ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
[caption id="attachment_548041" align="aligncenter" width="647"]

ਸ਼੍ਰੋਮਣੀ ਅਕਾਲੀ ਦਲ ਨੇ ਘਨੌਰ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਰਦੂਲਗੜ੍ਹ ਤੋਂ ਦਿਲਰਾਜ ਭੂੰਦੜ ਨੂੰ ਐਲਾਨਿਆ ਉਮੀਦਵਾਰ[/caption]
ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵਿਧਾਨ ਸਭਾ ਹਲਕਾ ਘਨੌਰ ਤੋਂ ਅਤੇ ਮੌਜੂਦਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਤੋਂ ਹੀ ਪਾਰਟੀ ਦੇ ਉਮੀਦਵਾਰ ਹੋਣਗੇ।
[caption id="attachment_548043" align="aligncenter" width="750"]

ਸ਼੍ਰੋਮਣੀ ਅਕਾਲੀ ਦਲ ਨੇ ਘਨੌਰ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਰਦੂਲਗੜ੍ਹ ਤੋਂ ਦਿਲਰਾਜ ਭੂੰਦੜ ਨੂੰ ਐਲਾਨਿਆ ਉਮੀਦਵਾਰ[/caption]
ਅੱਜ ਐਲਾਨੇ ਦੋਵੇਂ ਉਮੀਦਵਾਰਾਂ ਸਮੇਤ ਪਾਰਟੀ ਵੱਲੋਂ ਹੁਣ ਤੱਕ 80 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।
[caption id="attachment_548042" align="aligncenter" width="700"]

ਸ਼੍ਰੋਮਣੀ ਅਕਾਲੀ ਦਲ ਨੇ ਘਨੌਰ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਰਦੂਲਗੜ੍ਹ ਤੋਂ ਦਿਲਰਾਜ ਭੂੰਦੜ ਨੂੰ ਐਲਾਨਿਆ ਉਮੀਦਵਾਰ[/caption]
-PTCNews