Sun, Apr 28, 2024
Whatsapp

ਚੋਣਾਂ ’ਚ ਹੇਰਾਫੇਰੀ ਕਰਨ ਵਾਲੇ ਅਫਸਰਾਂ ਖਿਲਾਫ ਤੁਰੰਤ ਕਾਰਵਾਈ ਕਰੇ ਸੂਬਾਈ ਚੋਣ ਕਮਿਸ਼ਨ: ਸ਼੍ਰੋਮਣੀ ਅਕਾਲੀ ਦਲ

Written by  Shanker Badra -- January 16th 2021 10:53 AM
ਚੋਣਾਂ ’ਚ ਹੇਰਾਫੇਰੀ ਕਰਨ ਵਾਲੇ ਅਫਸਰਾਂ ਖਿਲਾਫ ਤੁਰੰਤ ਕਾਰਵਾਈ ਕਰੇ ਸੂਬਾਈ ਚੋਣ ਕਮਿਸ਼ਨ: ਸ਼੍ਰੋਮਣੀ ਅਕਾਲੀ ਦਲ

ਚੋਣਾਂ ’ਚ ਹੇਰਾਫੇਰੀ ਕਰਨ ਵਾਲੇ ਅਫਸਰਾਂ ਖਿਲਾਫ ਤੁਰੰਤ ਕਾਰਵਾਈ ਕਰੇ ਸੂਬਾਈ ਚੋਣ ਕਮਿਸ਼ਨ: ਸ਼੍ਰੋਮਣੀ ਅਕਾਲੀ ਦਲ

ਚੋਣਾਂ ’ਚ ਹੇਰਾਫੇਰੀ ਕਰਨ ਵਾਲੇ ਅਫਸਰਾਂ ਖਿਲਾਫ ਤੁਰੰਤ ਕਾਰਵਾਈ ਕਰੇ ਸੂਬਾਈ ਚੋਣ ਕਮਿਸ਼ਨ: ਸ਼੍ਰੋਮਣੀ ਅਕਾਲੀ ਦਲ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਚੋਣ ਕਮਿਸ਼ਨ ਨੂੰ ਆਖਿਆ ਕਿ ਉਹ ਉਹਨਾਂ ਅਫਸਰਾਂ ਖਿਲਾਫ ਫੌਰੀ ਕਾਰਵਾਈ ਕਰੇ ਜੋ ਕਾਂਗਰਸੀ ਆਗੂਆਂ ਦੇ ਇਸ਼ਾਰੇ ’ਤੇ ਚੋਣਾਂ ਸਬੰਧੀ ਹੇਰਾ ਫੇਰੀਆਂ ਵਿਚ ਲੱਗੇ ਹਨ ਤੇ ਪਾਰਟੀ ਨੇ ਮੰਗ ਕੀਤੀ ਕਿ ਸੂਬੇ ਵਿਚ ਆਉਂਦੀਆਂ ਮਿਉਂਸਪਲ ਚੋਣਾਂ ਲਈ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਜਾਵੇ ਅਤੇ ਵੀਡੀਓਗ੍ਰਾਫੀ ਕਰਵਾਈ ਜਾਵੇ। [caption id="attachment_466572" align="aligncenter" width="300"]SAD asks SEC to take action against officers indulging in electoral malpractices ਚੋਣਾਂ ’ਚ ਹੇਰਾਫੇਰੀ ਕਰਨ ਵਾਲੇ ਅਫਸਰਾਂ ਖਿਲਾਫ ਤੁਰੰਤ ਕਾਰਵਾਈ ਕਰੇ ਸੂਬਾਈ ਚੋਣ ਕਮਿਸ਼ਨ : ਸ਼੍ਰੋਮਣੀ ਅਕਾਲੀ ਦਲ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਖ਼ਤਮ ,ਖੇਤੀ ਕਾਨੂੰਨ ਰੱਦ ਨਾ ਕਰਨ ਉੱਤੇ ਅੜੀ ਸਰਕਾਰ ਅਕਾਲੀ ਦਲ ਦੇ ਵਫਦ ਜਿਸ ਵਿਚ ਡਾ. ਦਲਜੀਤ ਸਿੰਘ ਚੀਾਮ, ਸ੍ਰੀ ਸਿਕੰਦਰ ਸਿੰਘ ਮਲੂਕਾ, ਸ੍ਰੀ ਐਨ ਕੇ ਸ਼ਰਮਾ, ਸ੍ਰੀ ਚਰਨਜੀਤ ਸਿੰਘ ਬਰਾੜ, ਸ੍ਰੀ ਪਰਮਬੰਸ ਸਿੰਘ ਰੋਮਾਣਾ ਅਤੇ ਸ੍ਰੀ ਬਰਜਿੰਦਰ ਸਿੰਘ ਬਰਾੜ ਵੀ ਸ਼ਾਮਲ ਸਨ, ਨੇ ਸੂਬਾ ਚੋਣ ਕਮਿਸ਼ਨ ਦੇ ਕਮਿਸ਼ਨਰ ਜਗਪਾਲ ਸਿੰਘ ਸੰਧੂ ਨਾਲ ਇਸ ਸਬੰਧੀ ਮੁਲਾਕਾਤ ਕੀਤੀ ਤੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣ ਪ੍ਰਕਿਰਿਆ ਹਾਈਜੈਕ ਕਰ ਲਈ ਹੈ ਅਤੇ ਐਸ ਈ ਸੀ ਵੱਲੋਂ ਤੈਅ ਕੀਤੀਆਂ ਹੱਦਾਂ ਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਹੀਂ ਹੋ ਰਹੀ। ਉਹਨਾਂ ਕਿਹਾ ਕਿ ਸੂਬੇ ਦੇ ਸ਼ਾਂਤੀਪੂਰਨ ਮਾਹੌਲ ਨੂੰ ਖਰਾਬ ਕਰਨ ਦੇ ਯਤਨ ਉਸੇ ਤਰੀਕੇ ਕੀਤੇ ਜਾ ਰਹੇ ਹਨ ਜਿਵੇਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਚੋਣਾਂ ਵੇਲੇ ਪਹਿਲਾਂ ਹੋਈ ਸੀ। [caption id="attachment_466571" align="aligncenter" width="300"]SAD asks SEC to take action against officers indulging in electoral malpractices ਚੋਣਾਂ ’ਚ ਹੇਰਾਫੇਰੀ ਕਰਨ ਵਾਲੇ ਅਫਸਰਾਂ ਖਿਲਾਫ ਤੁਰੰਤ ਕਾਰਵਾਈ ਕਰੇ ਸੂਬਾਈ ਚੋਣ ਕਮਿਸ਼ਨ : ਸ਼੍ਰੋਮਣੀ ਅਕਾਲੀ ਦਲ[/caption] ਐਸ.ਈ.ਸੀ ਨਾਲ ਗੱਲਬਾਤ ਦੌਰਾਨ ਵਫਦ ਮੈਂਬਰਾਂ ਨੇ ਮੰਗ ਕੀਤੀ ਕਿ ਬੂਥਾਂ ਦੇ ਅੰਦਰ ਅਤੇ ਰਿਟਰਨਿੰਗ ਅਫਸਰਾਂ ਦੇ ਦਫਤਰਾਂ ਵਿਚ ਦੋਹਾਂ ਥਾਵਾਂ ’ਤੇ ਵੀਡੀਓਗ੍ਰਾਫੀ ਕਰਵਾਈ ਜਾਵੇ ਤਾਂ ਜੋ ਬੂਥਾਂ ’ਤੇ ਕਬਜ਼ੇ ਕਰਨ ਤੇ ਹੋਰ ਹੇਰਾ ਫੇਰੀਆਂ ਕਰਨ ਤੋਂ ਰੋਕਿਆ ਜਾ ਸਕੇ।  ਵਫਦ ਨੇ ਕਿਹਾ ਕਿ ਜੇਕਰ ਐਸ.ਈ.ਸੀ ਨੇ ਇਸਦੀ ਆਗਿਆ ਨਾ ਦਿੱਤੀ ਤਾਂ ਫਿਰ ਕਮਿਸ਼ਨ ਨੂੰ ਆਪਣੇ ਪੱਧਰ ’ਤੇ ਅਤੇ ਆਪਣੇ ਖਰਚ ’ਤੇ ਵੀਡੀਓਗ੍ਰਾਫੀ ਕਰਵਾਉਣ ਦੀ ਆਗਿਆ ਦੇਣੀ ਚਾਹੀਦੀ ਹੈ। ਵਫਦ ਨੇ ਇਹ ਵੀ ਮੰਗ ਕੀਤੀ ਕਿ ਨਾਮਜ਼ਦਗੀਆਂ ਆਨ ਲਾਈਨ ਦਾਖਲ ਕਰਨ ਦੀ ਆਗਿਆ ਦਿੱਤੀ ਜਾਵੇ ਅਤੇ ਉਮੀਦਵਾਰਾਂ ਨੂੰ ਸਵੈ ਘੋਸ਼ਣਾ ਪੱਤਰਾਂ ਦੇ ਆਧਾਰ ’ਤੇ ਕੋਈ ਵੀ ਬਕਾਇਆ ਨਹੀਂ ਦੇ ਸਰਟੀਫਿਕੇਟ ਅਦਾ ਕੀਤੇ ਜਾਣ। [caption id="attachment_466573" align="aligncenter" width="300"]SAD asks SEC to take action against officers indulging in electoral malpractices ਚੋਣਾਂ ’ਚ ਹੇਰਾਫੇਰੀ ਕਰਨ ਵਾਲੇ ਅਫਸਰਾਂ ਖਿਲਾਫ ਤੁਰੰਤ ਕਾਰਵਾਈ ਕਰੇ ਸੂਬਾਈ ਚੋਣ ਕਮਿਸ਼ਨ : ਸ਼੍ਰੋਮਣੀ ਅਕਾਲੀ ਦਲ[/caption] ਵਫਦ ਮੈਂਬਰਾਂ ਪਰਮਬੰਸ ਸਿੰਘ ਰੋਮਾਣਾ ਅਤੇ ਸ੍ਰੀ ਬਰਜਿੰਦਰ ਸਿੰਘ ਬਰਾੜ ਨੇ ਕਮਿਸ਼ਨਰ ਨੂੰ ਉਦਾਹਰਣਾਂ ਦੱਸੀਆਂ ਕਿ ਕਿਵੇਂ ਕਾਂਗਰਸੀ ਆਗੂਆਂ ਦੇ ਇਸ਼ਾਰੇ ’ਤੇ ਪੇਂਡੂ ਇਲਾਕਿਆਂ ਦੀਆਂ ਵੋਟਾਂ ਸ਼ਹਿਰਾਂ ਵਿਚ ਤਬਦੀਲ ਕੀਤੀਆਂ ਜਾ ਰਹੀਆਂ ਹਨ। ਵਫਦ ਨੇ ਇਹ ਵੀ ਦੱਸਿਆ ਕਿ ਕਿਵੇਂ ਫਿਰੋਜ਼ਪੁਰ ਅਤੇ ਹੋਰ ਥਾਵਾਂ ’ਤੇ ਵਾਰਡਾਂ ਦੀ ਹੱਦਬੰਦੀ ਕਾਂਗਰਸੀ ਉਮੀਦਵਾਰਾਂ ਦੀ ਇੱਛਾ ਅਨੁਸਾਰ ਕੀਤੀ ਜਾ ਰਹੀ ਹੈ। ਵਫਦ ਨੇ ਐਸ.ਈ.ਸੀ ਨੂੰ ਦੱਸਿਆ ਕਿ ਵਿਰੋਧੀ ਧਿਰ ਨੂੰ ਤਾਂ ਵੋਟਰ ਸੂਚੀਆਂ ਵੀ ਉਪਲਬਧ ਨਹੀਂ ਕਰਵਾਈਆਂ ਜਾ ਰਹੀਆਂ। [caption id="attachment_466572" align="aligncenter" width="300"]SAD asks SEC to take action against officers indulging in electoral malpractices ਚੋਣਾਂ ’ਚ ਹੇਰਾਫੇਰੀ ਕਰਨ ਵਾਲੇ ਅਫਸਰਾਂ ਖਿਲਾਫ ਤੁਰੰਤ ਕਾਰਵਾਈ ਕਰੇ ਸੂਬਾਈ ਚੋਣ ਕਮਿਸ਼ਨ : ਸ਼੍ਰੋਮਣੀ ਅਕਾਲੀ ਦਲ[/caption] ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਫਦ ਨੇ ਐਸ.ਈ.ਸੀ ਨੂੰ ਇਹ ਵੀ ਆਖਿਆ ਹੈ ਕਿ ਚੌਵੀ ਘੰਟੇ ਕੰਮ ਕਰਨ ਵਾਲਾ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇ ਤਾਂ ਜੋ ਕਮਿਸ਼ਨ ਖੁਦ ਹਰ ਵੇਲੇ ਹੋਣ ਵਾਲੇ ਘਟਨਾ ਕ੍ਰਮ ਤੋਂ ਜਾਣੂ ਰਹੇੇ ਜੇਕਰ ਚੋਣ ਜ਼ਾਬਤੇ ਦੀ ਉਲੰਘਣਾ ਹੁੰਦੀ ਹੈ ਤਾਂ ਤੁਰੰਤ ਕਾਰਵਾਈ ਕਰੇ। ਡਾ.ਚੀਮਾ ਨੇ ਇਹ ਵੀ ਦੱਸਿਆ ਕਿ ਵਫਦ ਨੇ ਇਹ ਵੀ ਮੰਗ ਕੀਤੀ ਕਿ ਸਾਰੀਆਂ ਵੋਟਾਂ ਮੌਕੇ ’ਤੇ ਗਿਣੀਆਂ ਜਾਣ ਅਤੇ ਪੋਲਿੰਗ ਸਟਾਫ ਦੀ ਚੋਣ ਕਾਂਗਰਸੀ ਵਿਧਾਇਕਾਂ ਵੱਲੋਂ ਨਾ ਕੀਤੀ ਜਾਵੇ। -PTCNews


  • Tags

Top News view more...

Latest News view more...