Advertisment

ਕਣਕ ਦਾ ਝਾੜ ਘੱਟ ਹੋਣ ਕਰਕੇ ਖਰੀਦ 'ਤੇ ਅਸਰ, ਕੇਂਦਰ ਤੋਂ ਮੁਆਵਜ਼ਾ ਨਾ ਮੰਗਣ ਲਈ ਮਾਨ ਸਰਕਾਰ ਦੀ ਕੀਤੀ ਨਿਖੇਧੀ

author-image
Riya Bawa
Updated On
New Update
ਕਣਕ ਦਾ ਝਾੜ ਘੱਟ ਹੋਣ ਕਰਕੇ ਖਰੀਦ 'ਤੇ ਅਸਰ, ਕੇਂਦਰ ਤੋਂ ਮੁਆਵਜ਼ਾ ਨਾ ਮੰਗਣ ਲਈ ਮਾਨ ਸਰਕਾਰ ਦੀ ਕੀਤੀ ਨਿਖੇਧੀ
Advertisment
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਮੰਗਣ ਵਾਸਤੇ ਕੇਂਦਰ ਸਰਕਾਰ ਤੱਕ ਪਹੁੰਚ ਨਾ ਕਰਨ ਦੀ ਨਿਖੇਧੀ ਕੀਤੀ ਤੇ ਮੰਗ ਕੀਤੀ ਕਿ ਸਰਕਾਰ ਕੇਂਦਰ ਤੋਂ ਕੇਂਦਰੀ ਡਿਜ਼ਾਸਟਰ ਮੈਨੇਜਮੈਂਟ ਫੰਡ ਤਹਿਤ ਕੁਦਰਤੀ ਤ੍ਰਾਦਸੀ ਲਈ ਮੁਆਵਜ਼ਾ ਮੰਗੇ।
Advertisment
ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਮੰਗਣ ਵਾਸਤੇ ਕੇਂਦਰ ਸਰਕਾਰ ਤੱਕ ਪਹੁੰਚ ਨਾ ਕਰਨ ਦੀ ਕੀਤੀ ਨਿਖੇਧੀ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਰਾ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਹਾਲ ਤੱਕ ਸੂਬੇ ਦੇ ਕਿਸਾਨਾਂ ਨੂੰ ਪਏ ਘਾਟੇ ਦਾ ਮੁਆਵਜ਼ਾ ਲੈਣ ਵਾਸਤੇ ਕੇਂਦਰ ਸਰਕਾਰ ਤੱਕ ਪਹੁੰਚ ਹੀ ਨਹੀਂ ਕੀਤੀ ਜਦੋਂ ਕਿ ਹੁਣ ਤੱਕ ਪੰਜਾਬ ਦੇ ਕਿਸਾਨਾਂ ਨੂੰ ਫਰਵਰੀ ਵਿਚ ਪਏ ਮੀਂਹ ਤੇ ਮਾਰਚ ਵਿਚ ਗਰਮੀ ਦੀ ਮਾਰ ਕਾਰਨ ਘੱਟ ਤੋਂ ਘੱਟ 10 ਹਜ਼ਾਰ ਰੁਪਏ ਪ੍ਰਤੀ ਏਕੜ ਘਾਟਾ ਪਿਆ ਹੈ। Instead of resolving issues of Punjab, Congress leadership trying to defame SAD: Chandumajra ਅਕਾਲੀ ਆਗੂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਕੇਂਦਰ ਸਰਕਾਰ ਕੋਲ ਇਹ ਮਾਮਲਾ ਚੁੱਕਣ ਅਤੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹਾਲੇ ਤੱਕ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਮੰਗਣ ਲਈ ਫਰਿਆਦ ਹੀ ਨਹੀਂ ਕੀਤੀ। ਉਹਨਾਂ ਕਿਹਾ ਕਿ ਕਿਸਾਨਾਂ ਦਾ ਨਾ ਸਿਰਫ ਕੁਦਰਤੀ ਆਫਤ ਕਾਰਨ ਨੁਕਸਾਨ ਹੋਇਆ ਬਲਕਿ ਉਹਨਾਂ ਨੂੰ ਕਣਕ ਦੇ ਸੁੰਗੜੇ ਦਾਣੇ ਲਈ ਕੀਮਤ ’ਤੇ ਲਾਏ ਜਾ ਰਹੇ ਕੱਟ ਦੀ ਮਾਰ ਵੀ ਝੱਲਣੀ ਪੈ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇਹ ਯਕੀਨੀ ਬਣਾਉਣ ਕਿ ਪੰਜਾਬ ਦੇ ਕਿਸਾਨਾਂ ਲਈ ਐਫ ਸੀ ਆਈ ਦੀ ਤਜਵੀਜ਼ ਅਨੁਸਾਰ ਕੋਈ ਕੱਟ ਨਾ ਲਗਾਏ ਜਾਣ। CM Mann to provide digital J-Forms to farmers ਪ੍ਰੋ. ਚੰਦੂਮਾਜਰਾ ਨੇ ਇਹ ਵੀ ਮੰਗ ਕੀਤੀ ਕਿ ਪੰਜਾਬ ਸਰਕਾਰ ਕੇਂਦਰ ਤੋਂ 500 ਰੁਪਏ ਪ੍ਰਤੀ ਕੁਇੰਟਨ ਬੋਨਸ ਦੀ ਵੀ ਮੰਗ ਕਰੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪਿਛਲੇ ਇਕ ਮਹੀਨੇ ਵਿਚ ਪੈਟਰੋਲੀਅਮ ਕੀਮਤਾਂ ਵਿਚ ਹੋਏ ਦੀ ਬਦੌਲਤ ਮਿਲੇ ਵੱਧ ਵੈਟ ਦਾ ਹਿੱਸਾ ਕਿਸਾਨਾਂ ਨੁੰ ਵੰਡਣਾ ਚਾਹੀਦਾ ਹੈ। ਪ੍ਰੋ. ਚੰਦੂਮਾਜਰਾ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਤੋਂ ਪੰਜਾਬ ਦੇ ਕਿਸਾਨਾਂ ਲਈ ਢੁਕਵੀਂ ਰਾਹਤ ਲੈਣ ਵਿਚ ਨਾਕਾਮ ਰਹੀ ਹੈ ਤੇ ਇਸ ਕਾਰਨ ਇਸਨੇ ਇਸ ਕੰਮ ਵਿਚ ਯੋਗਦਾਨ ਨਾ ਪਾਇਆ ਤਾਂ ਖੇਤੀਬਾੜੀ ਅਰਥਚਾਰਾ ਤਬਾਹੀ ਦੇ ਰਾਹ ਪੈ ਸਕਦਾ ਹੈ। ਉਹਨਾਂ ਖਦਸ਼ਾ ਜਤਾਇਆ ਕਿ ਇਕ ਵਾਰ ਫਿਰ ਤੋਂ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦੀ ਜ਼ੋਰ ਨਾ ਫੜ ਜਾਵੇ।  
Advertisment
ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਮੰਗਣ ਵਾਸਤੇ ਕੇਂਦਰ ਸਰਕਾਰ ਤੱਕ ਪਹੁੰਚ ਨਾ ਕਰਨ ਦੀ ਕੀਤੀ ਨਿਖੇਧੀ ਉਹਨਾਂ ਨੇ ਖੇਤੀਬਾੜੀ ਕਰਜ਼ੇ ਪ੍ਰਾਪਤ ਕਰਨ ਵਿਚ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਦੀ ਵੀ ਚਰਚਾ ਕੀਤੀ। ਉਹਨਾਂ ਕਿਹਾ ਕਿ ਕਣਕ ਦੀ ਫਸਲ ਦੇ ਹੋਏ ਨੁਕਸਾਨ ਕਾਰਨ ਆੜ੍ਹਤੀਏ ਅੱਗੇ ਕਰਜ਼ਾ ਨਹੀਂ ਦੇ ਰਹੇ। ਉਹਨਾਂ ਕਿਹਾ ਕਿ ਹਾਲਾਤ ਇਹ ਬਣ ਗਏ ਹਨ ਕਿ ਸਹਿਕਾਰੀ ਸਭਾਵਾਂ ਤੇ ਬੈਂਕ ਵੀ ਹੁਣ ਕਰਜ਼ੇ ਨਹੀਂ ਦੇ ਰਹੇ ਕਿਉਂਕਿ ਨਬਾਰਡ ਨੇ ਉਹਨਾਂ ਨੁੰ ਅੱਗੇ ਕਰਜ਼ਾ ਨਹੀਂ ਦਿੱਤਾ। ਉਹਨਾਂ ਨੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਇਹ ਮਾਮਲਾ ਉਚ ਪੱਧਰ ’ਤੇ ਚੁੱਕਣ ਤੇ ਕਿਸਾਨਾਂ ਨੂੰ ਅਗਲੀ ਫਸਲ ਵਾਸਤੇ ਕਰਜ਼ਾ ਮਿਲਣਾ ਯਕੀਨੀ ਬਣਾਉਣ। ਇਹ ਵੀ ਪੜ੍ਹੋ : ਮਾਟੁੰਗਾ ਰੇਲਵੇ ਸਟੇਸ਼ਨ ਨੇੜੇ ਵਾਪਰਿਆ ਵੱਡਾ ਹਾਦਸਾ, ਪਟੜੀ ਤੋਂ ਉਤਰੇ ਪੁਡੂਚੇਰੀ ਐਕਸਪ੍ਰੈਸ ਦੇ ਤਿੰਨ ਡੱਬੇ publive-image -PTC News-
punjab-government aam-aadmi-party farmers akali-dal shiromaniakalidal wheat-yield
Advertisment

Stay updated with the latest news headlines.

Follow us:
Advertisment