ਲੋਕ ਸਭਾ ਚੋਣਾਂ 2019 : ਮਹੇਸ਼ਇੰਦਰ ਸਿੰਘ ਗਰੇਵਾਲ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ
ਲੋਕ ਸਭਾ ਚੋਣਾਂ 2019 : ਮਹੇਸ਼ਇੰਦਰ ਸਿੰਘ ਗਰੇਵਾਲ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ:ਲੁਧਿਆਣਾ : ਲੋਕ ਸਭਾ ਚੋਣਾਂ 2019 ਦਾ ਦੌਰ ਚੱਲ ਰਿਹਾ ਹੈ।ਜਿਸ ਦੌਰਾਨ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ।ਪੰਜਾਬ 'ਚ ਵੱਖ ਵੱਖ ਪਾਰਟੀਆਂ ਦੇ ਉਮੀਦਵਾਰ ਆਪਣੇ ਆਪਣੇ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਵਾ ਰਹੇ ਹਨ।
[caption id="attachment_287811" align="aligncenter" width="300"] ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ[/caption]
ਇਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੱਜ ਲੁਧਿਆਣਾ ਲੋਕ ਸਭਾ ਹਲਕੇ ਤੋਂ ਰਿਟਰਨਿੰਗ ਅਫ਼ਸਰ ਪ੍ਰਦੀਪ ਕੁਮਾਰ ਅਗਰਵਾਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਾਏ ਹਨ।
[caption id="attachment_287813" align="aligncenter" width="300"]
ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ[/caption]
ਇਸ ਦੌਰਾਨ ਲੁਧਿਆਣਾ ਦੇ ਡੀ.ਸੀ. ਦਫਤਰ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਲਿਆ ਹੈ।ਇਸ ਦੇ ਨਾਲ ਹੀ ਪੰਜਾਬ ਜਮਹੂਰੀ ਗਠਜੋੜ (ਪੀ.ਡੀ.ਏ.) ਵੱਲੋਂ ਪੰਜਾਬ ਜਮਹੂਰੀ ਗਠਜੋੜ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਾਏ ਹਨ।
[caption id="attachment_287814" align="aligncenter" width="300"]
ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ[/caption]
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੋਕ ਸਭਾ ਚੋਣਾਂ 2019 : ਮੁੱਖ ਮੰਤਰੀ ਦੀ ਧਰਮ ਪਤਨੀ ਅਤੇ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਨੇ ਕੈਪਟਨ ਅਮਰਿੰਦਰ ਦੀ ਹਾਜ਼ਰੀ ‘ਚ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
ਦੇਖੋ ਹੋਰ ਖ਼ਬਰਾਂ :
ਦੱਸ ਦੇਈਏ ਕਿ ਕਾਂਗਰਸ ਨੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਰਵਨੀਤ ਬਿੱਟੂ ,ਪੰਜਾਬ ਜਮਹੂਰੀ ਗਠਜੋੜ (ਪੀ.ਡੀ.ਏ.) ਨੇ ਸਿਮਰਜੀਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ ਨੇ ਡਾ. ਤੇਜਪਾਲ ਸਿੰਘ ਗਿੱਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।
-PTCNews