Wed, Apr 24, 2024
Whatsapp

ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਵਿਰੋਧੀ ਪ੍ਰਦਰਸ਼ਨਾਂ ਦੀ ਹਮਾਇਤ ਲਈ ਬਣਾਇਆ ਗੀਤ

Written by  Shanker Badra -- September 23rd 2020 03:32 PM -- Updated: September 23rd 2020 03:56 PM
ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਵਿਰੋਧੀ ਪ੍ਰਦਰਸ਼ਨਾਂ ਦੀ ਹਮਾਇਤ ਲਈ ਬਣਾਇਆ ਗੀਤ

ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਵਿਰੋਧੀ ਪ੍ਰਦਰਸ਼ਨਾਂ ਦੀ ਹਮਾਇਤ ਲਈ ਬਣਾਇਆ ਗੀਤ

ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਵਿਰੋਧੀ ਪ੍ਰਦਰਸ਼ਨਾਂ ਦੀ ਹਮਾਇਤ ਲਈ ਰਚਿਆ ਗੀਤ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਆਰਡੀਨੈਂਸ ਬਿਲਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਦੇ ਖਿਲਾਫ ਹੱਲਾ ਬੋਲਿਆ ਜਾ ਰਿਹਾ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਨਾਲ ਖੜਾ ਹੈ।ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਇਸ ਸੰਘਰਸ਼ ਨੂੰ ਵੱਖਰੀ ਪਹਿਚਾਣ ਦੇਣ ਲਈ ਇੱਕ ਗੀਤ ਕੱਢਿਆ ਹੈ ,ਜਿਸ ਦੇ ਬੋਲ ਹਨ , ਖੜ੍ਹ ਗਏ ਅਕਾਲੀ ਨਾਲ ਕਿਸਾਨਾਂ ਦੇ ਨਾਲ। ਇਹ ਕੋਈ ਪਹਿਲਾਂ ਮਾਮਲਾ ਨਹੀਂ ,ਜਦੋਂ ਅਕਾਲੀ ਕਿਸਾਨਾਂ ਦੇ ਨਾਲ ਖੜੇ ਹੋਣ , ਇਸ ਤੋਂ ਪਹਿਲਾਂ ਵੀ ਅਕਾਲੀ ਦਲ ਹਮੇਸ਼ਾਂ ਕਿਸਾਨਾਂ ਦੇ ਨਾਲ ਖੜਦਾ ਆ ਰਿਹਾ ਹੈ। https://www.facebook.com/ShiromaniAkaliDal/posts/3873161456035898 ਜੇਕਰ ਪੁਰਾਣੇ ਇਤਿਹਾਸ ਵੱਲ ਨਜ਼ਰ ਮਾਰੀਏ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨ ਗਰੀਬ ਲਈ ਲੜਾਈ ਲੜੀ ਹੈ। ਇਥੋਂ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਈ ਵਾਰ ਕਿਸਾਨਾਂ ਦੇ ਲਈ ਜੇਲਾਂ ਕੱਟੀਆਂ ਹਨ ਤੇ ਜਦੋਂ ਹੁਣ ਕੇਂਦਰ ਸਰਕਾਰ ਵੱਲੋਂ ਕਿਸਾਨ ਮਾਰੂਆਰਡੀਨੈਂਸ ਬਿਲਲਿਆਂਦੇ ਗਏ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਬਿਲਾਂ ਦਾ ਵਿਰੋਧ ਕੀਤਾ ਅਤੇ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹਾ ਹੈ। ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਲਗਾਤਾਰ ਇਨ੍ਹਾਂ ਬਿਲਾਂ ਦਾ ਵਿਰੋਧ ਕਰ ਰਹੇ ਹਨ ਅਤੇ ਕਿਸਾਨਾਂ ਦੇ ਹੱਕ ਵਿੱਚ ਖੜੇ ਹਨ। [caption id="attachment_433435" align="aligncenter" width="300"] ਸ਼੍ਰੋਮਣੀ ਅਕਾਲੀ ਦਲਨੇ ਕਿਸਾਨਾਂ ਦੇ ਸੰਘਰਸ਼ ਦੀ ਹਿਮਾਇਤ ਲਈ ਬਣਾਇਆ ਗੀਤ ,ਦੇਖੋ ਵੀਡੀਓ[/caption] ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਕੇਂਦਰ ਨੇ ਖੇਤੀਬਾੜੀ ਆਰਡੀਨੈਂਸ ਲਾਗੂ ਕਰ ਕੇ ਪੰਜਾਬ ਦੇ ਮਾਹੌਲ ਨੂੰ ਤਣਾਅਪੂਰਣ ਬਣਾ ਦਿੱਤਾ, ਜਿਸ ਕਾਰਨ ਕਿਸਾਨ ਸੜਕਾਂ 'ਤੇ ਉੱਤਰ ਆਏ ਹਨ, ਇਸ ਲਈ ਸ਼੍ਰੋਮਣੀ ਅਕਾਲੀ ਦਲ ਜੋ ਕਿ ਇੱਕ ਕਿਸਾਨ ਪੱਖੀ ਪਾਰਟੀ ਹੈ, ਉਸਨੇ ਆਪਣਾ ਨੈਤਿਕ ਫ਼ਰਜ਼ ਸਮਝਦੇ ਹੋਏ ਜਿੱਥੇ ਕੇਂਦਰ ਦੀ ਵਜ਼ਾਰਤ 'ਚੋਂ ਬੀਬਾ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਦਿੱਤਾ, ਉਥੇ ਹੁਣ ਸੰਘਰਸ਼ 'ਚ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੇ ਹਨ। ਉਨ੍ਹਾਂ ਕਿਹਾ ਕਿ 25 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਕਿਸਾਨਾਂ ਨੂੰ ਨਾਲ ਲੈ ਕੇ ਚੱਕਾ ਜਾਮ ਕਰਨਗੇ। [caption id="attachment_433430" align="aligncenter" width="288"] ਸ਼੍ਰੋਮਣੀ ਅਕਾਲੀ ਦਲਨੇ ਕਿਸਾਨਾਂ ਦੇ ਸੰਘਰਸ਼ ਦੀ ਹਿਮਾਇਤ ਲਈ ਬਣਾਇਆ ਗੀਤ ,ਦੇਖੋ ਵੀਡੀਓ[/caption] ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਵਿੱਚ ਕਿਸਾਨ ਵਿਰੋਧੀ ਆਰਡੀਨੈਂਸ ਬਿੱਲ ਦਾ ਵਿਰੋਧ ਕੀਤਾ ਸੀ ਅਤੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਬਿਨਾਂ ਸਲਾਹ ਮਸ਼ਵਰਾ ਕੀਤੇ ਇਹ ਖੇਤੀ ਆਰਡੀਨੈਂਸ ਬਿੱਲ ਪਾਸ ਕਰ ਦੇਣਾ ਕਿਸਾਨ ਹਿੱਤਾਂ 'ਤੇ ਡਾਕਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ -ਮਜ਼ਦੂਰਾਂ ਦੀ ਪਾਰਟੀ ਹੈ ਅਤੇ ਉਹ ਹਮੇਸ਼ਾ ਹੀ ਕਿਸਾਨਾਂ ਦੇ ਹੱਕ ਵਿੱਚ ਖੜ੍ਹੀ ਹੈ। [caption id="attachment_433434" align="aligncenter" width="300"] ਸ਼੍ਰੋਮਣੀ ਅਕਾਲੀ ਦਲਨੇ ਕਿਸਾਨਾਂ ਦੇ ਸੰਘਰਸ਼ ਦੀ ਹਿਮਾਇਤ ਲਈ ਬਣਾਇਆ ਗੀਤ ,ਦੇਖੋ ਵੀਡੀਓ   umbrella organisation of various farmers' unions, take part in an hour long 'Lalkar Rally' to press for their various demands, in Amritsar, Monday, Sept. 14, 2020. (PTI Photo) (PTI14-09-2020_000304B)[/caption] ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਕਿਸਾਨਾਂ ਦੇ ਹਿੱਤ ਦੀ ਗੱਲ ਕੀਤੀ ਹੈ ਅਤੇ ਲੋਕ ਸਭਾ ਵਿੱਚ ਬਿੱਲ ਦਾ ਵਿਰੋਧ ਕੀਤਾ ਸੀ ਪਰ ਕੇਂਦਰ ਸਰਕਾਰ ਵੱਲੋਂ ਜਬਰੀ ਇਸ ਬਿੱਲ ਨੂੰ ਪਾਸ ਕਰ ਦੇਣ ਦੇ ਰੋਸ ਵਿੱਚ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਕੈਬਨਿਟ ਵਿੱਚੋਂ ਅਸਤੀਫਾ ਦੇ ਕੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਨਾਲ ਖੜ੍ਹਾ ਹੈ। ਜੇਕਰ ਉਨ੍ਹਾਂ ਨੂੰ ਇਸ ਬਿੱਲ ਨੂੰ ਰੱਦ ਕਰਵਾਉਣ ਲਈ ਕਿਸੇ ਵੀ ਹੱਦ ਤੱਕ ਜਾਣਾ ਪਿਆ ਤਾਂ ਉਹ ਗੁਰੇਜ਼ ਨਹੀਂ ਕਰਨਗੇ। -PTCNews


Top News view more...

Latest News view more...