Thu, Apr 18, 2024
Whatsapp

ਕਾਂਗਰਸ ਪਰਾਲੀ ਨਾ ਸਾੜਨ ਵਾਲੇ ਕਮਜ਼ੋਰ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ: ਸ਼੍ਰੋਮਣੀ ਅਕਾਲੀ ਦਲ

Written by  Shanker Badra -- November 07th 2020 10:23 AM -- Updated: November 07th 2020 10:26 AM
ਕਾਂਗਰਸ ਪਰਾਲੀ ਨਾ ਸਾੜਨ ਵਾਲੇ ਕਮਜ਼ੋਰ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ: ਸ਼੍ਰੋਮਣੀ ਅਕਾਲੀ ਦਲ

ਕਾਂਗਰਸ ਪਰਾਲੀ ਨਾ ਸਾੜਨ ਵਾਲੇ ਕਮਜ਼ੋਰ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ: ਸ਼੍ਰੋਮਣੀ ਅਕਾਲੀ ਦਲ

ਕਾਂਗਰਸ ਪਰਾਲੀ ਨਾ ਸਾੜਨ ਵਾਲੇ ਕਮਜ਼ੋਰ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ: ਸ਼੍ਰੋਮਣੀ ਅਕਾਲੀ ਦਲ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਆਖਿਆ ਕਿ ਉਹ ਪਰਾਲੀ ਨਾ ਸਾੜਨ ਵਾਲੇ ਕਮਜ਼ੋਰ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਅਦਾ ਕਰੇ ਤਾਂ ਜੋ ਸੰਗਰੂਰ ਵਿਚ ਕੱਲ ਵਾਪਰੀ ਪਰਾਲੀ ਸਾੜਨ ਦੀ ਚੈਕਿੰਗ ਵਾਸਤੇ ਗਏ ਮਾਲ ਅਫਸਰ ਨੂੰ ਬੰਦੀ ਬਣਾਉਣ ਵਰਗੀਆਂ ਘਟਨਾਵਾਂ ਨਾ ਵਾਪਰਨ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਜਿਹੜੇ ਕਿਸਾਨਾਂ ਕੋਲ ਪੰਜ ਏਕੜ ਤੋਂ ਘੱਟ ਜ਼ਮੀਨ ਹੈ, ਕਾਂਗਰਸ ਸਰਕਾਰ ਨੇ ਪਰਾਲੀ ਦੀ ਸੰਭਾਲ ਲਈ 2500 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣ ਦਾ ਕੀਤਾ ਵਾਅਦਾ ਨਾ ਨਿਭਾ ਕੇ ਉਹਨਾਂ ਨੂੰ ਧੋਖਾ ਦਿੱਤਾ ਹੈ। [caption id="attachment_447230" align="aligncenter" width="700"]SAD asks Cong govt to pay compensation of Rs 2,500 per acre to marginal farmers for not burning their paddy stubble ਕਾਂਗਰਸ ਸਰਕਾਰ ਪਰਾਲੀ ਨਾ ਸਾੜਨ ਵਾਲੇ ਕਮਜ਼ੋਰ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ : ਸ਼੍ਰੋਮਣੀ ਅਕਾਲੀ ਦਲ[/caption] ਉਹਨਾਂ ਕਿਹਾ ਕਿ ਕਈ ਕਿਸਾਨਾਂ ਨੇ ਰਲ ਕੇ ਪਰਾਲੀ ਸੰਭਾਲਣ ਵਾਲੀਆਂ ਮਸ਼ੀਨਾਂ ਖਰੀਦੀਆਂ ਪਰ ਰਾਜ ਸਰਕਾਰ ਨੇ ਕੋਈ ਮੁਆਵਜ਼ਾ ਨਹੀਂ ਦਿੱਤਾ ਤੇ ਉਹਨਾਂ ਨਾਲ ਧੋਖਾ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਕਾਰਨ ਕਈ ਕਿਸਾਨ ਮੰਦਭਾਗਾਂ ਨੂੰ ਮੁੜ ਪਰਾਲੀ ਸਾੜਨ ਵਾਲੇ ਪਾਸੇ ਹੋ ਗਏ ਤੇ ਉਹਨਾਂ ਨੇ ਮਾਲ ਅਫਸਰਾਂ, ਜਿਹਨਾਂ ਨੇ ਪਰਾਲੀ ਸਾੜਨ ਤੋਂ ਰੋਕਣ ਦਾ ਯਤਨ ਕੀਤਾ, ਨਾਲ ਟਕਰਾਅ ਸ਼ੁਰੂ ਕਰ ਦਿੱਤਾ। ਸੰਗਰੂਰ ਵਿਚ 21 ਪਟਵਾਰੀ ਤੇ ਇਕ ਨਾਇਬ ਤਹਿਸੀਲਦਾਰ ਨੂੰ ਬੰਦੀ ਬਣਾ ਲਿਆ ਗਿਆ ਸੀ। [caption id="attachment_447228" align="aligncenter" width="700"]SAD asks Cong govt to pay compensation of Rs 2,500 per acre to marginal farmers for not burning their paddy stubble ਕਾਂਗਰਸ ਸਰਕਾਰ ਪਰਾਲੀ ਨਾ ਸਾੜਨ ਵਾਲੇ ਕਮਜ਼ੋਰ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ : ਸ਼੍ਰੋਮਣੀ ਅਕਾਲੀ ਦਲ[/caption] ਸ੍ਰੀ ਮਲੂਕਾ ਨੇ ਕਿਹਾ ਕਿ ਕਿਸਾਨ ਇਹ ਆਖ ਰਹੇ ਹਨ ਕਿ ਅਫਸਰਾਂ ਉਹਨਾਂ ਨੂੰ ਪ੍ਰੇਸ਼ਾਨ ਨਾ ਕਰਨ ਕਿਉਂਕਿ ਸਰਕਾਰ ਨੇ ਉਹਨਾਂ ਨੂੰ ਪਰਾਲੀ ਦੀ ਸੰਭਾਲ ਲਈ ਮੁਆਵਜ਼ਾ ਅਦਾ ਨਹੀਂ ਕੀਤਾ। ਉਹਨਾਂ ਕਿਹਾ ਕਿ ਇਸ ਵਾਰ ਕਿਸਾਨਾਂ ਵਿਚ ਰੋਹ ਹੋਰ ਜ਼ਿਆਦਾ ਹੈ ਕਿਉਂਕਿ ਇਹ ਲਗਾਤਾਰ ਦੂਜਾ ਸਾਲ ਹੈ ਜਦੋਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਮੁਆਵਜ਼ਾ ਅਦਾ ਕਰਨ ਤੋਂ ਨਾਂਹ ਕੀਤੀ ਹੈ ਤੇ ਇਸ ਅਸਫਲਤਾ ਕਾਰਨ ਸਮਾਜਿਕ ਮੁਸ਼ਕਿਲਾਂ ਵੀ ਪੈਦਾ ਹੋ ਰਹੀਆਂ ਹਨ। [caption id="attachment_447231" align="aligncenter" width="631"]SAD asks Cong govt to pay compensation of Rs 2,500 per acre to marginal farmers for not burning their paddy stubble ਕਾਂਗਰਸ ਸਰਕਾਰ ਪਰਾਲੀ ਨਾ ਸਾੜਨ ਵਾਲੇ ਕਮਜ਼ੋਰ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ : ਸ਼੍ਰੋਮਣੀ ਅਕਾਲੀ ਦਲ[/caption] ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕਮਜ਼ੋਰ ਕਿਸਾਨਾਂ ਨੂੰ ਮੁਆਵਜ਼ਾ ਅਦਾ ਕਰਨ ਤੋਂ ਨਾਂਹ ਕਰਨ ਕਾਰਨ ਪਰਾਲੀ ਸੰਭਾਲਣ ਦਾ ਤੇਜ਼ੀ ਨਾਲ ਮਸ਼ੀਨੀਰੀ ਵੀ ਰੁਕ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਜੇਕਰ ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਹੁੰਦੀ ਤਾਂ ਫਿਰ ਪੰਜਾਬ ਵਿਚ ਪਰਾਲੀ ਸੰਭਾਲਣ ਵਾਲੀਆਂ ਮਸ਼ੀਨਾਂ ਕਈ ਗੁਣਾ ਵੱਧ ਗਈਆਂ ਹੁੰਦੀਆਂ ਤੇ ਪਰਾਲੀ ਸਾੜਨਾ ਰੁਕ ਜਾਂਦਾ। -PTCNews


Top News view more...

Latest News view more...