ਸ਼੍ਰੋਮਣੀ ਅਕਾਲੀ ਦਲ-ਬਸਪਾ ਸਾਂਸਦਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਛੇਵੇਂ ਦਿਨ ਵੀ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ-ਬਸਪਾ (sad-bsp mp's ) ਵੱਲੋਂ ਲਗਾਤਾਰ ਕਿਸਾਨਾਂ (Farmer Protest) ਦੇ ਹੱਕਾਂ ‘ਚ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਪਿਛਲੇ 6 ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਸਦ (sad-bsp mp's ) ਤਿੰਨੇ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਤੇ ਅੱਜ ਫਿਰ ਅਕਾਲੀ ਦਲ -ਬਸਪਾ ਸਾਂਸਦਾਂ ਨੇ ਸੰਸਦ (parliament) ਬਾਹਰ ਖੇਤੀ ਕਾਨੂੰਨਾਂ ਦਾ ਮੁੱਦਾ ਚੁੱਕਿਆ ਤੇ ਹੱਥਾਂ 'ਚ ਤਖਤੀਆਂ ਫੜ੍ਹ ਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਮੁਜ਼ਾਹਰਾ ਕੀਤਾ।
ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਤੇ ਕਿਹਾ 'ਮੋਦੀ ਸਰਕਾਰ ਸ਼ਰਮ ਕਰੋ' ਖੇਤੀ ਕਾਨੂੰਨ ਰੱਦ ਕਰੋ।
ਹੋਰ ਪੜ੍ਹੋ: Tokyo Olympics: ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਸ਼ਾਨਦਾਰ ਪ੍ਰਦਰਸ਼ਨ, ਸਪੇਨ ਨੂੰ 3-0 ਨਾਲ ਦਿੱਤੀ ਕਰਾਰੀ ਮਾਤ
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਝੂਠ ਬੋਲ ਰਹੀ ਹੈ। ਕਿਸਾਨੀ ਅੰਦੋਲਨ ਦੌਰਾਨ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਪਰ ਕੇਂਦਰ ਸਰਕਾਰ ਉਸ ਮਾਮਲੇ 'ਤੇ ਝੂਠ ਬੋਲ ਰਹੀ ਹੈ। ਕੇਂਦਰ ਸਰਕਾਰ ਵੱਲੋਂ ਲਗਾਤਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇਸ਼ ਭਰ ਦੇ ਕਿਸਾਨਾਂ ਦੇ ਹੱਕ 'ਚ ਡਟੀ ਹੋਈ ਹੈ ਤੇ ਅੱਗੇ ਵੀ ਉਹ ਕਿਸਾਨਾਂ ਦਾ ਸਾਥ ਦੇਣਗੇ।
ਜ਼ਿਕਰ ਏ ਖਾਸ ਹੈ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੰਮੇ ਅਰਸੇ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਡਟੇ ਹੋਏ ਹਨ, ਜੰਤਰ ਮੰਤਰ ‘ਤੇ ਪ੍ਰਦਰਸ਼ਨ ਵੀ ਕਰ ਰਹੇ ਹਨ। ਪਰ ਕੇਂਦਰ ਸਰਕਾਰ ਦੇ ਕੰਨੀ ਜੂੰ ਸਰਕਦੀ ਨਜ਼ਰ ਨਹੀਂ ਆ ਰਹੀ, ਪਰ ਕਿਸਾਨਾਂ ਦੇ ਹੋਂਸਲੇ ਅਡੋਲ ਤੇ ਲਗਾਤਰ ਇੱਕੋ ਟੀਚੇ ਨਾਲ ਦਿੱਲੀ 'ਚ ਡਟੇ ਹੋਏ ਹਨ।
-PTC News