਉਸਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕੀਤਾ ਜਾਵੇ ਤੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਦੋਸ਼ ਵਿਚ ਉਹਨਾਂ ਖਿਲਾਫ ਐਫ ਆਈ ਦਰਜ ਕੀਤੀ ਜਾਵੇ। -PTCNews


Top News view more...

Latest News view more...