Mon, Apr 29, 2024
Whatsapp

ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ

Written by  Shanker Badra -- April 26th 2019 03:24 PM -- Updated: April 26th 2019 03:27 PM
ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ

ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ

ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ:ਤਰਨਤਾਰਨ : ਪੰਜਾਬ 'ਚ ਗਰਮੀ ਵੱਧਣ ਦੇ ਨਾਲ-ਨਾਲ ਸਿਆਸਤ ਵੀ ਗਰਮ ਹੁੰਦੀ ਨਜ਼ਰ ਆਉਣ ਲੱਗ ਪਈ ਹੈ।ਪੰਜਾਬ ਰਾਜ ਅੰਦਰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜਿਉਂ - ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ।ਹੁਣ ਇਸ ਵੇਲੇ ਪੰਜਾਬ 'ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਆਪਣੇ ਆਪਣੇ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਵਾ ਰਹੇ ਹਨ। [caption id="attachment_287858" align="aligncenter" width="300"]SAD candidate Bibi Jagir Kaur files nomination from Khadur Sahib parliamentary constituency ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ[/caption] ਇਸ ਤਰ੍ਹਾਂ ਬੀਬੀ ਜਗੀਰ ਕੌਰ ਨੇ ਅੱਜ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਜ਼ਿਲ੍ਹਾ ਚੋਣ ਅਫਸਰ ਪ੍ਰਦੀਪ ਕੁਮਾਰ ਸਭਰਵਾਲ ਕੋਲ਼ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਹੈ।ਇਸ ਦੌਰਾਨ ਓਥੇ ਉਹਨਾਂ ਨਾਲ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ , ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਵਿਰਸਾ ਸਿੰਘ ਵਲਟੋਹਾ ਵੀ ਮੌਜੂਦ ਸਨ। [caption id="attachment_287861" align="aligncenter" width="300"]SAD candidate Bibi Jagir Kaur files nomination from Khadur Sahib parliamentary constituency ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੋਕ ਸਭਾ ਚੋਣਾਂ 2019 : ਕੇਂਦਰੀ ਮੰਤਰੀ ਅਤੇ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ ਦੱਸ ਦੇਈਏ ਕਿ ਅਜਿਹੇ ਹਲਾਤਾਂ ਵਿੱਚ ਸਭ ਤੋਂ ਦਿਲਚਸਪ ਮੁਕਾਬਲਾ ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਵੇਖਣ ਨੂੰ ਮਿਲੇਗਾ, ਜਿੱਥੇ ਕਾਂਗਰਸ ਨੇ ਜਸਬੀਰ ਸਿੰਘ ਡਿੰਪਾ,ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ,ਪੰਜਾਬ ਏਕਤਾ ਪਾਰਟੀ ਨੇ ਬੀਬੀ ਪਰਮਜੀਤ ਕੌਰ ਖਾਲੜਾ ਦੇ ਦਰਮਿਆਨ ਤਿਕੋਣਾ ਮੁਕਾਬਲਾ ਹੋਣ ਦੀ ਆਸ ਪ੍ਰਗਟਾਈ ਜਾ ਰਹੀ ਹੈ।ਹਲਾਂਕਿ ਆਮ ਆਦਮੀ ਪਾਰਟੀ ਵੱਲੋਂ ਮਨਜਿੰਦਰ ਸਿੰਘ ਸਿੱਧੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। -PTCNews


Top News view more...

Latest News view more...