Advertisment

ਸ਼੍ਰੋਮਣੀ ਅਕਾਲੀ ਦਲ ਵੱਲੋਂ 27 ਨਵੰਬਰ ਦੇ ਜਨਤਕ ਪ੍ਰੋਗਰਾਮ ਮੁਲਤਵੀ ਕਰਨ ਦਾ ਐਲਾਨ

author-image
Shanker Badra
Updated On
New Update
ਸ਼੍ਰੋਮਣੀ ਅਕਾਲੀ ਦਲ ਵੱਲੋਂ 27 ਨਵੰਬਰ ਦੇ ਜਨਤਕ ਪ੍ਰੋਗਰਾਮ ਮੁਲਤਵੀ ਕਰਨ ਦਾ ਐਲਾਨ
Advertisment
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਰਾਹੀਂ ਸੰਯੁਕਤ ਕਿਸਾਨ ਮੋਰਚੇ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਪਾਰਟੀ ਦੇ 27 ਨਵੰਬਰ ਦੇ ਜਨਤਕ ਪ੍ਰੋਗਰਾਮ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੇ 27 ਤਾਰੀਕ ਦੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਜਨਤਕ ਪ੍ਰੋਗਰਾਮ ਸਨ ਪਰ ਇਲਾਕੇ ਦੇ ਪਾਰਟੀ ਵਰਕਰਾਂ ਦੀ ਇਹ ਇੱਛਾ ਸੀ ਕਿ ਹਲਕੇ ਦੇ ਕਿਸਾਨ 29 ਤਾਰੀਕ ਦੇ ਸੰਯੁਕਤ ਕਿਸਾਨ ਮੋਰਚੇ ਦੇ ਦਿੱਲੀ ਵਿਖੇ ਹੋਣ ਵਾਲੇ ਪ੍ਰੋਗਰਾਮ ਵਿੱਚ ਜਾਣਾ ਚਾਹੁੰਦੇ ਸਨ ,ਜਿਸ ਕਰਕੇ ਪਾਰਟੀ ਨੇ ਇਹ ਪ੍ਰੋਗਰਾਮ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। -PTCNews-
farmers-protest sad sad-rally kisan-andolan public-program
Advertisment

Stay updated with the latest news headlines.

Follow us:
Advertisment