Tue, Apr 16, 2024
Whatsapp

ਪੁਲਿਸ ਅਧਿਕਾਰੀਆਂ ਦੀ ਅਕਾਲੀ-ਭਾਜਪਾ ਸਰਕਾਰ ਆਉਣ 'ਤੇ ਹੋਵੇਗੀ ਜੁਆਬਦੇਹੀ:ਸੁਖਬੀਰ ਬਾਦਲ

Written by  Shanker Badra -- July 23rd 2018 06:33 PM -- Updated: July 23rd 2018 06:35 PM
ਪੁਲਿਸ ਅਧਿਕਾਰੀਆਂ ਦੀ ਅਕਾਲੀ-ਭਾਜਪਾ ਸਰਕਾਰ ਆਉਣ 'ਤੇ ਹੋਵੇਗੀ ਜੁਆਬਦੇਹੀ:ਸੁਖਬੀਰ ਬਾਦਲ

ਪੁਲਿਸ ਅਧਿਕਾਰੀਆਂ ਦੀ ਅਕਾਲੀ-ਭਾਜਪਾ ਸਰਕਾਰ ਆਉਣ 'ਤੇ ਹੋਵੇਗੀ ਜੁਆਬਦੇਹੀ:ਸੁਖਬੀਰ ਬਾਦਲ

ਪੁਲਿਸ ਅਧਿਕਾਰੀਆਂ ਦੀ ਅਕਾਲੀ-ਭਾਜਪਾ ਸਰਕਾਰ ਆਉਣ 'ਤੇ ਹੋਵੇਗੀ ਜੁਆਬਦੇਹੀ:ਸੁਖਬੀਰ ਬਾਦਲ:ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਪੁਲਿਸ ਨੂੰ ਅਕਾਲੀ ਵਰਕਰਾਂ ਅਤੇ ਆਗੂਆਂ ਨੂੰ ਤੰਗ ਕਰਨ ਅਤੇ ਧਮਕਾਉਣ ਤੋਂ ਵਰਜਦਿਆਂ ਕਿਹਾ ਹੈ ਕਿ ਉਹਨਾਂ ਨੂੰ ਕਾਂਗਰਸ ਪਾਰਟੀ ਵਾਸਤੇ ਬਦਲੇਖੋਰੀ ਦੇ ਸੰਦ ਬਣਨ ਲਈ ਨਿੱਜੀ ਤੌਰ ਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਹੁਤ ਸਾਰੇ ਕੇਸਾਂ ਵਿਚ ਇਸ ਗੱਲ ਦਾ ਖੁਲਾਸਾ ਹੋਇਆ ਹੈ ਕਿ ਵਿਜੀਲੈਂਸ ਵਿਭਾਗ ਦੀ ਅਕਾਲੀਆਂ ਨੂੰ ਨਿਸ਼ਾਨਾ ਬਣਾਉਣ ਲਈ ਉਹਨਾਂ ਖ਼ਿਲਾਫ ਝੂਠੇ ਕੇਸ ਦਰਜ ਕਰਨ ਵਾਸਤੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਇਹ ਸਭ ਕੁੱਝ ਖਾਸ ਅਕਾਲੀ ਆਗੂਆਂ ਅਤੇ ਵਰਕਰਾਂ ਖ਼ਿਲਾਫ ਬਦਲੇਖੋਰੀ ਵਜੋਂ ਅਤੇ ਆਮ ਅਕਾਲੀ ਵਰਕਰਾਂ ਨੂੰ ਡਰਾ ਕੇ ਉਹਨਾਂ ਵੱਲੋਂ ਕਾਂਗਰਸ ਪਾਰਟੀ ਦਾ ਸਮਰਥਨ ਕਰਵਾਉਣ ਲਈ ਕੀਤਾ ਜਾ ਰਿਹਾ ਹੈ। ਸ.ਬਾਦਲ ਨੇ ਕਿਹਾ ਕਿ ਕੋਈ ਵੀ ਪੁਲਿਸ ਅਧਿਕਾਰੀ ਜੋ ਅਕਾਲੀਆਂ ਉੱਤੇ ਅੱਤਿਆਚਾਰ ਕਰਨ ਵਾਸਤੇ ਕਾਂਗਰਸ ਪਾਰਟੀ ਦੇ ਹੱਥਾਂ ਵਿਚ ਬਦਲੇਖੋਰੀ ਵਾਲਾ ਸੰਦ ਬਣਿਆ ਹੈ, ਸੂਬੇ ਵਿਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣਨ ਉੱਤੇ ਉਸ ਦੀ ਮਾੜੇ ਕਾਰਨਾਮਿਆਂ ਲਈ ਜੁਆਬਦੇਹੀ ਹੋਵੇਗੀ।ਉਹਨਾਂ ਕਿਹਾ ਕਿ ਅਸੀਂ ਨਾ ਸਿਰਫ ਦਰਜ ਕੀਤੇ ਝੂਠੇ ਕੇਸਾਂ ਦੀ ਸ਼ਨਾਖ਼ਤ ਕਰਕੇ ਉਹਨਾਂ ਨੂੰ ਰੱਦ ਕਰਨ ਲਈ ਜਰੂਰੀ ਕਦਮ ਚੁੱਕਾਂਗੇ ਸਗੋਂ ਉਹਨਾਂ ਅਧਿਕਾਰੀਆਂ ਖ਼ਿਲਾਫ ਵੀ ਸਖ਼ਤ ਕਾਰਵਾਈ ਕਰਾਂਗੇ,ਜਿਹਨਾਂ ਨੇ ਇਹ ਕੇਸ ਦਰਜ ਕੀਤੇ ਹਨ।ਉਹਨਾਂ ਕਿਹਾ ਕਿ ਬੇਗੁਨਾਹਾਂ ਵਿਰੁੱਧ ਜ਼ੁਲਮਾਂ ਨੂੰ ਰੋਕਣ ਦਾ ਇਹੋ ਇੱਕੋ ਇੱਕ ਤਰੀਕਾ ਹੈ ਅਤੇ ਗਲਤ ਕੰਮ ਕਰਨ ਵਾਲੇ ਸਾਥੋਂ ਕਿਸੇ ਕਿਸਮ ਦੀ ਹਮਦਰਦੀ ਦੀ ਉਮੀਦ ਨਹੀਂ ਰੱਖਣਗੇ। ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਜਦੋਂ ਉਹ ਝੂਠੇ ਅਪਰਾਧਿਕ ਮਾਮਲੇ ਦਰਜ ਕਰਨੇ ਸ਼ੁਰੂ ਕਰ ਦਿੰਦੇ ਹਨ ਤਾਂ ਉਹਨਾਂ ਅਤੇ ਅਪਰਾਧੀਆਂ ਵਿਚਲਾ ਅੰਤਰ ਖ਼ਤਮ ਹੋ ਜਾਂਦਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਸੰਦਰਭ ਵਿਚ ਇੱਕ ਝੂਠਾ ਮਾਮਲਾ ਦਰਜ ਕਰਨਾ ਕਿਸੇ ਅਪਰਾਧਿਕ ਗਤੀਵਿਧੀ ਵਿਚ ਭਾਗ ਲੈਣ ਦੇ ਸਮਾਨ ਹੁੰਦਾ ਹੈ।ਅਜਿਹਾ ਕਰਨ ਵਾਲਿਆਂ ਨੂੰ ਤੁਰੰਤ ਅਜਿਹੇ ਕੰਮਾਂ ਤੋਂ ਗੁਰੇਜ ਕਰਨਾ ਚਾਹੀਦਾ ਹੈ ਅਤੇ ਬੇਗੁਨਾਹਾਂ ਨੂੰ ਰਾਹਤ ਦੇਣ ਲਈ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ ਜਾਂ ਫਿਰ ਅਕਾਲੀ -ਭਾਜਪਾ ਦੀ ਸਰਕਾਰ ਬਣਨ ਉੱਤੇ ਇਸ ਦਾ ਖਮਿਆਜ਼ਾ ਭੁਗਤਣ ਲਈ ਤਿਆਰ ਹੋ ਜਾਣਾ ਚਾਹੀਦਾ ਹੈ।ਉਹਨਾਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਕੰਮ ਕਰਨ ਦੀ ਤਾਕੀਦ ਕੀਤੀ। ਸ.ਬਾਦਲ ਨੇ ਕਿਹਾ ਕਿ ਕਿੰਨੀ ਨਿੰਦਣਯੋਗ ਗੱਲ ਹੈ ਕਿ ਕਾਂਗਰਸੀ ਆਗੂਆਂ ਨੇ ਸੱਤਾ ਵਿਚ ਆਉਂਦੇ ਹੀ ਅਕਾਲੀ ਵਰਕਰਾਂ ਉੱਤੇ ਧੱਕੇਸ਼ਾਹੀਆਂ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ।ਉਹਨਾਂ ਕਿਹਾ ਕਿ ਕਾਂਗਰਸੀਆਂ ਨੇ ਲਾਊਡ ਸਪੀਕਰਾਂ ਅਤੇ ਸੋਸ਼ਲ ਮੀਡੀਆ ਉੱਤੇ ਐਲਾਨ ਕਰਕੇ ਬੇਰਹਿਮੀ ਨਾਲ ਹੱਤਿਆਵਾਂ ਕੀਤੀਆਂ।ਉਹਨਾਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਪੁਲਿਸ ਅਧਿਕਾਰੀਆਂ ਨੂੰ ਸ਼ਰੇਆਮ ਧਮਕੀਆਂ ਦਿੱਤੀਆਂ ਕਿ ਜੇਕਰ ਉਹਨਾਂ ਨੇ ਅਕਾਲੀਆਂ ਖ਼ਿਲਾਫ ਝੂਠੇ ਕੇਸ ਦਰਜ ਨਾ ਕੀਤੇ ਤਾਂ ਉਹਨਾਂ ਦੀ ਖ਼ੈਰ ਨਹੀਂ।ਬਦਲੇਖੋਰੀ ਦੇ ਇਸ ਮਾੜੇ ਰੁਝਾਣ ਤਹਿਤ ਮੁੰਡਿਆਂ ਅਤੇ ਨੌਜਵਾਨ ਔਰਤਾਂ ਨੂੰ ਵੀ ਨਹੀਂ ਬਖਸ਼ਿਆ ਗਿਆ।ਉਹਨਾਂ ਕਿਹਾ ਕਿ ਜਿੱਥੇ ਅਕਾਲੀ ਦਲ ਦੇ ਵਰਕਰ ਇਹਨਾਂ ਸਾਰੀਆਂ ਜ਼ਿਆਦਤੀਆਂ ਦਾ ਬਹਾਦਰੀ ਨਾਲ ਮੁਕਾਬਲਾ ਕਰ ਰਹੇ ਹਨ,ਉੱਥੇ ਪਾਰਟੀ ਵੱਲੋਂ ਇਹਨਾਂ ਸਾਰੀਆਂ ਘਟਨਾਵਾਂ ਦੇ ਵੇਰਵੇ ਜੁਟਾ ਕੇ ਰੱਖੇ ਜਾ ਰਹੇ ਹਨ ਤਾਂ ਕਿ ਅਜਿਹੀਆਂ ਗੈਰਕਾਨੂੰਨੀ ਕਾਰਵਾਈਆਂ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ ਢੁੱਕਵੀਂ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। -PTCNews


Top News view more...

Latest News view more...