ਮੁੱਖ ਖਬਰਾਂ

ਕੋਰੋਨਾ ਦੇ ਖਤਰਨਾਕ ਹਾਲਾਤਾਂ ਨੁੰ ਵਿਚਾਰਨ ਲਈ ਸੱਦੀ ਜਾਵੇ ਸਰਬ ਪਾਰਟੀ ਮੀਟਿੰਗ : ਅਕਾਲੀ ਦਲ

By Jagroop Kaur -- May 12, 2021 8:57 pm -- Updated:May 12, 2021 8:57 pm

ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਕਿ ਸੂਬੇ ਵਿਚ ਕੋਰੋਨਾ ਦੇ ਖਤਰਨਾਕ ਹਾਲਾਤਾਂ ਨੂੰ ਵਿਚਾਰਨ ਲਈ ਸਰਬ ਪਾਰਟੀ ਮੀਟਿੰਗ ਸੱਦੀ ਜਾਵੇ ਕਿਉਂਕਿ ਮੌਤਾਂ ਦੀ ਗਿਣਤੀ ਵਿਚ ਚੋਖੇ ਵਾਧੇ ਮਗਰੋਂ ਹਫੜਾ ਦਫੜੀ ਵਾਲੇ ਹਾਲਾਤ ਬਣੇ ਹੋਏ ਹਨ ਅਤੇ ਨਾਲ ਹੀ ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਸਮਾਜ ਦੇ ਵੱਖ ਵੱਖ ਵਰਗਾਂ ਨੂੰ ਵਿੱਤੀ ਰਾਹਤ ਪ੍ਰਦਾਨ ਕਰਨ ਬਾਰੇ ਚਰਚਾ ਕੀਤੀ ਜਾਵੇ।

READ MORE : ਕੋਰੋਨਾ ਨੇ ਲਈ ‘ਟਪੂ’ ਦੇ ਪਾਪਾ ਦੀ ਜਾਨ, ਵੈਂਟੀਲੇਟਰ ‘ਤੇ ਸਨ ਅਦਾਕਾਰ ਦੇ ਪਿਤਾ

ਪਾਰਟੀ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਕੋਰੋਨਾ ਖਿਲਾਫ ਲੜਾਈ ਵਿਚ ਸਭ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ ਅਤੇ ਸਾਰੀਆਂ ਪਾਰਟੀਆਂ ਦੇ ਰਲ ਮਿਲ ਕੇ ਨਾਲ ਚੱਲਣ ਤੇ ਸਰਕਾਰ ਵੱਲੋਂ ਲੋਕਾਂ ਨੁੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੇ ਯਤਨਾਂ ਵਿਚ ਸਹਾਇਤਾ ਦੇਣ ਲਈ ਸਰਬ ਪਾਰਟੀ ਮੀਟਿੰਗ ਸੱਦੀ ਜਾਣੀ ਬਹੁਤ ਜ਼ਰੂਰੀ ਹੈ।COVID-19 vaccination: Govt allots 33,000 vaccines for 18-45 group in Chandigarh

Read More : ਕੋਰੋਨਾ ਮਹਾਮਾਰੀ ਦੌਰਾਨ ਨਿਸਵਾਰਥ ਭਾਵ ਨਾਲ ਫਰਜ਼ ਨਿਭਾਉਣ ਵਾਲੀਆਂ ਨਰਸਾਂ ਨੂੰ ਪੀਐਮ ਦਾ ਧੰਨਵਾਦ

ਕੋਰੋਨਾ ਦੇ ਇਲਾਜ ਨਾਲ ਜੁੜੀਆਂ ਦਵਾਈਆਂ ਦੀ ਬਲੈਕ ਮਾਰਕੀਟਿੰਗ ਦੀ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੰਲ ਹੈ ਕਿ ਪ੍ਰਾਈਵੇਟ ਹਸਪਤਾਲ ਕੋਰੋਨਾ ਮਰੀਜ਼ਾਂ ਤੋਂ ਲੱਖਾਂ ਰੁਪਏ ਝਾੜ ਰਹੇ ਹਨ ਜਦਕਿ ਸਰਕਾਰ ਇਹਨਾਂ ਚਾਰਜਿਜ਼ ਨੂੰ ਨਿਯਮਿਤ ਕਰਨ ਵਾਸਤੇ ਕੁਝ ਨਹੀਂ ਕਰ ਰਹੀ।  ਸਰਕਾਰ ਨੂੰ ਪ੍ਰਾਈਵੇਟ ਹਸਪਤਾਲਾਂ ਵੱਲੋਂ ਵਸੂਲੇ ਜਾ ਰਹੇ ਚਾਰਜਜ਼ਿਜ਼ ਘਟਾਉਣੇ ਤੇ ਤੈਅ ਕਰਨੇ ਚਾਹੀਦੇ ਹਨ ਤੇ ਬਲੈਕ ਮਾਰਕੀਟਿੰਗ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਰੋਨਾ ਮਰੀਜ਼ਾਂ ਨੁੰ ਜੀਵਨ ਰੱਖਿਅਕ ਦਵਾਈਆਂ ਮਾਰਕੀਟ ਕੀਮਤ ਅਨੁਸਾਰ ਮਿਲ ਸਕੇ।Bharat Biotech refused vaccine supply, mismanagement by Centre, says Manish Sisodiaਸੁਖਬੀਰ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਕੋਰੋਨਾ ਦਵਾਈਆਂ ਦੀ ਖਰੀਦ ਲਈ ਸਿੱਧੇ ਆਰਡਰ ਦੇਣੇ ਚਾਹੀਦੇ ਹਨ ਅਤੇ ਕੌਮਾਂਤਰੀ ਟੈਂਡਰ ਵੀ ਲਗਾਉਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਅਜਿਹੀਆਂ ਰਿਪੋਰਟਾਂ ਮਿਲ ਰਹੀਆਂ ਹਨ ਕਿ ਪੰਜਾਬ ਵਿਚ ਸਿਰਫ ਇਕ ਦਿਨ ਦੀ ਕੋਰੋਨਾ ਵੈਕਸੀਨ ਬਚੀ ਹੈ ਅਤੇ ਦਵਾਈ ਦੀ ਘਾਟ ਕਾਰਨ ਲੋਕਾਂ ਨੇ ਮਾਯੂਸ ਹੋ ਕੇ ਰੋਸ ਮੁਜ਼ਾਹਰੇ ਕਰਨੇ ਸ਼ੁਰੂ ਕਰ ਦਿੱਤੇ ਹਨ ਤੇ ਇਸ ਮਾਮਲੇ ਵਿਚ ਲੋਕਾਂ ਦੀ ਮੁਸ਼ਕਿਲ ਤੁਰੰਤ ਦੂਰ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਇਹ ਵੀ ਕਿਹਾ ਕਿ ਮੈਡੀਕਲ ਆਕਸੀਜ਼ਨ ਦੀ ਸਪਲਾਈ ਤੇਜ਼ ਕੀਤੀ ਜਾਵੇ ਅਤੇ ਹਸਪਤਾਲਾਂ ਵਿਚ ਇਸਦੀ ਢੁਕਵੀਂ ਵੰਡ ਕੀਤੀ ਜਾਵੇ।
ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸੁਰਜੀਤ ਸਿੰਘ ਰੱਖੜਾ ਨੇ ਵੀ ਸ਼ਮੂਲੀਅਤ ਕੀਤੀ।

Click here to follow PTC News on Twitter

  • Share