Advertisment

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਸਾਂਸਦਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਲਗਾਤਾਰ ਤੀਜੇ ਦਿਨ ਵਿਰੋਧ ਪ੍ਰਦਰਸ਼ਨ

author-image
Shanker Badra
Updated On
New Update
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਸਾਂਸਦਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਲਗਾਤਾਰ ਤੀਜੇ ਦਿਨ ਵਿਰੋਧ ਪ੍ਰਦਰਸ਼ਨ
Advertisment
ਨਵੀਂ ਦਿੱਲੀ : ਸੰਸਦ ਦੇ ਮਾਨਸੂਨ ਸੈਸ਼ਨ ਦਾ ਪਹਿਲਾ ਅਤੇ ਦੂਜਾ ਦਿਨ ਹੰਗਾਮੇ ਦੀ ਭੇਂਟ ਚੜ ਗਿਆ ਸੀ। ਅੱਜ ਤੀਜੇ ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਸਾਨਾਂ ਦੇ ਹੱਕਾਂ 'ਚ ਆਵਾਜ਼ ਚੁੱਕੀ ਹੈ ਤੇ ਸੰਸਦ ਦੇ ਬਾਹਰ ਤਿੰਨੇ ਖੇਤੀ ਕਾਨੂੰਨਾਂ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਹੈ। publive-image ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਸਾਂਸਦਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਲਗਾਤਾਰ ਤੀਜੇ ਦਿਨ ਵਿਰੋਧ ਪ੍ਰਦਰਸ਼ਨ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਸਪਾ ਐਮ.ਪੀਜ਼ ਦੇ ਨਾਲ ਸੰਸਦ ਦੇ ਬਾਹਰ ਲਗਾਤਾਰ ਤੀਜੇ ਦਿਨ ਵੀ ਤਿੰਨੇ ਖੇਤੀ ਕਾਨੂੰਨਾਂ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਸਾਂਸਦਾਂ ਵੱਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਤਖ਼ਤੀਆਂ ਫ਼ੜ ਕੇ ਸੰਸਦ ਦੇ ਬਾਹਰ ਮੁਜ਼ਾਹਰਾ ਕੀਤਾ ਗਿਆ ਹੈ। publive-image ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਸਾਂਸਦਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਲਗਾਤਾਰ ਤੀਜੇ ਦਿਨ ਵਿਰੋਧ ਪ੍ਰਦਰਸ਼ਨ ਇਸ ਦੌਰਾਨ ਸਾਂਸਦਾਂ ਵੱਲੋਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਮੁੜ ਤਖ਼ਤੀਆਂ ਵਿਖਾਈਆਂ ਗਈਆਂ ਹਨ। ਜਿਨ੍ਹਾਂ 'ਤੇ ਲਿਖਿਆ ; ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਨਾ ਮਤ ਕਰੋ ,ਕਾਲੇ ਕਾਨੂੰਨਾਂ ਨੂੰ ਰੱਦ ਕਰੋ , ਕਿਸਾਨ ਭਾਰਤ ਨੂੰ ਖਿਲਾਉਂਦੇ ਹਨ ਉਨ੍ਹਾਂ ਨੂੰ ਮਤ ਮਾਰੋ। ਅੰਨਦਾਤਾ ਦੇ ਨਾਲ ਇਨਸਾਫ਼ ਕਰੋ। publive-image ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਸਾਂਸਦਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਲਗਾਤਾਰ ਤੀਜੇ ਦਿਨ ਵਿਰੋਧ ਪ੍ਰਦਰਸ਼ਨ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਕੇਂਦਰ ਦੇਸ਼ ਦੇ ਕਿਸਾਨਾਂ ਦਾ ਅਪਮਾਨ ਨਾ ਕਰੇ।ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ 8 ਮਹੀਨਿਆਂ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਸੜਕਾਂ ‘ਤੇ ਬੈਠੇ ਹਨ। ਇਸ ਦੌਰਾਨ ਸਾਰੀਆਂ ਪਾਰਟੀਆਂ ਕਿਸਾਨਾਂ ਦੇ ਹੱਕ ਵਿੱਚ ਖੜੀਆਂ ਹੋਈਆਂ ਹਨ ਪਰ ਅਫ਼ਸੋਸ ਦੀ ਗੱਲ ਕਿ ਕੱਲ ਪਾਰਲੀਮੈਂਟ ਸੈਸ਼ਨ ਵਿੱਚ ਕਾਂਗਰਸ ਨੇ ਕਿਸਾਨਾਂ ਦਾ ਮੁੱਦਾ ਨਹੀਂ ਉਠਾਇਆ , ਸਗੋਂ ਦੂਜੇ ਮੁੱਦੇ ਉਠਾਏ ਗਏ। -PTCNews-
parliament shiromani-akali-dal sukhbir-singh-badal farmers-protest harsimrat-kaur-badal sad-protest agricultural-laws
Advertisment

Stay updated with the latest news headlines.

Follow us:
Advertisment