ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਪੁੱਜਾ ਲਖਨਊ , ਇਸ ਮਗਰੋਂ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇਗਾ
ਲਖਨਊ : ਲਖੀਮਪੁਰ ਖੇੜੀ ਵਿਚ ਵਾਪਰੀ ਹਿੰਸਾ ਦੇ ਮੱਦੇਨਜ਼ਰ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਲਖਨਊ ਪਹੁੰਚ ਚੁੱਕਾ ਹੈ। ਸ਼੍ਰੋਮਣੀ ਅਕਾਲੀ ਦਲ ਦਾ ਇਹ ਵਫ਼ਦ ਲਖੀਮਪੁਰ ਖੇੜੀ ਵਿਚ ਹਾਲ ਹੀ ਵਿਚ ਹੋਈ ਹਿੰਸਾ ਵਿਚ ਆਪਣੀ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇਗਾ ।
ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਪੁੱਜਾ ਲਖਨਊ , ਇਸ ਮਗਰੋਂ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇਗਾ
ਇਸ ਵਫ਼ਦ ਵਿਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਆਗੂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਐਮ.ਪੀ ਬਲਵਿੰਦਰ ਸਿੰਘ ਭੂੰਦੜ ਤੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਸ਼ਾਮਲ ਹਨ।
ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਪੁੱਜਾ ਲਖਨਊ , ਇਸ ਮਗਰੋਂ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇਗਾ
ਦੱਸਣਯੋਗ ਹੈ ਕਿ ਐਤਵਾਰ ਨੂੰ ਲਖੀਮਪੁਰ ਖੇੜੀ ਵਿਚ ਗੱਡੀਆਂ ਦੇ ਕਾਫਿਲੇ ਨਾਲ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ ਤੇ ਇਸ ਤੋਂ ਬਾਅਦ ਹੋਈ ਹਿੰਸਾ ਵਿਚ ਚਾਰ ਹੋਰ ਲੋਕ ਮਾਰੇ ਗਏ ਸਨ, ਉਦੋਂ ਤੋਂ ਲੈ ਕੇ ਅੱਜ ਤਕ ਇਸ 'ਤੇ ਸਿਆਸੀ ਘਮਾਸਾਨ ਮਚਿਆ ਹੋਇਆ ਹੈ। ਇਕ ਤੋਂ ਬਾਅਦ ਇਕ ਵਿਰੋਧੀ ਪਾਰਟੀਆਂ ਦੇ ਆਗੂ ਪੀੜਤ ਪਰਿਵਾਰ ਨੂੰ ਮਿਲਣ ਲਈ ਲਖੀਮਪੁਰ ਪਹੁੰਚ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਪੁੱਜਾ ਲਖਨਊ , ਇਸ ਮਗਰੋਂ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇਗਾ
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਕੋਈ ਗੱਲ ਨਹੀਂ ਸੁਣ ਰਹੀ, ਜਿਸ ਕਾਰਨ ਹੁਣ ਕਿਸਾਨਾਂ ਨੂੰ ਮਾਰਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਇਸ ਹਾਦਸੇ ਦੇ ਤਿੰਨ ਦਿਨ ਪਹਿਲਾਂ ਕਿਸਾਨਾਂ ਨੂੰ ਸ਼ਰੇਆਮ ਧਮਕੀਆਂ ਦਿੱਤੀਆਂ ਸਨ। ਕਿਸਾਨਾਂ ਨਾਲ ਦਰਿੰਦਗੀ ਕਰਨ ਵਾਲੇ ਭਾਜਪਾ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ, ਸਰਕਾਰੀ ਨੌਕਰੀ ਅਤੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਵਾਏ।
ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਪੁੱਜਾ ਲਖਨਊ , ਇਸ ਮਗਰੋਂ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇਗਾ
ਓਧਰ ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਮੰਦਭਾਗਾ ਦੱਸਿਆ ਹੈ ਤੇ ਉੱਤਰ ਪ੍ਰਦੇਸ਼ ਸਰਕਾਰ ਤੋਂ ਉੱਥੋਂ ਦੇ ਤਾਜ਼ਾ ਹਾਲਾਤ 'ਤੇ ਸ਼ੁੱਕਰਵਾਰ ਤੱਕ ਰਿਪੋਰਟ ਸਥਿਤੀ ਰਿਪੋਰਟ ਮੰਗੀ ਹੈ। ਅਦਾਲਤ ਨੇ ਰਾਜ ਸਰਕਾਰ ਨੂੰ ਇਹ ਵੀ ਪੁੱਛਿਆ ਹੈ ਕਿ ਹੁਣ ਤੱਕ ਕਿਹੜੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਤੇ ਜਿਨ੍ਹਾਂ ਦੇ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਹਿੰਸਾ ਵਿਚ ਆਪਣਾ ਬੇਟਾ ਗਵਾਉਣ ਵਾਲੀ ਮਾਂ ਦੇ ਇਲਾਜ ਦਾਂ ਤੁਰੰਤ ਇੰਤਜ਼ਾਮ ਕਰਨ ਦਾ ਹੁਕਮ ਦਿੱਤਾ ਗਿਆ।
-PTCNews