ਕੈਪਟਨ ਅਮਰਿੰਦਰ ਜਾਣ ਬੁੱਝ ਕੇ ਅਦਾਲਤੀ ਦਖਲ ਦੀ ਗੱਲ ਤੋੜ ਮਰੋੜ ਕੇ ਪੇਸ਼ ਕਰ ਰਹੇ ਹਨ: ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆਕਿ ਉਹ ਆਪਣੀਆਂ ਅਸਫਲਤਾਵਾਂ ’ਤੇ ਪਰਦਾ ਪਾਉਣ ਲਈ ਸ੍ਰੀਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਦੋਸ਼ੀਆਂ ਖਿਲਾਫ ਕਾਰਵਾਈ ਨੂੰ ਬਹਾਨੇ ਵਜੋਂ ਨਾ ਵਰਤਣ ਤੇ ਪਾਰਟੀ ਨੇ ਕਿਸਾਨ ਅੰਦੋਲਨ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਰਲਣ ਲਈ ਉਹਨਾਂ ਦੀ ਨਿਖੇਧੀ ਵੀ ਕੀਤੀ।
ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦੇ ਹੱਕ 'ਚ ਡਟਣ ਵਾਲੀ ਗ੍ਰੇਟਾ ਥਰਨਬਰਗ ਖਿਲਾਫ਼ FIR ਦਰਜ
[caption id="attachment_472324" align="aligncenter" width="700"]
ਕੈਪਟਨ ਅਮਰਿੰਦਰ ਜਾਣ ਬੁੱਝ ਕੇ ਅਦਾਲਤੀ ਦਖਲ ਦੀ ਗੱਲ ਤੋੜ ਮਰੋੜ ਕੇ ਪੇਸ਼ ਕਰ ਰਹੇ ਹਨ : ਡਾ. ਦਲਜੀਤ ਸਿੰਘ ਚੀਮਾ[/caption]
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਮੁੱਖ ਮੰਤਰੀ ਨੇ ਇਕ ਪ੍ਰੇਰਿਤ ਟਵੀਟ ਰਾਹੀਂ ਆਪਣੀ ਸਿਆਸੀ ਮਜਬੂਰੀ ਤੇ ਆਪਣੀ ਘਬਰਾਹਟ ਵਿਖਾ ਰਹੇ ਹਨ ਤੇ ਲੋਕਾਂ ਨਾਲ ਧੋਖਾ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਜਾਣ ਬੁੱਝ ਕੇ ਅਦਾਲਤੀ ਦਖਲ ਨੁੰ ਤੋੜ ਮਰੋੜ ਕੇ ਪੇਸ਼ ਕਰਨ ਦਾ ਯਤਨ ਕਰ ਰਹੇ ਹਨ ਜੋ ਬਿਲਕੁਲ ਬੇਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਹੁਣ ਭਾਜਪਾ ਨਾਲ ਦੋਸਤਾਨਾ ਮੈਚ ਖੇਡ ਰਹੇ ਹਨ।
[caption id="attachment_472326" align="aligncenter" width="700"]
ਕੈਪਟਨ ਅਮਰਿੰਦਰ ਜਾਣ ਬੁੱਝ ਕੇ ਅਦਾਲਤੀ ਦਖਲ ਦੀ ਗੱਲ ਤੋੜ ਮਰੋੜ ਕੇ ਪੇਸ਼ ਕਰ ਰਹੇ ਹਨ : ਡਾ. ਦਲਜੀਤ ਸਿੰਘ ਚੀਮਾ[/caption]
ਡਾ. ਚੀਮਾ ਨੇ ਕਿਹਾ ਕਿ ਪੰਜਾਬੀਆਂ ਨੂੰ ਇਹਨਾਂ ਤਰਕੀਬਾਂ ਨਾਲ ਮੂਰਖ ਨਹੀਂ ਬਣਾਇਆ ਜਾ ਸਕਦਾ। ਉਹਨਾਂ ਕਿਹਾ ਕਿ ਸਾਬਕਾ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਉਸ ਵਿਅਕਤੀ ਤੋਂ ਸਰਟੀਫਿਕੇਟ ਦੀ ਜ਼ਰੂਰਤ ਨਹੀਂ ਹੈ, ਜਿਸਨੇ ਪੰਜਾਬ ਦੇ ਹਿੱਤਾਂ ਨਾਲ ਹਮੇਸ਼ਾ ਧੋਖਾ ਕੀਤਾ ਤੇ ਹੁਣ ਵੀ ਉਹ ਪੰਜਾਬ ਦੇ ਹਿੱਤਾਂ ਤੇ ਕਿਸਾਨ ਅੰਦੋਲਨ ਦੇ ਹਿੱਤਾਂ ਖਿਲਾਫ ਕੰਮ ਕਰ ਰਿਹਾ ਹੈ।
[caption id="attachment_472327" align="aligncenter" width="702"]
ਕੈਪਟਨ ਅਮਰਿੰਦਰ ਜਾਣ ਬੁੱਝ ਕੇ ਅਦਾਲਤੀ ਦਖਲ ਦੀ ਗੱਲ ਤੋੜ ਮਰੋੜ ਕੇ ਪੇਸ਼ ਕਰ ਰਹੇ ਹਨ : ਡਾ. ਦਲਜੀਤ ਸਿੰਘ ਚੀਮਾ[/caption]
ਪੜ੍ਹੋ ਹੋਰ ਖ਼ਬਰਾਂ : ਅਮਰੀਕੀ ਫੁੱਟਬਾਲਰ JuJu Smith-Schuster ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਲਈ ਵਿੱਤੀ ਮਦਦ ਦਾ ਐਲਾਨ
ਉਹਨਾਂ ਕਿਹਾ ਕਿ ਪੰਜਾਬੀ ਇਸ ਗੱਲ ਨੂੰ ਸਮਝ ਰਹੇ ਹਨ ਕਿ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਲਈ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਬਹੁਤੇ ਦਬਾਅ ਹੇਠ ਚੱਲਣ ਲਈ ਮਜਬੂਰ ਹਨ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਤੁਸੀਂ ਭਾਜਪਾ ਨੂੰ ਅਜਿਹਾ ਮੌਕਾ ਦੇ ਰਹੇ ਹੋ ਤਾਂ ਜੋ ਕਿਸਾਨ ਅੰਦੋਲਨ ਤੋਂ ਲੋਕਾਂ ਦਾ ਧਿਆਨ ਪਾਸੇ ਕੀਤਾ ਜਾ ਸਕੇ।
-PTCNews