ਮੁੱਖ ਖਬਰਾਂ

ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ 2 ਸੀਟਾਂ ਦੀ ਅਦਲਾ-ਬਦਲੀ

By Shanker Badra -- November 23, 2021 5:11 pm -- Updated:Feb 15, 2021

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਸਾਂਝੇ ਤੌਰ ਤੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਹਲਕਾ ਮੋਹਾਲੀ ਅਤੇ ਲੁਧਿਆਣਾ ਨਾਰਥ ਜੋ ਕਿ ਪਹਿਲਾਂ ਬਹੁਜਨ ਸਮਾਜ ਪਾਰਟੀ ਦੇ ਹਿੱਸੇ ਵਿੱਚ ਸਨ ,

ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ 2 ਸੀਟਾਂ ਦੀ ਅਦਲਾ-ਬਦਲੀ

ਹੁਣ ਇਹਨਾ ਸੀਟਾਂ ਉਪਰ ਸ਼੍ਰੋਮਣੀ ਅਕਾਲੀ ਦਲ ਚੋਣ ਲੜੇਗਾ ਅਤੇ ਇਸਦੀ ਜਗਾ 'ਤੇ ਵਿਧਾਨ ਸਭਾ ਹਲਕਾ ਰਾਏਕੋਟ (ਐਸ.ਸੀ) ਅਤੇ ਦੀਨਾਨਗਰ (ਐਸ.ਸੀ) ਜੋ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਸਨ। ਇਹਨਾਂ ਉਪਰ ਹੁਣ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਚੋਣ ਲੜਨਗੇ।

ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ 2 ਸੀਟਾਂ ਦੀ ਅਦਲਾ-ਬਦਲੀ

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੁੱਲ ਸੀਟਾਂ ਦੀ ਵੰਡ ਪਹਿਲਾਂ ਦੀ ਤਰਾਂ ਹੀ ਰਹੇਗੀ ਅਤੇ ਸ਼੍ਰੋਮਣੀ ਅਕਾਲੀ ਦਲ 97 ਸੀਟਾਂ ਉਪਰ ਅਤੇ ਬਹੁਜਨ ਸਮਾਜ ਪਾਰਟੀ 20 ਸੀਟਾਂ ਉਪਰ ਚੋਣ ਲੜੇਗੀ।
-PTCNews