ਮੁੱਖ ਖਬਰਾਂ

ਕੈਪਟਨ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਸੂਬੇ ਦੀ ਜਨਤਾ ਨਾਲ ਕੀਤਾ ਧੋਖਾ : ਸੁਖਬੀਰ ਸਿੰਘ ਬਾਦਲ 

By Shanker Badra -- April 01, 2021 3:57 pm

ਅਜਨਾਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ 'ਕੈਪਟਨ ਸਰਕਾਰ' ਖ਼ਿਲਾਫ਼ ਹੱਲਾ-ਬੋਲ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਮੰਗਦਾ ਜੁਆਬ ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ ਦੀ ਦਾਣਾ ਮੰਡੀ ਵਿਖੇ ਵਿਸ਼ਾਲ ਰੈਲੀ ਕੀਤੀ ਗਈ ਹੈ। ਇਸ ਦੌਰਾਨ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ 2022 ਦੀਆਂ ਚੋਣਾਂ ਲਈ ਮੁੜ ਅਜਨਾਲਾ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ।

SAD ajnala rally under punjab mangda jawab against punjab congress govt ਕੈਪਟਨ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਸੂਬੇ ਦੀ ਜਨਤਾ ਨਾਲ ਕੀਤਾ ਧੋਖਾ : ਸੁਖਬੀਰ ਸਿੰਘ ਬਾਦਲ

ਪੜ੍ਹੋ ਹੋਰ ਖ਼ਬਰਾਂ : ਚੰਡੀਗੜ੍ਹ ਤੋਂ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਨੂੰ ਹੋਇਆ ਬਲੱਡ ਕੈਂਸਰ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜ ਵਾਰ ਮੁੱਖ ਮੰਤਰੀ ਬਣੇ ਸ.ਪਰਕਾਸ਼ ਸਿੰਘ ਬਾਦਲ ਨੇ ਆਪਣਾ ਹਰ ਵਾਅਦਾ ਪੂਰਾ ਕੀਤਾ ਹੈ। ਦੇਸ਼ ਭਰ 'ਚੋਂ ਚੌਧਰੀ ਦੇਵੀ ਲਾਲ, ਪ੍ਰਕਾਸ਼ ਸਿੰਘ ਬਾਦਲ ਅਤੇ ਚੌਧਰੀ ਚਰਨ ਸਿੰਘ ਤਿੰਨੋਂ ਕਿਸਾਨ ਹਿਤੈਸ਼ੀ ਆਗੂ ਮੰਨੇ ਜਾਂਦੇ ਹਨ। ਉਨ੍ਹਾਂ ਕਿਹਾ ਕਿ 1966 'ਚ ਸ਼੍ਰੋਮਣੀ ਅਕਾਲੀ ਦਲ ਨੇ ਮੋਰਚਾ ਲਗਾ ਕੇ ਐਮ.ਐਸ.ਪੀ ਪਹਿਲੀ ਵਾਰ ਲਾਗੂ ਕਰਵਾਈ ਸੀ। ਉਨ੍ਹਾਂ ਕਿਹਾ ਕਿ ਕੈਪਟਨ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਸੂਬੇ ਦੀ ਜਨਤਾ ਨਾਲ ਧੋਖਾ ਕੀਤਾ ਹੈ।

SAD ajnala rally under punjab mangda jawab against punjab congress govt ਕੈਪਟਨ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਸੂਬੇ ਦੀ ਜਨਤਾ ਨਾਲ ਕੀਤਾ ਧੋਖਾ : ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਇਕੋ -ਇਕ ਪੰਜਾਬ ਹਿਤੈਸ਼ੀ ਪਾਰਟੀ ਹੈ। ਸੂਬੇ 'ਚ ਅਨਾਜ਼ ਮੰਡੀਆਂ ਅਕਾਲੀ ਦਲ ਦੀ ਸਰਕਾਰ ਵੇਲੇ ਬਣਾਈਆਂ ਗਈਆਂ ਹਨ। 15 ਲੱਖ ਦੇ ਕਰੀਬ ਟਿਊਬਵੈੱਲ ਕੁਨੈਕਸ਼ਨ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਦਿੱਤੇ ਗਏ ਹਨ। ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਸਾਰੇ 13000 ਦੇ ਕਰੀਬ ਪਿੰਡਾਂ ਦਾ ਸ਼ਹਿਰਾਂ ਦੀ ਤਰਜ਼ 'ਤੇ ਸਰਵਪੱਖੀ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਰਹਿੰਦੇ ਕਿਸਾਨਾਂ ਨੂੰ ਪਹਿਲੇ ਮਹੀਨੇ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ।

ਕੈਪਟਨ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਸੂਬੇ ਦੀ ਜਨਤਾ ਨਾਲ ਕੀਤਾ ਧੋਖਾ : ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸਰਹੱਦੀ ਪਿੰਡਾਂ ਦੇ ਦਰਿਆਵਾਂ 'ਤੇ ਪੁੱਲ ਬਣਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨੀ ਵਾਸਤੇ ਜਾਨ ਵਾਰਨ ਵਾਲੀ ਪਾਰਟੀ ਹੈ। ਪੰਜਾਬ 'ਚ ਜਿਨ੍ਹਾਂ ਵਿਕਾਸ ਹੋਇਆ ਸਿਰਫ ਅਕਾਲੀ ਦਲ ਦੀ ਸਰਕਾਰ ਵੇਲੇ ਹੋਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੱਲੋਂ ਆਰੰਭੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਕੈਪਟਨ ਸਰਕਾਰ ਵੱਲੋਂ ਬੰਦ ਕੀਤੀਆਂ ਗਈਆਂ ਹਨ।

SAD ajnala rally under punjab mangda jawab against punjab congress govt ਕੈਪਟਨ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਸੂਬੇ ਦੀ ਜਨਤਾ ਨਾਲ ਕੀਤਾ ਧੋਖਾ : ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੈਪਟਨ ਨੇ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ 'ਚ ਖੇਤੀ ਕਾਨੂੰਨ ਲਾਗੂ ਕਰਨ ਦਾ ਵਾਅਦਾ ਕੀਤਾ ਸੀ। ਖੇਤੀ ਕਾਨੂੰਨ ਲਾਗੂ ਕਰਨ ਤੋਂ ਪਹਿਲਾਂ ਦੇਸ਼ ਭਰ 'ਚੋਂ ਸੱਤ ਮੁੱਖ ਮੰਤਰੀਆਂ ਦੀ ਕਮੇਟੀ 'ਚ ਕੈਪਟਨ ਸਮੇਤ 2 ਕਾਂਗਰਸੀ ਮੁੱਖ ਮੰਤਰੀ ਸ਼ਾਮਿਲ ਸਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸੰਸਦੀ ਕਮੇਟੀ ਦਾ ਮੈਂਬਰ ਸੀ, ਜਿਸ ਨੇ ਖੇਤੀ ਕਾਨੂੰਨ ਲਾਗੂ ਕਰਨ ਦੀ ਹਮਾਇਤ ਕੀਤੀ ਹੈ।

-PTCNews

  • Share