ਮੋਗਾ 'ਚ ਕਾਂਗਰਸ ਅਤੇ ਅਕਾਲੀਆਂ ਵਿਚਕਾਰ ਹੋਈ ਹਿੰਸਕ ਝੜਪ, 2 ਅਕਾਲੀ ਵਰਕਰਾਂ ਦੀ ਮੌਤ
ਮੋਗਾ : ਮੋਗਾ ਜ਼ਿਲ੍ਹੇ 'ਚ ਚੋਣ ਪ੍ਰਚਾਰ ਦੌਰਾਨ ਹਿੰਸਕ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਚੋਣ ਪ੍ਰਚਾਰ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ 'ਤੇ ਕਾਂਗਰਸੀਆਂ ਨੇ ਗੱਡੀ ਚੜ੍ਹਾ ਦਿੱਤੀ ਹੈ। ਇਸ ਦਰਮਿਆਨ ਹੋਈ ਹਿੰਸਕ ਝੜਪ ਵਿੱਚ 2 ਅਕਾਲੀ ਵਰਕਰਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਮਾਮੂਲੀ ਜ਼ਖਮੀ ਹੋ ਗਏ ਹਨ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਦੀ ਰਾਤ ਨੂੰ ਵਾਪਰੀ ਹੈ।
ਪੜ੍ਹੋ ਹੋਰ ਖ਼ਬਰਾਂ :ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ ਦਾ ਮੁੱਖ ਦੋਸ਼ੀ ਦੀਪ ਸਿੱਧੂ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ
[caption id="attachment_473751" align="aligncenter" width="750"]
ਮੋਗਾ 'ਚ ਕਾਂਗਰਸ ਅਤੇ ਅਕਾਲੀਆਂ ਵਿਚਕਾਰ ਹੋਈ ਹਿੰਸਕ ਝੜਪ, 2 ਅਕਾਲੀ ਵਰਕਰਾਂ ਦੀ ਮੌਤ[/caption]
ਜਦੋਂ ਮੋਗਾ ਜ਼ਿਲ੍ਹੇ ਦੇ ਵਾਰਡ ਨੰਬਰ- 9 ਵਿੱਚ ਦੋਵੇਂ ਧਿਰਾਂ ਦੇ ਵਰਕਰ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਦੋਵਾਂ ਧਿਰਾਂ ਵਿਚ ਪਹਿਲਾਂ ਬਹਿਸ ਹੋਈ ਜੋ ਬਾਅਦ ਵਿਚ ਟਕਰਾਅ ਵਿਚ ਬਦਲ ਗਈ। ਕਾਂਗਰਸ ਦੀ ਮਹਿਲਾ ਉਮੀਦਵਾਰ ਦੇ ਪਤੀ ਅਤੇ ਕਾਂਗਰਸੀ ਆਗੂ ਨਰਿੰਦਰਪਾਲ ਸਿੰਘ ਸਿੱਧੂ ਨੇ ਤੇਜ਼ ਰਫਤਾਰ ਗੱਡੀ ਅਕਾਲੀ ਸਮਰਥਕਾਂ ’ਤੇ ਚੜ੍ਹਾ ਦਿੱਤੀ।
[caption id="attachment_473754" align="aligncenter" width="750"]
ਮੋਗਾ 'ਚ ਕਾਂਗਰਸ ਅਤੇ ਅਕਾਲੀਆਂ ਵਿਚਕਾਰ ਹੋਈ ਹਿੰਸਕ ਝੜਪ, 2 ਅਕਾਲੀ ਵਰਕਰਾਂ ਦੀ ਮੌਤ[/caption]
ਜਿਸ ਦੌਰਾਨ ਅਕਾਲੀ ਵਰਕਰ ਹਰਮਿੰਦਰ ਸਿੰਘ ਅਤੇ ਜਗਦੀਪ ਸਿੰਘ ਦੀ ਮੌਤ ਹੋ ਗਈ ਅਤੇ 2 ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਹਨ। ਜਿਸ ਤੋਂ ਬਾਅਦ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਸੀ, ਜਿਥੋਂ ਉਨ੍ਹਾਂ ਨੂੰ ਨੇੜਲੇ ਮੈਡੀਕਲ ਕਾਲਜ ਵਿਚ ਰੈਫਰ ਕਰ ਦਿੱਤਾ ਗਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐੱਸ.ਪੀ. ਸਿਟੀ ਬਲਜਿੰਦਰ ਸਿੰਘ ਭੁੱਲਰ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ।
ਪੜ੍ਹੋ ਹੋਰ ਖ਼ਬਰਾਂ : ਦਿੱਲੀ ਹਿੰਸਾ ਦਾ ਇਕ ਹੋਰ ਮੁਲਜ਼ਮ ਇਕਬਾਲ ਸਿੰਘ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ
[caption id="attachment_473752" align="aligncenter" width="750"]
ਮੋਗਾ 'ਚ ਕਾਂਗਰਸ ਅਤੇ ਅਕਾਲੀਆਂ ਵਿਚਕਾਰ ਹੋਈ ਹਿੰਸਕ ਝੜਪ, 2 ਅਕਾਲੀ ਵਰਕਰਾਂ ਦੀ ਮੌਤ[/caption]
ਇਸ ਮਾਮਲੇ ਵਿੱਚ ਕਾਂਗਰਸੀ ਉਮੀਦਵਾਰ ਦੇ ਪਤੀ ਨਰਿੰਦਰਪਾਲ ਸਿੰਘ ਸਿੱਧੂ ਅਤੇ ਉਸਦੇ ਸਾਥੀ ਨੂੰ ਹਿਰਾਸਤ 'ਚ ਲਿਆ ਗਿਆ ਹੈ ਅਤੇ 8 ਲੋਕਾਂ ਖ਼ਿਲਾਫ਼ ਬਾਈਨੇਮ ਅਤੇ ਕੁੱਝ ਅਣਪਛਾਤਿਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ 2 ਵਾਹਨ ਵੀ ਜ਼ਬਤ ਕੀਤੇ ਗਏ ਹਨ। ਦੱਸ ਦੇਈਏ ਕਿ 14 ਫਰਵਰੀ ਨੂੰ 8 ਨਗਰ ਨਿਗਮਾਂ, 109 ਸਿਟੀ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਚੋਣਾਂ ਹੋਣੀਆਂ ਹਨ।
-PTCNews