ਮੁੱਖ ਖਬਰਾਂ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਵਿਖੇ ਮ੍ਰਿਤਕ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਗਈ ਅਰਦਾਸ

By Shanker Badra -- January 04, 2021 3:33 pm

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਵਿਖੇ ਮ੍ਰਿਤਕ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਗਈ ਅਰਦਾਸ:ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਮ੍ਰਿਤਕ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਪਟਿਆਲਾ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ ਹੈ।  ਇਸ ਦੌਰਾਨ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਜਿੱਤ ਅਤੇ ਮੋਰਚੇ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ।

SAD Ardas Samagam and prays for martyred farmers during kisan andolan ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਵਿਖੇ ਮ੍ਰਿਤਕ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਗਈ ਅਰਦਾਸ

ਪੜ੍ਹੋ ਹੋਰ ਖ਼ਬਰਾਂ : ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨਾਲ ਅੱਜ ਹੋਣ ਵਾਲੀ ਮੀਟਿੰਗ 'ਚ ਸਕਾਰਾਤਮਕ ਨਤੀਜਾ ਨਿਕਲਣ ਦੀ ਜਤਾਈ ਉਮੀਦ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ। ਇਸ ਅਰਦਾਸ ਸਮਾਗਮ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸੰਤ ਬਾਬਾ ਰਾਮ ਸਿੰਘ ਜੀ ਅਤੇ ਹੋਰ ਕਿਸਾਨਾਂ ਜਿਨ੍ਹਾਂ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦੀਆਂ ਪ੍ਰਾਪਤ ਕੀਤੀਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ।

SAD Ardas Samagam and prays for martyred farmers during kisan andolan ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਵਿਖੇ ਮ੍ਰਿਤਕ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਗਈ ਅਰਦਾਸ

ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਸੇਵਾ ਤੇ ਸ਼ਹਾਦਤ ਸਿੱਖਾਂ ਨੂੰ ਵਿਰਸੇ ਵਿਚ ਮਿਲੀ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਭੂਚਾਲ ਅਤੇ ਤਾਮਿਲਨਾਡੂ ਦੀ ਸੁਨਾਮੀ ਅਤੇ ਕਸ਼ਮੀਰ ਵਿੱਚ ਆਪਦਾ ਅਤੇ ਕੋਰੋਨਾ ਮਹਾਂਮਾਰੀ ਵਿੱਚ ਵੀ ਸੇਵਾ ਸਿੱਖਾਂ ਵਲੋਂ ਖਾਸ ਕਰਕੇ ਕਿਸਾਨਾਂ ਵਲੋਂ ਕੀਤੀ ਗਈ। ਇਹ ਸਾਨੂੰ ਗੁੜਤੀ ਵਿੱਚ ਮਿਲਿਆ ਹੈ।

SAD Ardas Samagam and prays for martyred farmers during kisan andolan ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਵਿਖੇ ਮ੍ਰਿਤਕ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਗਈ ਅਰਦਾਸ

Farmers Protest :ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਦਰਮਿਆਨ ਅੱਜ 7ਵੇਂ ਗੇੜ ਦੀ ਹੋਵੇਗੀ ਮੀਟਿੰਗ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਮਰਜੈਂਸੀ ਦੀ ਲੜਾਈ ਵੀ ਪੰਜਾਬੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿੱਚ ਲੜੀ ਹੈ। ਉਨ੍ਹਾਂ ਕਿਹਾ ਕਿ ਢਾਈ ਫ਼ੀਸਦੀ ਆਬਾਦੀ ਦੇਸ਼ ਦੇ 70 ਫ਼ੀਸਦੀ ਅੰਨ ਭੰਡਾਰ ਭਰਦੀ ਹੈ। ਇਸ ਸੰਘਰਸ਼ ਨੂੰ ਕਾਮਯਾਬ ਕਰਨਾ ਬਹੁਤ ਹੀ ਜ਼ਰੂਰੀ ਹੈ ਕਿਉਂਕਿ ਕਿਸਾਨੀ ਨਾਲ ਹੀ ਜ਼ਿੰਦਗੀ ਹੈ। ਮੁੱਖ ਮੰਤਰੀ 'ਤੇ ਨਿਸ਼ਾਨੇ ਸਾਧਦੇ ਹੋਏ ਸਵਾਲ ਕੀਤਾ ਕਿ 3 ਕਾਲੇ ਕਾਨੂੰਨਾਂ ਨੂੰ ਰੱਦ ਕਿਉਂ ਨਹੀਂ ਕੀਤਾ। ਕਾਂਗਰਸ ਦੇ ਚੋਣ ਮੈਨੀਫੈਸਟੋ ਵਿੱਚ ਵੀ ਇਨਾਂ ਕਾਨੂੰਨਾਂ ਦਾ ਜ਼ਿਕਰ ਹੈ।
-PTCNews

  • Share