Wed, Apr 24, 2024
Whatsapp

ਬੇਅਦਬੀ ਮਾਮਲਾ: ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

Written by  Riya Bawa -- December 20th 2021 06:04 PM -- Updated: December 20th 2021 06:06 PM
ਬੇਅਦਬੀ ਮਾਮਲਾ: ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਬੇਅਦਬੀ ਮਾਮਲਾ: ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਅੰਮ੍ਰਿਤਸਰ: ਕੌਮੀ ਘੱਟ ਗਿਣਤੀ ਕਮਿਸ਼ਨ ਨੇ ਸ੍ਰੀ ਹਰਿਮੰਦਰ ਸਾਹਿਬ ਤੇ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੇ ਮਾਮਲਿਆਂ 'ਤੇ ਦੋਸ਼ੀਆਂ ਦੇ ਕਤਲ ਦਾ ਗੰਭੀਰ ਨੋਟਿਸ ਲਿਆ ਹੈ। ਕੌਮੀ ਘੱਟ ਗਿਣਤੀ ਕਮਿਸ਼ਨ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਦੀ ਰਿਪੋਰਟ 26 ਦਸੰਬਰ ਤੱਕ ਮੰਗੀ ਹੈ। ਕਮਿਸ਼ਨ ਨੇ ਪੰਜਾਬ ਦੇ ਚੀਫ ਸੈਕਟਰ ਨੂੰ ਨੋਟਿਸ ਜਾਰੀ ਕਰਕੇ ਰਿਪੋਰਟ ਮੰਗੀ ਹੈ। One more lynched in Punjab over 'sacrilege' - The Hindu ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪ੍ਰੈੱਸ ਰਿਲੀਜ਼ ਜਾਰੀ ਕਰਕੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿੱਚ ਕਥਿਤ ਬੇਅਦਬੀ ਦੇ ਮਾਮਲੇ ਤੇ ਦੋਸ਼ੀਆਂ ਦੇ ਕਥਿਤ ਕਤਲ ਗੰਭੀਰ ਮਾਮਲਾ ਹੈ। ਇਸ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। Two Killed In Punjab Over Alleged Sacrilege Still Unidentified: 10 Points ਜ਼ਿਕਰਯੋਗ ਹੈ ਕਿ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਦੀ ਕਥਿਤ ਤੌਰ 'ਤੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਤੋਂ ਬਾਅਦ ਗੁੱਸੇ 'ਚ ਆਈ ਭੀੜ ਨੇ ਇਕ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਇਸੇ ਤਰ੍ਹਾਂ ਦੀ ਇੱਕ ਹੋਰ ਘਟਨਾ ਕਪੂਰਥਲਾ ਵਿੱਚ ਵਾਪਰੀ ਹੈ ਉਥੇ ਵੀ ਐਤਵਾਰ ਨੂੰ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ। Punjab 'sacrilege' cases: Minorities' panel takes suo moto cognisance; seeks report ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਅਸਥਾਨ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਪੂਰੀ ਤਰ੍ਹਾਂ ਨਾਲ ਜਾਂਚ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। Golden Temple sacrilege incident: Investigation underway, says Sukhjinder Singh Randhawa -PTC News


Top News view more...

Latest News view more...