Thu, Apr 25, 2024
Whatsapp

ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਸਾਰੇ ਸਰਕਾਰੀ ਹਸਪਤਾਲਾਂ ਵਿਚ ਪੀਪੀਈ ਕਿਟਾਂ ਉਪਲੱਬਧ ਕਰਵਾਉਣ ਲਈ ਆਖਿਆ

Written by  Shanker Badra -- April 06th 2020 05:26 PM
ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਸਾਰੇ ਸਰਕਾਰੀ ਹਸਪਤਾਲਾਂ ਵਿਚ ਪੀਪੀਈ ਕਿਟਾਂ ਉਪਲੱਬਧ ਕਰਵਾਉਣ ਲਈ ਆਖਿਆ

ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਸਾਰੇ ਸਰਕਾਰੀ ਹਸਪਤਾਲਾਂ ਵਿਚ ਪੀਪੀਈ ਕਿਟਾਂ ਉਪਲੱਬਧ ਕਰਵਾਉਣ ਲਈ ਆਖਿਆ

ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਸਾਰੇ ਸਰਕਾਰੀ ਹਸਪਤਾਲਾਂ ਵਿਚ ਪੀਪੀਈ ਕਿਟਾਂ ਉਪਲੱਬਧ ਕਰਵਾਉਣ ਲਈ ਆਖਿਆ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਸਾਰੇ ਸਰਕਾਰੀ ਹਸਪਤਾਲਾਂ ਵਿਚ ਪੀਪੀਈ ਕਿਟਾਂ ਉਪਲੱਭਧ ਕਰਵਾਉਣ, ਕੋਵਿਡ-19 ਖ਼ਿਲਾਫ ਲੜਾਈ ਵਿਚ ਪ੍ਰਾਈਵੇਟ ਹਸਪਤਾਲਾਂ ਅਤੇ ਉਹਨਾਂ ਦੇ ਸਟਾਫ ਦੀ ਮਦਦ ਲੈਣ ਅਤੇ ਸੁਰੱਖਿਆ ਲਈ ਇਸਤੇਮਾਲ ਹੁੰਦੇ ਮੈਡੀਕਲ ਉਪਕਰਣਾਂ ਦੀ ਕਾਲਾਬਜ਼ਾਰੀ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਪੇਸ਼ ਆਉਣ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਡਾਕਟਰਾਂ ਅਤੇ ਨਰਸਾਂ ਦੀਆਂ ਬਹੁਤ ਸਾਰੀਆਂ ਸ਼ਿਕਾਇਤਾਂ ਆਈਆਂ ਹਨ ਕਿ ਸਰਕਾਰੀ ਹਸਪਤਾਲਾਂ ਵਿਚ ਪੀਪੀਈ ਕਿਟਾਂ ਸਪਲਾਈ ਨਹੀਂ ਕੀਤੀਆਂ ਜਾ ਰਹੀਆਂ ਹਨ, ਜਿਸ ਕਰਕੇ ਦੋ ਨਰਸਾਂ ਕੋਰੋਨਾਵਾਇਰਸ ਤੋਂ ਪੀੜਤ ਹੋ ਚੁੱਕੀਆਂ ਹਨ। ਉਹਨਾਂ ਕਿਹਾ ਕਿ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਕਰਨ ਵਾਲੇ ਡਾਕਟਰਾਂ ਨੂੰ ਏਕਾਂਤਵਾਸ ਵਿਚ ਪਾਉਣ ਨਾਲ ਸਿਹਤ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਉਹਨਾਂ ਕਿਹਾ ਕਿ ਸਾਰੇ ਸਿਹਤ ਵਰਕਰਾਂ ਲਈ ਸੁਰੱਖਿਅਤ ਉਪਕਰਨ ਬਹੁਤ ਹੀ ਜਰੂਰੀ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਵੱਲੋਂ ਸਾਰੇ ਪ੍ਰਾਈਵੇਟ ਅਤੇ ਸਰਕਾਰੀ  ਸਿਹਤ ਵਰਕਰਾਂ ਦਾ ਇੱਕ -ਇੱਕ ਕਰੋੜ ਰੁਪਏ ਦਾ ਬੀਮਾ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਆਪਣੀ ਡਿਊਟੀ ਨਿਭਾਉਂਦੇ ਸਮੇਂ ਉਹਨਾਂ ਅੰਦਰ ਅਸੁਰੱਖਿਆ ਦੀ ਭਾਵਨਾ ਨਾ ਆਵੇ। ਉਹਨਾਂ ਨੇ ਮੁੱਖ ਮੰਤਰੀ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਵਿਚ ਸਾਫ ਸਫਾਈ ਦਾ ਉੱਚਿਤ ਪ੍ਰਬੰਧ ਕੀਤਾ ਜਾਵੇ। ਇਹ ਟਿੱਪਣੀ ਕਰਦਿਆਂ ਸਰਕਾਰੀ ਹਸਪਤਾਲਾਂ ਵਿਚ ਕੋਵਿਡ-19 ਦੇ ਸਾਰੇ ਮਰੀਜ਼ਾਂ ਨੂੰ ਸੰਭਾਲਣ ਲਈ ਲੋੜੀਂਦੀਆਂ ਸਹੂਲਤਾਂ ਅਤੇ ਸਾਧਨ ਨਹੀਂ ਹਨ, ਸਰਦਾਰ ਮਜੀਠੀਆ ਨੇ ਕਿਹਾ ਕਿ ਸਰਕਾਰ ਨੂੰ ਪ੍ਰਾਈਵੇਟ ਹਸਪਤਾਲਾਂ ਅਤੇ ਉਹਨਾਂ ਦੇ ਸਟਾਫ ਅਤੇ ਡਾਇਗਨੌਸਟਿਕ ਕੇਂਦਰਾਂ ਦੀ ਇਸ ਕੰਮ ਵਿਚ ਮਦਦ ਲੈਣੀ ਚਾਹੀਦੀ ਹੈ ਤਾਂ ਕਿ ਸਾਰੇ ਮਰੀਜ਼ਾਂ ਦਾ ਸਹੀ ਇਲਾਜ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਉੱਘੇ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਹਾਲ ਹੀ ਵਿਚ ਹੋਈ ਮੰਦਭਾਗੀ ਮੌਤ ਨੇ ਸਰਕਾਰੀ ਹਸਪਤਾਲਾਂ ਅੰਦਰ ਮੁੱਢਲੀਆਂ ਸਹੂਲਤਾਂ ਦੀ ਕਮੀ ਨੂੰ ਉਜਾਗਰ ਕਰ ਦਿੱਤਾ ਹੈ। ਇਹਨਾਂ ਸਹੂਲਤਾਂ ਦੀ ਕਮੀ ਨੂੰ ਜੰਗੀ ਪੱਧਰ ਉੱਤੇ ਪੂਰਾ ਕਰਨਾ ਚਾਹੀਦਾ  ਹੈ ਅਤੇ ਪ੍ਰਾਈਵੇਟ ਹਸਪਤਾਲਾਂ ਦੀਆਂ ਸਹੂਲਤਾਂ ਨੂੰ ਵੀ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਇਸਤੇਮਾਲ ਵਿਚ ਲਿਆਂਦਾ ਜਾ ਸਕਦਾ ਹੈ। ਦਸਤਾਨਿਆਂ, ਮਾਸਕਾਂ ਅਤੇ ਸੈਨੀਟਾਈਜ਼ਰਾਂ ਦੀ ਕਾਲਾਬਜ਼ਾਰੀ ਦੀਆਂ ਤਾਜ਼ਾ ਆਈਆਂ ਰਿਪੋਰਟਾਂ ਬਾਰੇ ਬੋਲਦਿਆਂ ਮਜੀਠੀਆ ਨੇ ਕਿਹਾ ਕਿ ਸ਼ਰੇਆਮ ਹੋ ਰਹੀ ਇਸ ਕਾਲਾਬਜ਼ਾਰੀ ਦੇ ਬਾਵਜੂਦ ਇਹਨਾਂ ਸਮਾਜ ਵਿਰੋਧੀ ਤੱਤਾਂ ਖ਼ਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਿਰਫ ਪ੍ਰਮਾਣਿਤ ਪੀਪੀਈ ਕਿਟਾਂ ਅਤੇ ਮੈਡੀਕਲ ਉਪਕਰਨ ਹੀ ਬਜ਼ਾਰ ਵਿਚ ਉਪਲੱਬਧ ਹੋਣ। ਸਰਕਾਰ ਨੂੰ ਉਹਨਾਂ ਲੋਕਾਂ ਖ਼ਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਜਿਹਨਾਂ ਨੇ ਗੈਰਕਾਨੂੰਨੀ ਤੌਰ ਤੇ ਇਹ ਸਮਾਨ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਅਕਾਲੀ ਆਗੂ ਨੇ ਸੂਬਾ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਕੋਵਿਡ-19 ਮਰੀਜ਼ਾਂ ਦੀ ਸਹੀ ਢੰਗ ਨਾਲ ਦੇਖਭਾਲ ਕੀਤੀ ਜਾਵੇ। -PTCNews


Top News view more...

Latest News view more...