#SAD100thanniversary : ਸ਼੍ਰੋਮਣੀ ਅਕਾਲੀ ਦਲ ਦੀ 100ਵੀਂ ਵਰ੍ਹੇਗੰਢ ਅੱਜ , ਜਾਣੋਂ ਪੂਰਾ ਇਤਿਹਾਸ
ਚੰਡੀਗੜ੍ਹ : ਅੱਜ ਸ਼੍ਰੋਮਣੀ ਅਕਾਲੀ ਦਲ ਦੀ 100ਵੀਂ ਵਰ੍ਹੇਗੰਢ ਹੈ। 14 ਦਸੰਬਰ 1920 'ਚ ਇਤਿਹਾਸਕ ਗੁਰਦੁਆਰਿਆਂ ਨੂੰ ਮਹੰਤਾਂ ਦੇ ਕਬਜ਼ੇ ਤੋਂ ਮੁਕਤ ਕਰਵਾਉਣ ਦੇ ਉਦੇਸ਼ ਨਾਲ ਬਣੀ ਇਸ ਪਾਰਟੀ ਨੇ ਕਈ ਉਤਰਾਅ-ਚੜ੍ਹਾਅ ਵੇਖੇ। ਸ਼੍ਰੋਮਣੀ ਅਕਾਲੀ ਦਲ ਭਾਰਤ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਹੈ, ਜੋ ਪੰਜਾਬ ਦੇ ਲੋਕਾਂ ਲਈ ਲੜ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਵਿਕਾਸ ਦੀ ਜਾਮਣ ਜਮਾਤ ਹੈ, ਇਸ ਪਾਰਟੀ ਨੇ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਵੱਡੀ ਘਾਲਣਾ ਘਾਲੀ ਹੈ।
[caption id="attachment_558149" align="aligncenter" width="300"] #SAD100thanniversary : ਸ਼੍ਰੋਮਣੀ ਅਕਾਲੀ ਦਲ ਦੀ 100ਵੀਂ ਵਰ੍ਹੇਗੰਢ ਅੱਜ , ਜਾਣੋਂ ਪੂਰਾ ਇਤਿਹਾਸ[/caption]
ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਲੜੀ ਲੜਾਈ
ਦੱਸਣਯੋਗ ਹੈ ਕਿ ਸਾਲ 1920 ਵਿਚ ਗੁਰਦੁਆਰਿਆਂ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਟਾਸਕ ਫੋਰਸ ਬਣਾਈ ਗਈ ਤਾਂ ਇਸ ਨੂੰ ਸ਼੍ਰੋਮਣੀ ਅਕਾਲੀ ਦਲ ਕਿਹਾ ਗਿਆ। ਇਸ ਦੌਰਾਨ ਉਸ ਦੀ ਸਭ ਤੋਂ ਵੱਡੀ ਲੜਾਈ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣਾ ਸੀ। ਇਸ ਲਈ ਕਈ ਮੋਰਚੇ ਲਾਏ ਗਏ। ਸਾਲ 1925 ਵਿਚ ਗੁਰਦੁਆਰਾ ਐਕਟ ਬਣਾ ਕੇ ਸਾਰੇ ਇਤਿਹਾਸਕ ਗੁਰਦੁਆਰਿਆਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੀ ਗਈ।
[caption id="attachment_558147" align="aligncenter" width="300"]
#SAD100thanniversary : ਸ਼੍ਰੋਮਣੀ ਅਕਾਲੀ ਦਲ ਦੀ 100ਵੀਂ ਵਰ੍ਹੇਗੰਢ ਅੱਜ , ਜਾਣੋਂ ਪੂਰਾ ਇਤਿਹਾਸ[/caption]
ਸ਼੍ਰੋਮਣੀ ਅਕਾਲੀ ਦਲ 1937 ਵਿੱਚ ਪਹਿਲੀ ਵਾਰ ਚੋਣ ਮੈਦਾਨ ਵਿੱਚ ਉਤਰਿਆ ਸੀ
ਸਿੱਖ ਮਸਲਿਆਂ 'ਤੇ ਲੜਨ ਵਾਲਾ ਸ਼੍ਰੋਮਣੀ ਅਕਾਲੀ ਦਲ 1937 'ਚ ਪਹਿਲੀ ਵਾਰ ਚੋਣ ਮੈਦਾਨ 'ਚ ਉਤਰਿਆ ਸੀ ਅਤੇ 10 ਸੀਟਾਂ 'ਤੇ ਜਿੱਤ ਹਾਸਲ ਕੀਤੀ। ਹਾਲਾਂਕਿ ਪਾਰਟੀ ਸਿਕੰਦਰ ਹਯਾਤ ਖਾਨ ਦੀ ਸਰਕਾਰ ਵੇਲੇ ਵਿਰੋਧੀ ਧਿਰ ਵਿੱਚ ਬੈਠੀ ਸੀ। 1947 ਵਿਚ ਜਦੋਂ ਦੇਸ਼ ਦੀ ਧਰਮ ਦੇ ਆਧਾਰ 'ਤੇ ਵੰਡ ਹੋਈ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਉਸ ਸਮੇਂ ਦੇ ਮੁਖੀ ਮਾਸਟਰ ਤਾਰਾ ਸਿੰਘ ਨੇ ਇਸ ਦਾ ਵਿਰੋਧ ਕੀਤਾਅਤੇ ਭਾਰਤ ਨਾਲ ਰਹਿਣ ਲਈ ਸਹਿਮਤ ਹੋ ਗਏ।
[caption id="attachment_558144" align="aligncenter" width="300"]
#SAD100thanniversary : ਸ਼੍ਰੋਮਣੀ ਅਕਾਲੀ ਦਲ ਦੀ 100ਵੀਂ ਵਰ੍ਹੇਗੰਢ ਅੱਜ , ਜਾਣੋਂ ਪੂਰਾ ਇਤਿਹਾਸ[/caption]
ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੇ ਵੀ ਉਨ੍ਹਾਂ ਨੂੰ ਇੱਕ ਅਜਿਹਾ ਖੇਤਰ ਦੇਣ ਦਾ ਵਾਅਦਾ ਕੀਤਾ ਸੀ ,ਜਿੱਥੇ ਸਿੱਖ ਆਜ਼ਾਦੀ ਨਾਲ ਰਹਿ ਸਕਣਗੇ। ਇਸ ਨੂੰ ਨਹਿਰੂ-ਤਾਰਾ ਸਿੰਘ ਸਮਝੌਤਾ ਕਿਹਾ ਗਿਆ ਪਰ ਜਵਾਹਰ ਲਾਲ ਨਹਿਰੂ ਵੱਲੋਂ ਆਪਣਾ ਵਾਅਦਾ ਪੂਰਾ ਨਾ ਕਰਨ ਕਾਰਨ ਸ਼੍ਰੋਮਣੀ ਅਕਾਲੀ ਦਲ ਨੇ ਮੁੜ ਸੰਘਰਸ਼ ਸ਼ੁਰੂ ਕਰ ਦਿੱਤਾ। ਇਸ ਸੰਘਰਸ਼ ਕਾਰਨ 1966 ਵਿੱਚ ਪੰਜਾਬ ਦੀ ਵੰਡ ਹੋਈ ਅਤੇ ਮੌਜੂਦਾ ਪੰਜਾਬ ਹੋਂਦ ਵਿੱਚ ਆਇਆ।
[caption id="attachment_558143" align="aligncenter" width="300"]
#SAD100thanniversary : ਸ਼੍ਰੋਮਣੀ ਅਕਾਲੀ ਦਲ ਦੀ 100ਵੀਂ ਵਰ੍ਹੇਗੰਢ ਅੱਜ , ਜਾਣੋਂ ਪੂਰਾ ਇਤਿਹਾਸ[/caption]
ਸ਼੍ਰੋਮਣੀ ਅਕਾਲੀ ਦਲ ਨੇ ਸਭ ਤੋਂ ਪਹਿਲਾਂ ਐਮਰਜੈਂਸੀ ਦਾ ਵਿਰੋਧ ਕੀਤਾ ਸੀ
1975 ਵਿੱਚ ਜਦੋਂ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਮਰਜੈਂਸੀ ਲਗਾਈ ਤਾਂ ਸਭ ਤੋਂ ਪਹਿਲਾ ਵਿਰੋਧ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤਾ ਗਿਆ। ਸ. ਪ੍ਰਕਾਸ਼ ਸਿੰਘ ਬਾਦਲ , ਗੁਰਚਰਨ ਸਿੰਘ ਟੌਹੜਾ, ਜਗਦੇਵ ਸਿੰਘ ਤਲਵੰਡੀ ਆਦਿ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇੱਥੋਂ ਹੀ ਇੰਦਰਾ ਗਾਂਧੀ ਨਾਲ ਅਕਾਲੀ ਦਲ ਦੇ ਸਬੰਧ ਬੁਰੀ ਤਰ੍ਹਾਂ ਵਿਗੜ ਗਏ। ਜਿਉਂ ਹੀ ਇੰਦਰਾ ਗਾਂਧੀ ਸੱਤਾ ਵਿੱਚ ਵਾਪਸ ਆਈ ਤਾਂ 1978 ਵਿੱਚ ਬਣੀ ਅਕਾਲੀ ਸਰਕਾਰ ਨੂੰ ਭੰਗ ਕਰ ਦਿੱਤਾ ਗਿਆ।
[caption id="attachment_558142" align="aligncenter" width="300"]
#SAD100thanniversary : ਸ਼੍ਰੋਮਣੀ ਅਕਾਲੀ ਦਲ ਦੀ 100ਵੀਂ ਵਰ੍ਹੇਗੰਢ ਅੱਜ , ਜਾਣੋਂ ਪੂਰਾ ਇਤਿਹਾਸ[/caption]
ਦਰਅਸਲ 'ਚ ਵਿੱਚ ਇਸ ਲੜਾਈ ਦਾ ਕੇਂਦਰ ਦਰਿਆਵਾਂ ਦੇ ਪਾਣੀ ਦੀ ਵੰਡ ਸੀ। ਸ. ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੇ ਪ੍ਰਧਾਨ ਮੰਤਰੀ ਵੱਲੋਂ ਪਾਣੀਆਂ ਦੀ ਵੰਡ ਨੂੰ ਗੈਰ-ਸੰਵਿਧਾਨਕ ਕਰਾਰ ਦਿੰਦਿਆਂ ਇਸ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। 1980 ਵਿਚ ਜਦੋਂ ਕਾਂਗਰਸ ਦੇ ਦਰਬਾਰਾ ਸਿੰਘ ਮੁੱਖ ਮੰਤਰੀ ਬਣੇ ਤਾਂ ਇੰਦਰਾ ਗਾਂਧੀ ਦੇ ਦਬਾਅ 'ਤੇ ਇਹ ਕੇਸ ਵਾਪਸ ਲੈ ਲਿਆ ਗਿਆ।
[caption id="attachment_558149" align="aligncenter" width="300"]
#SAD100thanniversary : ਸ਼੍ਰੋਮਣੀ ਅਕਾਲੀ ਦਲ ਦੀ 100ਵੀਂ ਵਰ੍ਹੇਗੰਢ ਅੱਜ , ਜਾਣੋਂ ਪੂਰਾ ਇਤਿਹਾਸ[/caption]
ਪਾਰਟੀ ਨੇ 1982 ਵਿੱਚ ਧਰਮ ਯੁੱਧ ਮੋਰਚਾ ਸ਼ੁਰੂ ਕੀਤਾ।
ਇਸ ਤੋਂ ਬਾਅਦ ਪਾਰਟੀ ਨੇ ਫਿਰ 1982 ਵਿੱਚ ਇੱਕ ਧਰਮ ਯੁੱਧ ਮੋਰਚਾ ਸ਼ੁਰੂ ਕੀਤਾ। ਇਸ ਦੌਰਾਨ ਪੰਜਾਬ ਵਿਚ ਹਿੰਸਕ ਸੰਘਰਸ਼ ਸ਼ੁਰੂ ਹੋ ਗਏ, ਜਿਸ ਵਿਚ ਆਮ ਲੋਕਾਂ, ਪੁਲਿਸ ਮੁਲਾਜ਼ਮਾਂ ਅਤੇ ਨੌਜਵਾਨਾਂ ਦਾ ਕਾਫੀ ਨੁਕਸਾਨ ਹੋਇਆ। ਸਾਕਾ ਨੀਲਾ ਤਾਰਾ, ਇੰਦਰਾ ਗਾਂਧੀ ਦਾ ਕਤਲ ਅਤੇ ਉਸ ਤੋਂ ਬਾਅਦ ਸਿੱਖ ਕਤਲੇਆਮ ਵਰਗੀਆਂ ਘਟਨਾਵਾਂ ਵਾਪਰੀਆਂ। ਕਈ ਅਕਾਲੀ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ।
[caption id="attachment_558148" align="aligncenter" width="300"]
#SAD100thanniversary : ਸ਼੍ਰੋਮਣੀ ਅਕਾਲੀ ਦਲ ਦੀ 100ਵੀਂ ਵਰ੍ਹੇਗੰਢ ਅੱਜ , ਜਾਣੋਂ ਪੂਰਾ ਇਤਿਹਾਸ[/caption]
1997 ਵਿੱਚ ਭਾਰੀ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਕੀਤੀ
1992 ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਦਾ ਬਾਈਕਾਟ ਕੀਤਾ ਪਰ 1997 ਵਿੱਚ ਭਾਜਪਾ ਨਾਲ ਭਾਰੀ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਕੀਤੀ। ਇਸ ਵੇਲੇ ਪਾਰਟੀ ਦੀ ਕਮਾਨ ਸੁਖਬੀਰ ਸਿੰਘ ਬਾਦਲ ਦੇ ਹੱਥ ਹੈ ਅਤੇ ਫਰਵਰੀ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਦੁਬਾਰਾ ਚੋਣ ਮੈਦਾਨ ਵਿਚ ਉਤਾਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ।
-PTCNews