ਮੁੱਖ ਖਬਰਾਂ

ਸ਼੍ਰੋਮਣੀ ਅਕਾਲੀ ਦਲ ਨੇ ਤ੍ਰਿਪਤ ਬਾਜਵਾ ਨੂੰ ਪੁੱਛਿਆ ਕਿ ਉਹ ਮਨਰੇਗਾ ਘੁਟਾਲੇ ਲਈ ਜ਼ਿੰਮੇਵਾਰ ਕਾਂਗਰਸੀ ਵਿਧਾਇਕਾਂ ਨੂੰ ਕਿਉਂ ਬਚਾ ਰਿਹਾ ਹੈ ?

By Shanker Badra -- November 20, 2019 7:32 pm

ਸ਼੍ਰੋਮਣੀ ਅਕਾਲੀ ਦਲ ਨੇ ਤ੍ਰਿਪਤ ਬਾਜਵਾ ਨੂੰ ਪੁੱਛਿਆ ਕਿ ਉਹ ਮਨਰੇਗਾ ਘੁਟਾਲੇ ਲਈ ਜ਼ਿੰਮੇਵਾਰ ਕਾਂਗਰਸੀ ਵਿਧਾਇਕਾਂ ਨੂੰ ਕਿਉਂ ਬਚਾ ਰਿਹਾ ਹੈ ?:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਪੁੱਿਛਆ ਹੈ ਕਿ ਉਹ ਸਰਕਾਰੀ ਅਧਿਕਾਰੀਆਂ ਨਾਲ ਮਿਲ ਕੇ ਮਨਰੇਗਾ ਫੰਡਾਂ ਦੀ ਹੇਰਾਫੇਰੀ ਕਰਨ ਲਈ ਜ਼ਿੰਮੇਵਾਰ ਕਾਂਗਰਸੀ ਵਿਧਾਇਕਾਂ ਨੂੰ ਕਿਉਂ ਬਚਾ ਰਿਹਾ ਹੈ ? ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਭਾਵੇਂਕਿ ਮੰਤਰੀ ਘੁਟਾਲੇ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਸੰਬੰਧੀ ਵਾਰ ਵਾਰ ਬਿਆਨ ਜਾਰੀ ਕਰ ਰਿਹਾ ਹੈ ਪਰੰਤੂ ਉਸਨੇ ਇਸ ਘੁਟਾਲੇ ਦੇ ਸਰਗਨਿਆਂ-ਕਾਂਗਰਸੀ ਆਗੂਆਂ ਅਤੇ ਵਿਧਾਇਕਾਂ ਖ਼ਿਲਾਫ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਹੈ। ਉਹਨਾਂ ਕਿਹਾ ਕਿ ਸਿਰਫ ਕੁੱਝ ਹੇਠਲੇ ਪੱਧਰ ਦੇ ਅਧਿਕਾਰੀਆਂ ਖ਼ਿਲਾਫ ਕਾਰਵਾਈ ਕੀਤੀ ਗਈ ਹੈ ਜਦਕਿ ਸਰਕਾਰੀ ਅਧਿਕਾਰੀਆਂ ਨੂੰ ਡਰਾ ਕੇ ਸਰਕਾਰੀ ਖਜ਼ਾਨੇ ਨੂੰ ਲੁੱਟਣ ਵਾਲੇ ਕਾਂਗਰਸੀ ਵਿਧਾਇਕ ਆਜ਼ਾਦ ਘੁੰਮ ਰਹੇ ਹਨ।

SAD asks Tript Bajwa why he is shielding Cong men resp for MGNREGA scam ਸ਼੍ਰੋਮਣੀ ਅਕਾਲੀ ਦਲਨੇ ਤ੍ਰਿਪਤ ਬਾਜਵਾ ਨੂੰ ਪੁੱਛਿਆ ਕਿ ਉਹ ਮਨਰੇਗਾ ਘੁਟਾਲੇ ਲਈ ਜ਼ਿੰਮੇਵਾਰ ਕਾਂਗਰਸੀ ਵਿਧਾਇਕਾਂ ਨੂੰ ਕਿਉਂ ਬਚਾ ਰਿਹਾ ਹੈ ?

ਇਹ ਟਿੱਪਣੀ ਕਰਦਿਆਂ ਕਿ ਇਸ ਤੋਂ ਸੰਕੇਤ ਮਿਲਦਾ ਹੈ ਕਿ ਪੇਂਡੂ ਵਿਕਾਸ ਮੰਤਰੀ ਅਸਲੀ ਦੋਸ਼ੀਆਂ ਦਾ ਪਰਦਾਫਾਸ਼ ਕਰਨ ਬਾਰੇ ਸੰਜੀਦਾ ਨਹੀਂ ਹੈ,ਰੋਮਾਣਾ ਨੇ ਕਿਹਾ ਕਿ ਮੰਤਰੀ ਵੱਲੋਂ ਵਿਆਪਕ ਜਾਂਚ ਲਈ ਇਹ ਕੇਸ ਕੇਂਦਰੀ ਵਿਜੀਲੈਂਸ ਕਮਿਸ਼ਨ ਨੂੰ ਸੌਂਪੇ ਜਾਣ ਤੋਂ ਇਨਕਾਰ ਕਰਨ ਦੀ ਹੋਰ ਕੋਈ ਵਜ੍ਹਾ ਨਹੀਂ ਹੋ ਸਕਦੀ। ਅਕਾਲੀ ਦਲ ਪਹਿਲਾਂ ਹੀ ਇਸ ਦੀ ਮੰਗ ਕਰ ਚੁੱਕਿਆ ਹੈ। ਉਹਨਾਂ ਕਿਹਾ ਕਿ ਮੰਤਰੀ ਚੰਗੀ ਤਰ੍ਹਾਂ ਵਾਕਿਫ਼ ਹੈ ਕਿ ਹੁਣ ਤੱਕ ਆਈਆਂ ਰਿਪੋਰਟਾਂ ਅਨੁਸਾਰ 259 ਕਰੋੜ ਰੁਪਏ ਦੀ ਨਹੀਂ ਸਗੋਂ ਸੈਕੜੇ ਕਰੋੜ ਰੁਪਏ ਦੀ ਹੇਰਾਫੇਰੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪਰੰਤੂ ਇਹ ਪ੍ਰਭਾਵ ਦੇ ਕੇ ਕਿ ਮੁਕਤਸਰ, ਫਰੀਦਕੋਟ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿਚ ਮਨਰੇਗਾ ਫੰਡਾਂ ਦੀ ਵੱਡੇ ਪੱਧਰ ਉੱਤੇ ਹੇਰਾਫੇਰੀ ਹੇਠਲੇ ਪੱਧਰ ਦੇ ਕੁੱਝ ਕਰਮਚਾਰੀਆਂ ਵੱਲੋਂ ਕੀਤੀ ਗਈ ਸੀ, ਇਸ ਮਾਮਲੇ ਨੂੰ ਰਫਾ ਦਫਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

SAD asks Tript Bajwa why he is shielding Cong men resp for MGNREGA scam ਸ਼੍ਰੋਮਣੀ ਅਕਾਲੀ ਦਲਨੇ ਤ੍ਰਿਪਤ ਬਾਜਵਾ ਨੂੰ ਪੁੱਛਿਆ ਕਿ ਉਹ ਮਨਰੇਗਾ ਘੁਟਾਲੇ ਲਈ ਜ਼ਿੰਮੇਵਾਰ ਕਾਂਗਰਸੀ ਵਿਧਾਇਕਾਂ ਨੂੰ ਕਿਉਂ ਬਚਾ ਰਿਹਾ ਹੈ ?

ਇਹ ਟਿੱਪਣੀ ਕਰਦਿਆਂ ਕਿ ਸਿਰਫ ਕੇਂਦਰੀ ਜਾਂਚ ਨਾਲ ਹੀ ਇਸ ਘੁਟਾਲੇ ਨਾਲ ਜੁੜੀਆਂ ਵੱਡੀ ਮੱਛੀਆਂ ਤਕ ਪਹੁੰਚਿਆ ਜਾ ਸਕੇਗਾ। ਰੋਮਾਣਾ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਤਾਕਤਵਰ ਅਤੇ ਰਸੂਖਵਾਨ ਕਿਉਂ ਨਾ ਹੋਵੇ, ਗਰੀਬਾਂ ਲਈ ਭੇਜੇ ਗਏ ਪੈਸੇ ਨੂੰ ਹੜੱਪਣ ਦੀ ਆਗਿਆ ਨਹੀਂ ਦੇਣੀ ਚਾਹੀਦੀ। ਉਹਨਾਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਨਿਗਰਾਨੀ ਹੇਠ ਗਰੀਬਾਂ ਅਤੇ ਦਲਿਤਾਂ ਨੂੰ ਆਪਣੇ ਜੌਬ ਕਾਰਡ ਬਣਾਉਣ ਲਈ ਰਿਸ਼ਵਤ ਦੇਣੀ ਪਈ। ਉਹਨਾਂ ਕਿਹਾ ਕਿ ਸਥਿਤੀ ਦੀ ਗੰਭੀਰਤਾ ਨੂੰ ਸਮਝਣ ਅਤੇ ਇਸ ਘਿਨੌਣੇ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਬਜਾਇ ਮੰਤਰੀ ਉਹਨਾਂ ਕਾਂਗਰਸੀ ਵਿਧਾਇਕਾਂ ਨੂੰ ਬਚਾਉਣ ਲਈ ਹਰ ਹੀਲਾ ਵਰਤ ਰਿਹਾ ਹੈ, ਜਿਹੜੇ ਇਸ ਘੁਟਾਲੇ ਦੇ ਅਸਲੀ ਦੋਸ਼ੀ ਹਨ।
-PTCNews

  • Share