Advertisment

ਨਿਹਾਲ ਸਿੰਘ ਵਾਲਾ : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਮਾਣੂਕੇ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

author-image
Shanker Badra
Updated On
New Update
ਨਿਹਾਲ ਸਿੰਘ ਵਾਲਾ : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਮਾਣੂਕੇ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ
Advertisment
ਮੋਗਾ : ਜਿੱਥੇ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ -ਵੱਖ ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ , ਓਥੇ ਹੀ ਹਲਕਾ ਨਿਹਾਲ ਸਿੰਘ ਵਾਲਾ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਮਾਣੂਕੇ ਵੱਲੋਂ ਵੀ ਪਿੰਡ -ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ,ਜਿੱਥੇ ਲੋਕਾਂ ਵੱਲੋਂ ਉਨ੍ਹਾਂ ਨੂੰ ਭਾਰੀ ਸਮਰਥਨ ਦਿੱਤਾ ਜਾ ਰਿਹਾ ਹੈ। ਬਲਦੇਵ ਸਿੰਘ ਮਾਣੂਕੇ ਨੇ ਅੱਜ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਮੀਨੀਆ ਵਿੱਚ ਸਤਵੰਤ ਸਿੰਘ ਸੱਤਾ ਮੀਨੀਆਂ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕੀਤਾ। publive-image ਨਿਹਾਲ ਸਿੰਘ ਵਾਲਾ : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਮਾਣੂਕੇ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਇਸ ਤੋਂ ਇਲਾਵਾ ਬਲਦੇਵ ਸਿੰਘ ਮਾਣੂਕੇ ਨੇ ਪਿੰਡ ਰਾਮਾ ,ਪੱਤੋ ਹੀਰਾ ਸਿੰਘ ਵਿਖੇ ਵੀ ਵੱਡੇ ਇਕੱਠਾਂ ਨੂੰ ਸੰਬੋਧਨ ਕੀਤਾ ਹੈ। ਬਲਦੇਵ ਸਿੰਘ ਮਾਣੂਕੇ ਦੀ ਚੋਣ ਮੁਹਿੰਮ ਨੂੰ ਉਸ ਵਕਤ ਵੱਡਾ ਹੁੰਗਾਰਾ ਮਿਲਿਆ, ਜਦੋਂ ਪਿੰਡ ਰਾਮਾਂ 'ਚ ਵੱਡੀ ਗਿਣਤੀ ਵਿੱਚ ਕਾਂਗਰਸੀ ਪਰਿਵਾਰ ਕਾਂਗਰਸ ਨੂੰ ਛੱਡ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਬਲਦੇਵ ਸਿੰਘ ਮਾਣੂਕੇ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿੱਤਾਕੇ ਭੇਜਣਗੇ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ ਜੋ ਪਿਛਲੇ ਪੰਜ ਸਾਲਾਂ ਵਿਚ ਕਾਂਗਰਸ ਨੇ ਸਾਡੇ ਪਿੰਡਾਂ ਵਿੱਚ ਵਿਕਾਸ ਕਰਾਇਆ ਹੈ ,ਸਭ ਤੁਸੀਂ ਦੇਖ ਚੁੱਕੇ ਹੋ।
Advertisment
publive-image ਨਿਹਾਲ ਸਿੰਘ ਵਾਲਾ : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਮਾਣੂਕੇ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਵਿਕਾਸ ਨਹੀਂ ਬਲਕਿ ਝੂਠੇ ਪਰਚਿਆਂ ਦਾ ਵਿਕਾਸ ਕਰਵਾਇਆ ਹੈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ 2022 ਵਿੱਚ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਪਿੰਡਾਂ ਵਿੱਚ ਵਧੇਰੇ ਵਿਕਾਸ ਕਰਵਾਇਆ ਜਾਵੇਗਾ ਅਤੇ ਜੋ ਲੋੜਵੰਦ ਪਰਿਵਾਰਾਂ ਦੇ ਨੀਲੇ ਕਾਰਡ ਕੱਟੇ ਹਨ ਜਾਂ ਬੁਢਾਪਾ ਪੈਨਸ਼ਨਾਂ ਰੋਕੀਆਂ ਗਈਆਂ ਹਨ, ਮੁੜ ਤੋਂ ਬਹਾਲ ਕਰਵਾਈਆਂ ਜਾਣਗੀਆਂ। publive-image ਨਿਹਾਲ ਸਿੰਘ ਵਾਲਾ : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਮਾਣੂਕੇ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਇਸ ਮੌਕੇ 'ਤੇ ਸੰਬੋਧਨ ਕਰਦਿਆਂ ਹਲਕਾ ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਬਲਦੇਵ ਸਿੰਘ ਮਾਣੂਕੇ ਨੇ ਸਮੂਹ ਵਰਕਰਾਂ ਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਸੀਂ ਪੰਜ ਸਾਲ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਚੁਣੇ ਹੋਏ ਵਿਧਾਇਕਾਂ ਨੂੰ ਪਰਖ ਚੁੱਕੇ ਹੋ ਕਿ ਤੁਹਾਡੇ ਪਿੰਡਾਂ ਵਿੱਚ ਕਿੰਨਾ ਕੁ ਵਿਕਾਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਤੁਸੀਂ ਮੈਨੂੰ ਵੱਡੀ ਲੀਡ ਨਾਲ ਜਿਤਾ ਕੇ ਭੇਜੋ ਤੇ ਮੈਂ ਤੁਹਾਡੇ ਪਿੰਡਾਂ ਦਾ ਵਿਕਾਸ ਕਰਵਾਉਣ ਲਈ ਯਤਨਸ਼ੀਲ ਰਹਾਂਗਾ। publive-image ਨਿਹਾਲ ਸਿੰਘ ਵਾਲਾ : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਮਾਣੂਕੇ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਉਨ੍ਹਾਂ ਕਿਹਾ ਅਕਾਲੀ ਦਲ ਦੀ ਸਰਕਾਰ ਸਮੇਂ ਜੋ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜੋ ਸਾਡੇ ਪਿੰਡਾਂ ਦਾ ਵਿਕਾਸ ਕਰਵਾਇਆ ਹੈ ,ਉਹ ਅੱਜ ਵੀ ਲੋਕ ਯਾਦ ਕਰਦੇ ਨੇ ਅਤੇ ਹੁਣ ਫਿਰ ਸਾਡੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋਏ ਬੈਠੇ ਹਨ। ਜੋ ਕਿ 2022 ਵਿੱਚ ਅਕਾਲੀ ਦਲ ਦੀ ਸਰਕਾਰ ਮੁੜ ਤੋਂ ਸੱਤਾ 'ਤੇ ਕਾਬਜ਼ ਹੋਵੇਗੀ। -PTCNews-
election-campaign punjab-elections-2022 sad-candidate nihal-singh-wala baldev-singh-manuke
Advertisment

Stay updated with the latest news headlines.

Follow us:
Advertisment