Fri, Jun 20, 2025
Whatsapp

ਪੱਟੀ ਦੇ 2 -ਨੰਬਰ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਧਰਮਿੰਦਰ ਸਿੰਘ 60 ਵੋਟਾਂ ਨਾਲ ਜੇਤੂ

Reported by:  PTC News Desk  Edited by:  Shanker Badra -- February 17th 2021 09:49 AM
ਪੱਟੀ ਦੇ 2 -ਨੰਬਰ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਧਰਮਿੰਦਰ ਸਿੰਘ 60 ਵੋਟਾਂ ਨਾਲ ਜੇਤੂ

ਪੱਟੀ ਦੇ 2 -ਨੰਬਰ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਧਰਮਿੰਦਰ ਸਿੰਘ 60 ਵੋਟਾਂ ਨਾਲ ਜੇਤੂ

ਚੰਡੀਗੜ : 14 ਫਰਵਰੀ ਨੂੰ ਹੋਈਆਂ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਕਈ ਥਾਵਾਂ 'ਤੇ ਮਿਊਂਸਪਲ ਚੋਣਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਨੂੰ ਸਿਆਸੀ ਪਾਰਟੀਆਂ 2022 ਦੇ ਸੈਮੀਫਾਈਨਲ ਵਜੋਂ ਵੇਖ ਰਹੀਆਂ ਹਨ। ਇਸ ਲਈ ਇਨ੍ਹਾਂ ਚੋਣਾਂ ਦੇ ਨਤੀਜੇ ਪੰਜਾਬ ਦਾ ਸਿਆਸੀ ਦ੍ਰਿਸ਼ ਤੈਅ ਕਰਨਗੇ। [caption id="attachment_475515" align="aligncenter" width="300"]SAD candidate Dharminder Singh from Ward No. 2 of Patti won with 60 votes ਪੱਟੀ ਦੇ 2 -ਨੰਬਰ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਧਰਮਿੰਦਰ ਸਿੰਘ 60 ਵੋਟਾਂ ਨਾਲ ਜੇਤੂ[/caption] ਇਨ੍ਹਾਂ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਵੋਟਾਂ ਦੀ ਗਿਣਤੀ ਦੇ ਨਾਲ ਹੀ ਸ਼ੁਰੂ ਹੋ ਗਿਆ ਹੈ। ਪੱਟੀ ਦੇ 2 ਨੰਬਰ ਵਾਰਡ ਤੋਂ ਅਕਾਲੀ ਉਮੀਦਵਾਰ ਧਰਮਿੰਦਰ ਸਿੰਘ 60 ਵੋਟਾਂ ਨਾਲ ਜੇਤੂ ਰਹੇ ਹਨ। ਇਸ ਦੇ ਇਲਾਵਾ 9 -4 ਨੰਬਰ 'ਤੇ ਕਾਂਗਰਸ ਜੇਤੂ ਅਤੇ 3,6,7 'ਤੇ ਆਮ ਆਦਮੀ ਪਾਰਟੀ ਜੇਤੂ ਹੈ। ਇਨ੍ਹਾਂ ਚੋਣ ਨਤੀਜਿਆਂ ਨੂੰ ਲੈ ਕੇ ਪੁਲਿਸ ਵੱਲੋਂ ਗਿਣਤੀ ਕੇਂਦਰਾਂ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। [caption id="attachment_475514" align="aligncenter" width="300"]SAD candidate Dharminder Singh from Ward No. 2 of Patti won with 60 votes ਪੱਟੀ ਦੇ 2 -ਨੰਬਰ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਧਰਮਿੰਦਰ ਸਿੰਘ 60 ਵੋਟਾਂ ਨਾਲ ਜੇਤੂ[/caption] ਦੱਸਣਯੋਗ ਹੈ ਕਿ ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਮੋਹਾਲੀ ਦੇ 2 ਬੂਥਾਂ 'ਤੇ ਅੱਜ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਗਏ ਹਨ। ਇਹਨਾਂ ਦੋਵਾਂ ਬੂਥਾਂ 'ਤੇ ਅੱਜ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ ਦਾ ਕਾਰਜ ਹੁਣ ਗਿਣਤੀ 18 ਫਰਵਰੀ, 2021 ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗਾ। [caption id="attachment_475513" align="aligncenter" width="300"] ਪੱਟੀ ਦੇ 2 -ਨੰਬਰ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਧਰਮਿੰਦਰ ਸਿੰਘ 60 ਵੋਟਾਂ ਨਾਲ ਜੇਤੂ[/caption] ਦੱਸ ਦੇਈਏ ਕਿ ਪੰਜਾਬ ਚੋਣ ਕਮਿਸ਼ਨ ਮੁਤਾਬਕ ਇਨ੍ਹਾਂ ਚੋਣਾਂ 'ਚ ਕਾਂਗਰਸ ਨੇ 2037, ਸ਼੍ਰੋਮਣੀ ਅਕਾਲੀ ਦਲ ਨੇ 1569, ਭਾਜਪਾ ਨੇ 1003, ਆਮ ਆਦਮੀ ਪਾਰਟੀ ਨੇ 1006 ਅਤੇ ਬਸਪਾ ਨੇ 106 ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਸਨ। ਇਸੇ ਤਰ੍ਹਾਂ 2832 ਆਜ਼ਾਦ ਉਮੀਦਵਾਰ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ।ਇਨ੍ਹਾਂ ਚੋਣਾਂ 'ਚ ਕੁੱਲ 9,222 ਉਮੀਦਵਾਰ ਚੋਣ ਮੈਦਾਨ 'ਚ ਨਿੱਤਰੇ ਸਨ। -PTCNews


Top News view more...

Latest News view more...

PTC NETWORK
PTC NETWORK