Sat, Apr 27, 2024
Whatsapp

ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਪਟਿਆਲਾ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ

Written by  Shanker Badra -- April 26th 2019 03:48 PM -- Updated: April 26th 2019 03:50 PM
ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਪਟਿਆਲਾ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ

ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਪਟਿਆਲਾ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ

ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਪਟਿਆਲਾ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ:ਪਟਿਆਲਾ : ਪੰਜਾਬ 'ਚ ਗਰਮੀ ਵੱਧਣ ਦੇ ਨਾਲ-ਨਾਲ ਸਿਆਸਤ ਵੀ ਗਰਮ ਹੁੰਦੀ ਨਜ਼ਰ ਆਉਣ ਲੱਗ ਪਈ ਹੈ।ਪੰਜਾਬ ਰਾਜ ਅੰਦਰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜਿਉਂ - ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ।ਹੁਣ ਇਸ ਵੇਲੇ ਪੰਜਾਬ 'ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਆਪਣੇ ਆਪਣੇ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਵਾ ਰਹੇ ਹਨ। [caption id="attachment_287879" align="aligncenter" width="300"]SAD candidate Surjit Singh Rakhra files nomination from Patiala parliamentary constituency ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਪਟਿਆਲਾ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ[/caption] ਇਸ ਤਰ੍ਹਾਂ ਸੁਰਜੀਤ ਸਿੰਘ ਰੱਖੜਾ ਨੇ ਅੱਜ ਆਪਣੇ ਹਜ਼ਾਰਾ ਸਮਰਥਕਾਂ ਸਮੇਤ ਪਟਿਆਲਾ ਲੋਕ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਹੈ।ਇਸ ਤੋਂ ਪਹਿਲਾਂ ਸੁਰਜੀਤ ਸਿੰਘ ਰੱਖੜਾ ਵੱਲੋਂ ਇੱਕ ਨਿੱਜੀ ਪੈਲੇਸ ਵਿਖੇ ਵਿਸ਼ਾਲ ਇਕੱਠ ਕੀਤਾ ਗਿਆ, ਜਿੱਥੇ ਪਾਰਟੀ ਦੇ ਜ਼ਿਲਾ ਪਟਿਆਲਾ- ਫਤਿਹਗੜ ਸਾਹਿਬ ਦੇ ਤਮਾਮ ਆਗੂ ਅਤੇ ਸਮਰਥਕ ਵੀ ਵੱਡੇ ਇਕੱਠ ਦੇ ਰੂਪ ਵਿਚ ਪਹੁੰਚੇ ਸਨ।ਇਸ ਮੌਕੇ ਹਰਮੇਲ ਸਿੰਘ ਟੌਹੜਾ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਗੁਰਪ੍ਰੀਤ ਸਿੰਘ ਰਾਜੂ ਖੰਨਾ ਵੀ ਮੌਜ਼ੂਦ ਰਹੇ ਹਨ। [caption id="attachment_287878" align="aligncenter" width="300"]SAD candidate Surjit Singh Rakhra files nomination from Patiala parliamentary constituency ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਪਟਿਆਲਾ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ[/caption] ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਕਾਂਗਰਸ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਪਟਿਆਲਾ ਲੋਕ ਸਭਾ ਹਲਕੇ ਤੋਂ ਕੈਪਟਨ ਅਮਰਿੰਦਰ ਦੀ ਹਾਜ਼ਰੀ 'ਚ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ।ਇਸ ਤੋਂ ਇਲਾਵਾ ਵੀਰਵਾਰ ਨੂੰ ਪੰਜਾਬ ਪਾਰਟੀ ਦੇ ਉਮੀਦਵਾਰ ਡਾ.ਧਰਮਵੀਰ ਗਾਂਧੀ ਵਲੋਂ ਡਿਪਟੀ ਕਮਿਸ਼ਨਰ ਪਟਿਆਲਾ ਚੋਣ ਅਫਸਰ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਗਿਆ। [caption id="attachment_287877" align="aligncenter" width="300"]SAD candidate Surjit Singh Rakhra files nomination from Patiala parliamentary constituency ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਪਟਿਆਲਾ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ ਦੱਸ ਦੇਈਏ ਕਿ ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਰਜੀਤ ਸਿੰਘ ਰੱਖੜਾ , ਨਵਾਂ ਪੰਜਾਬ ਪਾਰਟੀ ਤੋਂ ਡਾ. ਧਰਮਵੀਰ ਗਾਂਧੀ ,ਆਮ ਆਦਮੀ ਪਾਰਟੀ ਤੋਂ ਨੀਨਾ ਮਿੱਤਲ ਚੋਣ ਮੈਦਾਨ ਵਿੱਚ ਹਨ।ਹੁਣ ਦੇਖਣਾ ਇਹ ਹੋਵੇਗਾ ਕਿ ਪਟਿਆਲਾ ਲੋਕ ਸਭਾ ਹਲਕੇ ਤੋਂ ਕਿਹੜਾ ਉਮੀਦਵਾਰ ਬਾਜ਼ੀ ਮਾਰੇਗਾ। -PTCNews


Top News view more...

Latest News view more...