ਮੰਡੀ ਗੋਬਿੰਦਗੜ੍ਹ ਦੇ ਵਪਾਰੀ ਵਰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

SAD candidate Darbara Singh Guru Mandi Gobindgarh Support Declaration
ਮੰਡੀ ਗੋਬਿੰਦਗੜ੍ਹ ਦੇ ਵਪਾਰੀ ਵਰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਮੰਡੀ ਗੋਬਿੰਦਗੜ੍ਹ ਦੇ ਵਪਾਰੀ ਵਰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ:ਫ਼ਤਿਹਗੜ੍ਹ ਸਾਹਿਬ : ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੂੰ ਉਸ ਸਮੇਂ ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਤੋਂ ਵੱਡਾ ਬੱਲ ਮਿਲਿਆ ਜਦੋਂ ਗੋਬਿੰਦਗੜ੍ਹ ਦੇ ਸਮੁੱਚੇ ਵਪਾਰੀਆਂ ਨੇ ਵਪਾਰ ਵਿੰਗ ਦੇ ਪ੍ਰਧਾਨ ਭਾਰਤ ਭੂਸ਼ਨ ਜਿੰਦਲ ਟੋਨੀ ਦੀ ਅਗਵਾਈ ਵਿੱਚ ਸਮਰਥਨ ਦੇਣ ਦਾ ਐਲਾਨ ਕੀਤਾ।ਇਸ ਮੌਕੇ ਸਮੁੱਚੇ ਵਪਾਰ ਵਿੰਗ ਵੱਲੋਂ ਦਰਬਾਰਾ ਸਿੰਘ ਗੁਰੂ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

SAD candidate Darbara Singh Guru Mandi Gobindgarh Support Declaration
ਮੰਡੀ ਗੋਬਿੰਦਗੜ੍ਹ ਦੇ ਵਪਾਰੀ ਵਰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਇਸ ਮੌਕੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਪ੍ਰਧਾਨ ਭਾਰਤ ਭੂਸ਼ਨ ਜਿੰਦਲ ਟੋਨੀ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਦਾ ਸਮੁੱਚਾ ਵਪਾਰੀ ਵਰਗ ਦਰਬਾਰਾ ਸਿੰਘ ਗੁਰੂ ਦੇ ਹੱਕ ਵਿੱਚ ਡਟ ਕੇ ਖੜ੍ਹਾ ਹੈ ਅਤੇ ਉਨ੍ਹਾਂ ਨੂੰ ਮੰਡੀ ਗੋਬਿੰਦਗੜ੍ਹ ਤੋਂ ਵੱਡੀ ਗਿਣਤੀ ਵਿੱਚ ਲੀਡ ਦੁਆ ਕੇ ਭੇਜਿਆ ਜਾਵੇਗਾ।

SAD candidate Darbara Singh Guru Mandi Gobindgarh Support Declaration
ਮੰਡੀ ਗੋਬਿੰਦਗੜ੍ਹ ਦੇ ਵਪਾਰੀ ਵਰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਰਾਮ ਰਹੀਮ ਵੱਲੋਂ ਵਿਆਹ ਦਾ ਲਾਇਆ ਬਹਾਨਾ ਨਹੀਂ ਚੱਲਿਆ ,ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਤੇ ਹੋਰ ਪਤਵੰਤਿਆਂ ਨੇ ਵੀ ਦਰਬਾਰਾ ਸਿੰਘ ਗੁਰੂ ਨੂੰ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ਼ ਦੁਆਇਆ।ਇਸ ਦੌਰਾਨ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਭ ਤੋਂ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੇ ਮੰਡੀ ਗੋਬਿੰਦਗੜ੍ਹ ਤੋਂ ਮਿਲੇ ਵੱਡੇ ਸਮਰਥਨ ਬਦਲੇ ਵਪਾਰ ਵਿੰਗ ਦੇ ਸਮੁੱਚੇ ਅਹੁਦੇਦਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਿੱਤ ਕੇ ਉਨ੍ਹਾਂ ਦੀਆਂ ਜੋ ਵੀ ਮੰਗਾਂ ਹੋਣਗੀਆਂ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਵਿੱਚ ਸੁਚੱਜਾ ਯਤਨ ਕਰਨਗੇ।
-PTCNews

ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ