Advertisment

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ 15 ਕਰੋੜ ਰੁਪਏ ਪਟਿਆਲ ਟਰੱਸਟ 'ਚ ਭੇਜਣ ਦੇ ਫੈਸਲੇ ਦੀ ਜ਼ੋਰਦਾਰ ਨਿਖੇਧੀ

author-image
Shanker Badra
Updated On
New Update
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ 15 ਕਰੋੜ ਰੁਪਏ ਪਟਿਆਲ ਟਰੱਸਟ 'ਚ ਭੇਜਣ ਦੇ ਫੈਸਲੇ ਦੀ ਜ਼ੋਰਦਾਰ ਨਿਖੇਧੀ
Advertisment
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ 15 ਕਰੋੜ ਰੁਪਏ ਪਟਿਆਲ ਟਰੱਸਟ 'ਚ ਭੇਜਣ ਦੇ ਫੈਸਲੇ ਦੀ ਜ਼ੋਰਦਾਰ ਨਿਖੇਧੀ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਥਾਨਕ ਸਰਕਾਰ ਵਿਭਾਗ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ 15 ਕਰੋੜ ਰੁਪਏ ਪਟਿਆਲਾ ਇੰਪਰੂਵਮੈਂਟ ਟਰੱਸਟ ਨੂੰ ਭੇਜਣ ਦੇ ਫੈਸਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਤੇ ਆਖਿਆ ਹੈ ਕਿ ਇਸ ਨਾਲ ਪਵਿੱਤਰ ਨਗਰੀ ਦੇ ਵਿਕਾਸ 'ਤੇ ਉਲਟ ਅਸਰ ਪਵੇਗਾ ਅਤੇ ਪਾਰਟੀ ਨੇ ਇਸ ਫੈਸਲੇ ਨੂੰ ਤੁਰੰਤ ਖਾਰਜ ਕੀਤੇ ਜਾਣ ਦੀ ਮੰਗ ਕੀਤੀ। ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਕੀਮਤ 'ਤੇ ਅੰਮ੍ਰਿਤਸਰ ਨਾਲ ਅਨਿਆਂ ਨਹੀਂ ਕੀਤਾ ਜਾਵੇਗਾ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੁੱਖ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਨੇ ਪੈਂਡਿੰਗ ਪਏ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਵਾਸਤੇ ਆਪਣੀਆਂ ਜਾਇਦਾਦਾਂ ਵੇਚ ਕੇ ਇਹ 15 ਕਰੋੜ ਰੁਪਏ ਇਕੱਠੇ ਕੀਤੇ ਸਨ। ਉਹਨਾਂ ਕਿਹਾ ਕਿ ਇਹ ਪੈਸਾ ਪਟਿਆਲਾ ਇੰਪਰੂਵਮੈਂਟ ਟਰੱਸਟ ਨੂੰ ਤਬਦੀਲ ਕਰਨ ਨਾਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਕੰਮਕਾਜ ਬੁਰੀ ਤਰ•ਾ ਪ੍ਰਭਾਵਤ ਹੋ ਜਾਵੇਗਾ ਤੇ ਇਹ ਬੇਲੋੜਾ ਹੋ ਕੇ ਰਹਿ ਜਾਵੇਗਾ ਤੇ ਟਰੱਸਟ ਵੱਲੋਂ ਕੀਤੇ ਜਾ ਰਹੇ ਸਾਰੇ ਕੰਮ ਰੁਕ ਜਾਣਗੇ। publive-image ਸ੍ਰੀ ਮਜੀਠੀਆ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਪਟਿਆਲਾ ਟਰੱਸਟ ਨੂੰ ਫੰਡ ਦੇਣਾ ਚਾਹੁੰਦੀ ਤਾਂ ਇਸ ਲਈ ਸਰਕਾਰੀ ਖ਼ਜ਼ਾਨੇ ਵਿਚੋਂ ਫੰਡ ਨਿਸ਼ਚਿਤ ਕੀਤੇ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਅੰਮ੍ਰਿਤਸਰ ਵਿਚ ਜਾਇਦਾਦ ਦੀ ਵਿਕਰੀ ਤੋਂ ਮਿਲੇ ਫੰਡ ਪਟਿਆਲਾ ਲਈ ਨਹੀਂ ਵਰਤੇ ਜਾ ਸਕਦੇ। ਉਹਨਾਂ ਨੇ ਸਥਾਨਕ ਸਰਕਾਰ ਮੰਤਰੀ ਬ੍ਰਹਮ ਮਹਿੰਦਰਾ ਦੇ ਇਸ ਸਪਸ਼ਟੀਕਰਨ ਨੂੰ ਰੱਦ ਕਰ ਦਿੱਤਾ ਕਿ ਇਹ ਨਰਮ ਕਰਜ਼ਾ ਹੈ ਜੋ ਡੇਢ ਸਾਲ ਮਗਰੋਂ ਵਿਆਜ਼ ਸਮੇਤ ਵਾਪਸ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਪਟਿਆਲਾ ਟਰੱਸਟ ਲਈ ਫੰਡ ਜੁਟਾਉਣ ਵਾਸਤੇ ਤਿੰਨ ਸਾਲ ਤੋਂ ਵੱਧ ਸਮਾਂ ਸੀ ਪਰ ਉਸਨੇ ਅਜਿਹਾ ਨਹੀਂ ਕੀਤਾ। ਉਹਨਾਂ ਕਿਹਾ ਕਿ ਹੁਣ ਜਦੋਂ 2020 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਚੋਣ ਜ਼ਾਬਤਾ ਲੱਗਣ ਨੂੰ ਸਿਰਫ ਡੇਢ ਸਾਲ ਦਾ ਸਮਾਂ ਰਹਿ ਗਿਆ ਹੈ ਤਾਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਪੈਸਾ  ਚੋਣਾਂ ਤੋਂ ਇਕ ਮਹੀਨਾ ਪਹਿਲਾਂ ਮੁੜ ਆਵੇਗਾ ਪਰ ਇਸ 'ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ। publive-image ਸ੍ਰੀ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਪਵਿੱਤਰ ਨਗਰੀ ਨਾਲ ਇਹ ਵਿਤਕਰਾ ਨਹੀਂ ਹੋਣ ਦੇਵੇਗਾ। ਉਹਨਾਂ ਕਿਹਾ ਕਿ ਮੀਡੀਆ ਰਿਪੋਰਟਾਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਅੰਮ੍ਰਿਤਸਰ ਤੋਂ ਫੰਡ ਤਬਦੀਲ ਕਰਨ ਦਾ ਇਹ ਫੈਸਲਾ ਇਸ ਲਈ ਲਿਆ ਜਾ ਰਿਹਾ ਹੈ ਤਾਂ ਕਿ ਸਥਾਨਕ ਸਰਕਾਰ ਮੰਤਰੀ ਦੇ ਹਲਕੇ ਪਟਿਆਲਾ ਦਿਹਾਤੀ ਦਾ ਵਿਕਾਸ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਸ ਸਾਲ ਜਨਵਰੀ ਵਿਚ ਇਹ ਰਿਪੋਰਟਾਂ ਆਈਆਂ ਸਨ ਕਿ ਨਗਰ ਨਿਗਮ ਪਟਿਆਲਾ ਤੋਂ ਪਟਿਆਲਾ ਦਿਹਾਤੀ ਹਲਕੇ ਦੇ ਵਿਕਾਸ ਦਾ ਕੰਮ ਲੈ ਲਿਆ ਗਿਆ ਹੈ ਤੇ ਇਹ ਪਟਿਆਲਾ ਇੰਪਰੂਵਮੈਂਟ ਟਰੱਸਟ  ਨੂੰ ਦਿੱਤਾ ਗਿਆ ਹੈ ਜਿਸਦੇ ਮੁਖੀ ਬ੍ਰਹਮ ਮਹਿੰਦਰਾ ਦੇ ਵਫਾਦਾਰ ਹਨ। ਉਹਨਾਂ ਕਿਹਾ ਕਿ ਇਹ ਹਿਤਾਂ ਦੇ ਟਕਰਾਅ ਦਾ ਸਪਸ਼ਟ ਮਾਮਲਾ ਹੈ ਕਿਉਂਕਿ ਸਥਾਨਕ ਸਰਕਾਰ ਮੰਤਰੀ ਪਵਿੱਤਰ ਨਗਰੀ ਅੰਮ੍ਰਿਤਸਰ ਦੀ ਕੀਮਤ 'ਤੇ ਆਪਣੇ ਹਲਕੇ ਦਾ ਵਿਕਾਸ ਕਰਨ ਲਈ ਆਪਣਾ ਪ੍ਰਭਾਵ ਨਹੀਂ ਵਰਤ ਸਕੇ। SAD condemns decision to divert Rs 15 crore from Amritsar Improvement Trust to Patiala Trust ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ 15 ਕਰੋੜ ਰੁਪਏ ਪਟਿਆਲ ਟਰੱਸਟ 'ਚ ਭੇਜਣ ਦੇ ਫੈਸਲੇ ਦੀ ਜ਼ੋਰਦਾਰ ਨਿਖੇਧੀ ਸ੍ਰੀ ਮਜੀਠੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖਲ ਦੇਣ ਅਤੇ ਯਕੀਨੀ ਬਣਾਉਣ ਕਿ ਪਵਿੱਤਰ ਨਗਰੀ ਨਾਲ ਕਿਸੇ ਵੀ ਕੀਮਤ 'ਤੇ ਅਨਿਆਂ ਨਾ ਹੋਵੇ। ਉਹਨਾਂ ਕਿਹਾ ਕਿ ਸੂਬੇ ਦੇ ਵਿਕਾਸ ਦੀ  ਕੀਮਤ 'ਤੇ ਆਪਣੇ ਹਲਕੇ ਲਈ ਫੰਡ ਤਬਦੀਲ ਕਰਨ ਵਾਸਤੇ ਅਧਿਕਾਰੀਆਂ 'ਤੇ ਦਬਾਅ ਪਾਉਣ ਲਈ ਆਪਣੇ ਮੰਤਰਾਲੇ ਦੀ ਵਰਤੋਂ ਕਰਨ ਦੀ ਕਿਸੇ ਵੀ ਮੰਤਰੀ ਨੂੰ ਆਗਿਆ ਨਹੀਂ ਹੋਣੀ ਚਾਹੀਦੀ। -PTCNews-
shiromani-akali-dal bikram-singh-majithia
Advertisment

Stay updated with the latest news headlines.

Follow us:
Advertisment