ਸ਼੍ਰੋਮਣੀ ਅਕਾਲੀ ਦਲ ਅੱਜ ਖੇਤੀ ਕਾਨੂੰਨਾਂ ਖਿਲਾਫ਼ ਮਨਾ ਰਿਹੈ ਕਾਲਾ ਦਿਵਸ ,ਸੰਸਦ ਤੱਕ ਕੀਤਾ ਜਾਵੇਗਾ ਰੋਸ ਮਾਰਚ

By Shanker Badra - September 17, 2021 8:09 am

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਖੇਤੀ ਕਾਨੂੰਨਾਂ ਖਿਲਾਫ਼ ਕਾਲਾ ਦਿਵਸ ਮਨਾਇਆ ਰਿਹਾ ਹੈ। ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅੱਜ ਸੰਸਦ ਤੱਕ ਰੋਸ ਮਾਰਚ ਕੀਤਾ ਰਿਹਾ ਹੈ। ਇਹ ਰੋਸ ਪ੍ਰਦਰਸ਼ਨ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਕੱਢੇ ਜਾਣ ਦੀ ਤਿਆਰੀ ਹੈ।

ਸ਼੍ਰੋਮਣੀ ਅਕਾਲੀ ਦਲ ਅੱਜ ਖੇਤੀ ਕਾਨੂੰਨਾਂ ਖਿਲਾਫ਼ ਮਨਾ ਰਿਹੈ ਕਾਲਾ ਦਿਵਸ ,ਸੰਸਦ ਤੱਕ ਕੀਤਾ ਜਾਵੇਗਾ ਰੋਸ ਮਾਰਚ

ਜਿਸ ਨੂੰ ਦੇਖਦਿਆਂ ਦਿੱਲੀ ਪੁਲਿਸ ਨੇ ਥਾਂ ਥਾਂ ਬੈਰੀਕੇਡਿੰਗ ਕਰ ਦਿੱਤੀ ਹੈ। ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਦਿੱਲੀ ਪੁਲਿਸ ਨੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਰੋਕਿਆ ਗਿਆ ਸੀ , ਜਿਸ ਤੋਂ ਬਾਅਦ ਵਰਕਰਾਂ ਨੇ ਸੜਕ 'ਤੇ ਧਰਨਾ ਲਗਾ ਦਿੱਤਾ ਸੀ ਪਰ ਹੁਣ ਵਰਕਰਾਂ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਜਾਣ ਦੀ ਇਜਾਜ਼ਤ ਮਿਲ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਕਈ ਥਾਵਾਂ 'ਤੇ ਪੁਲਿਸ ਨਾਲ ਟਕਰਾਅ ਵੀ ਹੋਇਆ ਹੈ।

ਸ਼੍ਰੋਮਣੀ ਅਕਾਲੀ ਦਲ ਅੱਜ ਖੇਤੀ ਕਾਨੂੰਨਾਂ ਖਿਲਾਫ਼ ਮਨਾ ਰਿਹੈ ਕਾਲਾ ਦਿਵਸ ,ਸੰਸਦ ਤੱਕ ਕੀਤਾ ਜਾਵੇਗਾ ਰੋਸ ਮਾਰਚ

ਅੱਜ ਸਵੇਰੇ ਤਿੰਨ ਖੇਤੀ ਕਾਨੁੰਨ ਰੱਦ ਕਰਵਾਉਣ ਲਈ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਅਰਦਾਸ ਕੀਤੀ ਗਈ। ਇਹ ਅਰਦਾਸ ਅਕਾਲੀ ਦਲ ਵੱਲੋਂ ਗੁਰਦੁਆਰਾ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਕੀਤੀ ਗਈ ,ਜਿਸ ਵਿਚ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਤੇ ਆਗੂਆਂ ਨੇ ਸ਼ਮੂਲੀਅਤ ਕੀਤੀ ਹੈ। ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਅਤੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਆਸ ਪਾਸ ਬੈਰੀਕੇਡ ਲਗਾ ਦਿੱਤੇ ਗਏ ਹਨ।

ਸ਼੍ਰੋਮਣੀ ਅਕਾਲੀ ਦਲ ਅੱਜ ਖੇਤੀ ਕਾਨੂੰਨਾਂ ਖਿਲਾਫ਼ ਮਨਾ ਰਿਹੈ ਕਾਲਾ ਦਿਵਸ ,ਸੰਸਦ ਤੱਕ ਕੀਤਾ ਜਾਵੇਗਾ ਰੋਸ ਮਾਰਚ

ਇਸ ਤੋਂ ਪਹਿਲਾਂ ਅੱਧੀ ਰਾਤ ਨੂੰ ਦਿੱਲੀ ਪੁਲਿਸ ਨੇ ਵਰਕਰਾਂ ਨੂੰ ਦਿੱਲੀ ਦੇ ਹੋਟਲਾਂ ਵਿੱਚੋਂ ਵੀ ਬਾਹਰ ਕੱਢ ਦਿੱਤਾ ਸੀ। ਇਸ ਦੌਰਾਨ ਬੀਤੀ ਰਾਤ ਕਈ ਅਕਾਲੀ ਵਰਕਰ ਸੜਕਾਂ 'ਤੇ ਰੋਸ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਇਸ ਰੋਸ ਮਾਰਚ ਵਿਚ ਸ਼ਾਮਲ ਹੋਣ ਲਈ ਪੰਜਾਬ 'ਚੋਂ ਵਿਸ਼ਾਲ ਕਾਫ਼ਲੇ ਦਿੱਲੀ ਪਹੁੰਚੇ ਹਨ। ਸ਼੍ਰੋਮਣੀ ਅਕਾਲੀ ਦਲ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਅਤੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਆਸ -ਪਾਸ ਬੈਰੀਕੇਡ ਲਗਾ ਦਿੱਤੇ ਗਏ ਹਨ। ਉਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਬੀਤੀ ਰਾਤ ਗੁਰਦੁਆਰਾ ਰਕਾਬਗੰਜ ਸਾਹਿਬ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਪਿਛਲੇ 17 ਸਤੰਬਰ ਨੂੰ ਕਾਲ਼ੇ ਕਨੂੰਨਾਂ ਦੇ ਪੇਸ਼ ਹੋਣ ਤੋਂ ਹੁਣ ਤੱਕ 1 ਸਾਲ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ 'ਕਿਸਾਨਾਂ ਦੀ ਜੱਥੇਬੰਦੀ' ਹੋਣ ਦਾ ਹਰ ਫ਼ਰਜ਼ ਤਨਦੇਹੀ ਨਾਲ ਨਿਭਾਇਆ ਹੈ, ਭਾਵੇਂ ਉਸ ਲਈ ਕੋਈ ਵੀ ਕੀਮਤ ਤਾਰਨੀ ਪਈ। ਅਕਾਲੀ ਦਲ ਕਿਸਾਨਾਂ ਦੇ ਹੱਕ 'ਚ ਅਡੋਲ ਖੜ੍ਹਿਆ, ਅਤੇ ਅਡੋਲ ਖੜ੍ਹਿਆ ਰਹੇਗਾ।

ਸ਼੍ਰੋਮਣੀ ਅਕਾਲੀ ਦਲ ਅੱਜ ਖੇਤੀ ਕਾਨੂੰਨਾਂ ਖਿਲਾਫ਼ ਮਨਾ ਰਿਹੈ ਕਾਲਾ ਦਿਵਸ ,ਸੰਸਦ ਤੱਕ ਕੀਤਾ ਜਾਵੇਗਾ ਰੋਸ ਮਾਰਚ

ਸੁਖਬੀਰ ਸਿੰਘ ਬਾਦਲ ਵੱਲੋਂ ਦੇਰ ਰਾਤ ਕੀਤੇ ਗਏ ਟਵੀਟ ਵਿੱਚ ਅਕਾਲੀ ਦਲ ਦੇ ਵਰਕਰਾਂ ਦੁਆਰਾ ਸੜਕ 'ਤੇ ਧਰਨਾ ਪ੍ਰਦਰਸ਼ਨ ਦੀ ਇੱਕ ਵੀਡੀਓ ਸ਼ੇਅਰ ਕੀਤੀ ਗਈ ਸੀ ਅਤੇ ਆਖਿਆ ਗਿਆ ਹੈ ਕਿ ਸ਼ਾਂਤੀਪੂਰਵਕ ਮਾਰਚ ਲਈ ਦਿੱਲੀ ਪਹੁੰਚ ਰਹੇ ਅਕਾਲੀ ਦਲ ਦੇ ਵਰਕਰਾਂ ਨੂੰ ਦਿੱਲੀ ਦੇ ਬਾਰਡਰ 'ਤੇ ਰੋਕਿਆ ਜਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਦੇਸ਼ ਦੀ ਕੌਮੀ ਰਾਜਧਾਨੀ ਵਿਚ ਪੰਜਾਬੀਆਂ ਨੂੰ ਆਉਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ ਅਤੇ ਇਹ ਕਾਲੇ ਦਿਨਾਂ ਦੀ ਯਾਦ ਵਾਂਗ ਹੈ।

ਸ਼੍ਰੋਮਣੀ ਅਕਾਲੀ ਦਲ ਅੱਜ ਖੇਤੀ ਕਾਨੂੰਨਾਂ ਖਿਲਾਫ਼ ਮਨਾ ਰਿਹੈ ਕਾਲਾ ਦਿਵਸ ,ਸੰਸਦ ਤੱਕ ਕੀਤਾ ਜਾਵੇਗਾ ਰੋਸ ਮਾਰਚ

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਸੀ ਕਿ ਉਹ 17 ਸਤੰਬਰ ਨੂੰ ਜਿਸ ਦਿਨ ਸੰਸਦ ਵਿਚ ਤਿੰਨ ਕਾਲੇ ਕਾਨੁੰਨ ਬਣਾਏ ਗਏ, ਉਸ ਦਿਨ ਦੀ ਵਰ੍ਹੇਗੰਢ ਨੂੰ ਕਾਲੇ ਦਿਵਸ ਵਜੋਂ ਮਨਾਏਗਾ। ਇਸ ਦਿਨ ਪਾਰਟੀ ਦੇ ਵਰਕਰ ਕਿਸਾਨਾਂ ਨਾਲ ਰਲ ਕੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਕੱਢਣਗੇ ਤੇ ਤਿੰਨ ਖੇਤੀ ਕਾਨੁੰਨ ਰੱਦ ਕਰਨ ਦੀ ਮੰਗ ਕਰਨਗੇ। ਖੇਤੀ ਕਾਨੂੰਨਾਂ ਨੂੰ ਪਾਸ ਹੋਣ ਦੇ ਇੱਕ ਸਾਲ ਪੂਰਾ ਹੋਣ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕਿਸਾਨਾਂ ਦੇ ਸਮਰਥਨ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਅੱਜ ਖੇਤੀ ਕਾਨੂੰਨਾਂ ਖਿਲਾਫ਼ ਮਨਾ ਰਿਹੈ ਕਾਲਾ ਦਿਵਸ ,ਸੰਸਦ ਤੱਕ ਕੀਤਾ ਜਾਵੇਗਾ ਰੋਸ ਮਾਰਚ

ਦੱਸਣਯੋਗ ਹੈ ਕਿ ਇਸ ਦਿਨ ਹੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਸੰਸਦ ਵਿਚ ਤਿੰਨ ਖੇਤੀ ਕਾਨੁੰਨਾਂ ਦਾ ਜ਼ੋਰਦਾਰ ਵਿਰੋਧ ਕੀਤਾ ਸੀ ਤੇ ਉਹ ਇਕੱਲੇ ਦੋ ਸੰਸਦ ਮੈਂਬਰ ਸਨ, ਜਿਹਨਾਂ ਨੇ ਇਹਨਾਂ ਖੇਤੀ ਕਾਨੁੰਨਾਂ ਦੇ ਖਿਲਾਫ ਵੋਟਾਂ ਪਾਈਆਂ ਸਨ। ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਤੀਨਿਧ ਹਰਸਿਮਰਤ ਕੌਰ ਬਾਦਲ ਨੇ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਤੇ ਫਿਰ ਸ਼੍ਰੋਮਣੀ ਅਕਾਲੀ ਦਲ ਨੇ ਐਨ.ਡੀ.ਏ ਛੱਡ ਦਿੱਤਾ ਤੇ ਭਾਜਪਾ ਨਾਲ ਗਠਜੋੜ ਤੋੜ ਲਿਆ ਸੀ।
-PTCNews

adv-img
adv-img