Wed, Apr 24, 2024
Whatsapp

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਤਿੰਨ ਖੇਤੀਬਾੜੀ ਬਿੱਲਾਂ ਖਿਲਾਫ 'ਸੰਘਰਸ਼' 'ਚ ਸ਼ਾਮਲ ਹੋਣ ਦਾ ਸੱਦਾ

Written by  Shanker Badra -- September 19th 2020 07:59 PM
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਤਿੰਨ ਖੇਤੀਬਾੜੀ ਬਿੱਲਾਂ ਖਿਲਾਫ 'ਸੰਘਰਸ਼' 'ਚ ਸ਼ਾਮਲ ਹੋਣ ਦਾ ਸੱਦਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਤਿੰਨ ਖੇਤੀਬਾੜੀ ਬਿੱਲਾਂ ਖਿਲਾਫ 'ਸੰਘਰਸ਼' 'ਚ ਸ਼ਾਮਲ ਹੋਣ ਦਾ ਸੱਦਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਤਿੰਨ ਖੇਤੀਬਾੜੀ ਬਿੱਲਾਂ ਖਿਲਾਫ 'ਸੰਘਰਸ਼' 'ਚ ਸ਼ਾਮਲ ਹੋਣ ਦਾ ਸੱਦਾ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਤਿੰਨ ਖੇਤੀਬਾੜੀ ਬਿੱਲਾਂ ਖਿਲਾਫ ਸੰਘਰਸ਼ ਵਿਚ ਸ਼ਾਮਲ ਹੋਣ ਜਦਕਿ ਪਾਰਟੀ ਨੇ ਕਿਹਾ ਕਾਂਗਰਸ ਅਤੇ ਆਪ ਨੇ ਲੋਕ ਸਭਾ ਵਿਚ ਇਹਨਾਂ ਬਿੱਲਾਂ ਨੂੰ ਪਾਸ ਕਰਨ ਦਾ ਵਿਰੋਧ ਨਾ ਕਰ ਕੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਤੇ ਕਿਸਾਨ ਹਿੱਤਾਂ ਲਈ ਇਕਸੁਰਤਾ ਨਹੀਂ ਵਿਖਾਈ। [caption id="attachment_432276" align="aligncenter" width="300"] ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਤਿੰਨ ਖੇਤੀਬਾੜੀ ਬਿੱਲਾਂ ਖਿਲਾਫ 'ਸੰਘਰਸ਼' 'ਚ ਸ਼ਾਮਲ ਹੋਣ ਦਾ ਸੱਦਾ[/caption] ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਿਦਆਂ ਸੀਨੀਅਰ ਆਗੂ ਤੇ  ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਖਿਆ ਕਿ ਉਹ ਮੁੱਦੇ 'ਤੇ ਇਕ ਸੋਚ ਇਕ ਮੰਚ ਦਾ ਗਠਨ ਕਰਨ ਤੇ ਕਿਹਾ ਕਿ ਪੰਜਾਬ ਇਸ ਮਾਮਲੇ 'ਤੇ ਕਿਸੇ ਵੀ ਤਰੀਕੇ ਦੀ ਵੰਡ ਨਹੀਂ ਸਹਿ ਸਕਦਾ। ਉਹਨਾਂ ਕਿਹਾ ਕਿ ਸਾਰੇ ਕਿਸਾਨ ਸੰਗਠਨਾਂ ਤੇ ਸਿਆਸੀ ਪਾਰਟੀਆਂ ਨੂੰ  ਇਹਨਾਂ ਬਿੱਲਾਂ ਦੇ ਵਿਰੋਧ ਵਿਚ ਇਸ ਸੰਘਰਸ਼ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਾ ਚਾਹੀਦਾ ਹੈ। [caption id="attachment_432277" align="aligncenter" width="300"] ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਤਿੰਨ ਖੇਤੀਬਾੜੀ ਬਿੱਲਾਂ ਖਿਲਾਫ 'ਸੰਘਰਸ਼' 'ਚ ਸ਼ਾਮਲ ਹੋਣ ਦਾ ਸੱਦਾ[/caption] ਉਹਨਾਂ ਕਿਹਾ ਕਿ ਬੀਤੇ ਸਮੇਂ ਦੌਰਾਨ ਆਪਸੀ ਵੰਡੀਆਂ ਨੇ ਸੂਬੇ ਦਾ ਦਰਿਆਈ ਪਾਣੀਆਂ ਤੇ ਇਸਦੀ ਰਾਜਧਾਨੀ ਦੇ ਮਾਮਲੇ ਵਿਚ ਨੁਕਸਾਨ ਕੀਤਾ ਹੈ। ਪ੍ਰੋ. ਚੰਦੂਮਾਜਰਾ ਨੇ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਖੇਤੀਬਾੜੀ ਬਿੱਲਾਂ ਖਿਲਾਫ ਪਾਰਟੀ ਦਾ ਇਕ ਪ੍ਰੋਗਰਾਮ ਜਾਰੀ ਕਰੇਗਾ। ਅਸੀਂ ਚੁੱਪ ਨਹੀਂ ਬੈਠਾਂਗੇ। ਅਸੀਂ ਹਮੇਸ਼ਾ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਆਵਾਜ਼ ਚੁੱਕੀ ਹੈ ਤੇ ਹੁਣ ਵੀ ਆਪਣੀ ਪਾਰਟੀ ਦੇ ਅਮੀਰ ਤੇ ਗੌਰਵਮਈ ਇਤਿਹਾਸ ਅਨੁਸਾਰ ਚੁੱਕਦੇ ਰਹਾਂਗੇ।ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਕਿਸਾਨਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਉਣ ਵਾਸਤੇ 'ਸਾਂਝਾ ਮੰਚ' ਬਣਾਉਣ ਲਈ ਤਿਆਰ ਹੈ। [caption id="attachment_432278" align="aligncenter" width="300"] ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਤਿੰਨ ਖੇਤੀਬਾੜੀ ਬਿੱਲਾਂ ਖਿਲਾਫ 'ਸੰਘਰਸ਼' 'ਚ ਸ਼ਾਮਲ ਹੋਣ ਦਾ ਸੱਦਾ[/caption] ਉਹਨਾਂ ਨੇ ਕਿਹਾ ਕਿ ਕਾਂਗਰਸ ਤੇ ਆਪ ਨੂੰ ਵੀ ਦੋਗਲੀ ਦੀ ਖੇਡ ਖੇਡ ਕੇ ਕਿਸਾਨਾਂ ਨੂੰ ਧੋਖਾ ਦੇਣਾ ਬੰਦ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਕ ਪਾਸੇ ਤਾਂ ਇਹ ਪਾਰਟੀਆਂ ਪੰਜਾਬ ਵਿਚ ਬਿੱਲਾਂ ਦਾ ਵਿਰੋਧ ਕਰ ਰਹੀਆਂ ਹਨ ਪਰ ਅਸਲ ਵਿਚ ਇਹ ਇਕ ਦੂਜੇ ਨਾਲ ਰਲੀਆਂ ਹੋਈਆਂ ਹਨ ਅਤੇ ਦਿੱਲੀ ਖਿਲਾਫ ਹਾਂ ਜਾਂ ਨਾ ਦੀ ਲੜਾਈ ਵਿਚ ਸ਼ਾਮਲ ਨਹੀਂ ਹੋ ਰਹੀਆਂ। ਉਹਨਾਂ ਕਿਹਾ ਕਿ ਜੇਕਰ ਕਾਂਗਰਸ ਤੇ ਆਪ ਨੇ ਜ਼ਰੂਰੀ ਵਸਤਾਂ ਐਕਟ ਵਿਚ ਸੋਧ ਦੀ ਮੰਗ ਕਰਦੇ ਬਿੱਲ 'ਤੇ ਵੋਟਾਂ ਦੀ ਡਵੀਜ਼ਨ ਦੀ ਮੰਗ ਕੀਤੀ ਹੁੰਦੀ ਤਾਂ ਭਾਜਪਾ ਖੇਤੀਬਾੜੀ ਬਿੱਲਾਂ ਨੂੰ ਪੇਸ਼ ਕਰਨਾ ਟਾਲਣ ਵਾਸਤੇ ਮਜਬੂਰ ਹੋ ਜਾਂਦੀ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਥੇ ਹੀ ਬੱਸ ਨਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾ ਸਿਰਫ ਇਹਨਾਂ ਖੇਤੀਬਾੜੀ ਆਰਡੀਨੈਂਸਾਂ ਨੂੰ ਪ੍ਰਵਾਨਗੀ ਦੇਣ ਵਾਸਤੇ ਉਚ ਤਾਕਤੀ ਕਮੇਟੀ ਦੇ ਮੈਂਬਰ ਬਣਨ ਦੇ ਦੋਸ਼ੀ ਹਨ ਬਲਕਿ ਉਹਨਾਂ ਨੇ ਆਪਣੇ ਸੁਝਾਅ ਵੀ ਦਿੱਤੇ ਜੋ ਇਹਨਾਂ ਆਰਡੀਨੈਂਸਾਂ ਨਾਲ ਮੇਲ ਖਾਂਦੇ ਹਨ। ਉਹਨਾਂ ਕਿਹਾ ਕਿ ਅਜਿਹਾ ਕਰਨਾ ਸਮੁੱਚੇ ਕਿਸਾਨ ਭਾਈਚਾਰੇ ਦੇ ਵਿਸ਼ਵਾਸ ਨਾਲ ਧੋਖਾ ਕਰਨਾ ਹੈ। ਉਹਨਾਂ ਕਿਹਾ ਕਿ ਨਾ ਤਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਨਾ ਹੀ ਆਪ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਨੇ ਇਹਨਾਂ ਖੇਤੀਬਾੜੀ ਆਰਡੀਨੈਂਸਾਂ ਖਿਲਾਫ ਇਕ ਸ਼ਬਦ ਹੀ ਬੋਲਿਆ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਦੋਵੇਂ ਪਾਰਟੀਆਂ ਹੁਣ ਮਗਰਮੱਛ ਦੇ ਹੰਝੂ ਵਹਾ ਰਹੀਆਂ ਹਨ। ਅਕਾਲੀ ਆਗੂ ਨੇ ਇਹ ਵੀ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਐ ਡੀਏ ਸਰਕਾਰ ਵਿਚ ਹੁੰਦਿਆਂ ਸਿੱਖ ਮਸਲੇ ਉਠਾਏ ਹਨ। ਉਹਨਾਂ ਕਿਹਾ ਕਿ ਅਸੀਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਸਜ਼ਾ ਦੁਆਉਣ, ਵਿਦੇਸ਼ਾਂ ਵਿਚਲੇ ਭਾਰਤੀ ਦੂਤਾਵਾਸਾਂ ਵਿਚ ਰੱਖੀ ਕਾਲੀ ਸੂਚੀ ਖਤਮ ਕਰਵਾਉਣ, ਕਰਤਾਰਪੁਰ ਸਾਹਿਬ ਲਾਂਘਾ ਖੁਲ•ਵਾਉਣ ਅਤੇ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ ਤੇ ਤਰਨਤਾਰਨ ਨੂੰ ਸ੍ਰੀ ਅੰਮ੍ਰਿਤਸਰ ਨਾਲ ਜੰਮੂ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਪ੍ਰਾਜੈਕਟ ਰਾਹੀਂ ਜੋੜਨ ਵਿਚ ਸਫਲ ਹੋਏ ਹਾਂ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਸੀਂ ਭਾਜਪਾ ਨੂੰ ਆਪਣੀਆਂ ਚਿੰਤਾਵਾਂ ਦੱਸੀਆਂ ਤੇ ਕਿਸਾਨ ਭਾਈਚਾਰੇ ਦੀਆਂ ਭਾਵਨਾਵਾਂ ਤੋਂ ਇਸਦੀ ਕੇਂਦਰੀ ਲੀਡਰਸ਼ਿਪ ਨੂੰ ਜਾਣੂ ਕਰਵਾਇਆ ਪਰ ਉਹਨਾਂ ਨੇ ਮਸਲਾ ਹੱਲ ਨਹੀਂ ਕੀਤਾ। -PTCNews


Top News view more...

Latest News view more...