Thu, Apr 18, 2024
Whatsapp

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ ਜੇ.ਸੀ.ਟੀ ਇਲੈਕਟ੍ਰੋਨਿਕਸ ਦੀ ਥਾਂ ਵੇਚਣ ਦੇ ਘੁਟਾਲੇ 'ਚ ਫੌਜਦਾਰੀ ਕੇਸ ਕੀਤਾ ਜਾਵੇ ਦਰਜ: ਸ਼੍ਰੋਮਣੀ ਅਕਾਲੀ ਦਲ

Written by  Jashan A -- July 28th 2021 08:05 AM
ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ ਜੇ.ਸੀ.ਟੀ ਇਲੈਕਟ੍ਰੋਨਿਕਸ ਦੀ ਥਾਂ ਵੇਚਣ ਦੇ ਘੁਟਾਲੇ 'ਚ ਫੌਜਦਾਰੀ ਕੇਸ ਕੀਤਾ ਜਾਵੇ ਦਰਜ: ਸ਼੍ਰੋਮਣੀ ਅਕਾਲੀ ਦਲ

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ ਜੇ.ਸੀ.ਟੀ ਇਲੈਕਟ੍ਰੋਨਿਕਸ ਦੀ ਥਾਂ ਵੇਚਣ ਦੇ ਘੁਟਾਲੇ 'ਚ ਫੌਜਦਾਰੀ ਕੇਸ ਕੀਤਾ ਜਾਵੇ ਦਰਜ: ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (Shiromani Akali Dal)ਨੇ ਮੰਗ ਕੀਤੀ ਕਿ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ (Sunder Sham Arora ) ਵੱਲੋਂ ਮੁਹਾਲੀ ਵਿਚ ਜੇ ਸੀ ਟੀ ਇਲੈਕਟ੍ਰਾਨਿਕਸ (JCT Electronics liquidation scam) ਦੀ 32 ਏਕੜ ਦੀ ਕੀਮਤੀ ਥਾਂ ਦੀ ਵਿਕਰੀ ਦੀ ਪ੍ਰਧਾਨਗੀ ਕਰ ਕੇ ਇਹ ਪ੍ਰਾਈਵੇਟ ਰੀਅਲੇਟਰ ਨੂੰਵੇਚ ਕੇ ਸਰਕਾਰੀ ਖ਼ਜ਼ਾਨੇ ਨੁੰ 400 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਉਣ ’ਤੇ ਉਹਨਾਂ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਘੁਟਾਲਾ ਮੰਤਰੀ ਦੀ ਸਰਗਰਮ ਸ਼ਮੂਲੀਅਤ ਨਾਲ ਹੀ ਸੰਭਵ ਹੈ। ਉਹਨਾਂ ਕਿਹਾ ਕਿ ਸਿਰਫ ਹਾਈ ਕੋਰਟ ਦੀ ਨਿਗਰਾਨੀ ਹੇਠ ਸੀ ਬੀ ਆਈ ਜਾਂਚ ਹੀ ਇਹ ਸਾਰੇ ਘੁਟਾਲੇ ਨੂੰ ਬੇਨਕਾਬ ਕਰ ਸਕਦੀ ਹੈ। ਉਹਨਾਂ ਕਿਹਾ ਕਿ ਮੰਤਰੀ ਤੋਂ ਇਲਾਵਾ ਸੀਨੀਅਰ ਮੰਤਰੀ ਵੀ ਜੋ ਇਸ ਫੌਜਦਾਰੀ ਅਣਗਹਿਲੀ ਲਈ ਜ਼ਿੰਮੇਵਾਰ ਹਨ, ਉਹਨਾਂ ਖਿਲਾਫ ਵੀ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਮੰਗ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਇਸ ਮਾਮਲੇ ਵਿਚ ਸੱਚ ਸਾਹਮਣੇ ਲਿਆਉਣ ਲਈ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੁੰ ਬਰਖ਼ਾਸਤ ਕਰ ਕੇ ਇਸ ਮਾਮਲੇ ਵਿਚ ਪਹਿਲਾਕ ਦਮ ਚੁੱਕਣ। ਵੇਰਵੇ ਸਾਂਝੇ ਕਰਦਿਆਂ ਬਿਕਰਮ ਸਿੰਘ ਮਜੀਠੀਆਨੇ ਕਿਹਾ ਕਿ ਪੀ ਐਸ ਆਈ ਸੀ ਨੇ ਪ੍ਰਾਪਰਟੀ ਦੀ ਵਿਕਰੀ ’ਤੇ ਮਿਲਣ ਵਾਲਾ 162 ਕਰੋੜ ਰੁਪਏ ਮੁਨਾਫਾ ਨਹੀਂ ਮੰਗਿਆ। ਉਹਨਾਂ ਕਿਹਾ ਕਿ ਪੀ ਐਸ ਆਈ ਈ ਸੀ ਨੇ ਪੱਟੇ ਦੀ ਇਸ ਜ਼ਮੀਨ ਨੁੰ 90.56 ਕਰੋੜ ਰੁਪਏ ਦੇ ਘਟੇ ਰੇਟ ’ਤੇ ਵੇਚਣ ਲੲਂ ਸਹਿਮਤੀ ਦਿੱਤੀ ਜਿਸ ਵਿਚੋਂ ਕਾਰਪੋਰੇਸ਼ਨ ਨੂੰ ਸਿਰਫ ਅੱਧਾ ਯਾਨੀ 45 ਕਰੋੜ ਰੁਪਏ ਮਿਲਣਾ ਹੈ। ਹੋਰ ਪੜ੍ਹੋ: ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੈਮੋਰੰਡਮ ਦੇ ਕੇ ਯਾਦ ਕਰਵਾਏ ਵਾਅਦੇ, ਤੁਸੀਂ ਵੀ ਪੜ੍ਹੋ ਉਹਨਾਂ ਕਿਹਾ ਕਿ ਪੀ ਐਸ ਆਈ ਈ ਸੀ ਨੇ ਜੇ ਸੀ ਟੀ ਇਲੈਕਟ੍ਰਾਨਿਕਸ ਨੁੰ ਖ਼ਤਮ ਕਰਨ ਲਈ ਸਹੀ ਤਰੀਕੇ ਨਹੀਂ ਅਪਣਾਇਆ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕਾਰਪੋਰੇਸ਼ਨ ਵੱਲੋਂ ਇਕ ਪ੍ਰਾਈਵੇਟ ਵਕੀਲ ਦੀਆਂ ਸੇਵਾਵਾਂ ਲੈ ਕੇ ਉਦਯੋਗ ਮੰਤਰੀ ਦੇ ਨੇੜਲਿਅ ਨੁੰ ਫਿੱਟ ਬੈਠਣ ਵਾਲੀਆਂ ਸਿਫਾਰਸ਼ ਤਿਆਰ ਕਰਵਾਈਆਂ ਗਈਆਂ। ਉਹਨਾਂ ਕਿਹਾ ਕਿ ਪੀ ਐਸ ਆਈ ਈ ਸੀ ਨੇ ਇਸ ਯੋਜਨਾ ਨਾਲ ਕੰਮ ਕੀਤਾ ਤੇ ਸਰਕਾਰ ਨੁੰ ਉਦੋਂ ਵਕੀਲ ਦੀਆਂ ਸਿਫਾਰਸ਼ਾਂ ਮੰਨਣ ਦੀ ਸਿਫਾਰਸ਼ ਕੀਤੀ ਜਦੋਂ ਕਿ ਇਸਦੇ ਪਿੱਤਰੀ ਵਿਭਾਗ ਪੰਜਾਬ ਇਨਫੋਟੈਕਸ ਨੇ ਇਸ ’ਤੇ ਇਤਰਾਜ਼ ਕੀਤ। ਮਜੀਠੀਆ ਨੇ ਕਿਹਾ ਕਿ ਪੀ ਐਸ ਆਈ ਈ ਸੀ ਨੇ ਪ੍ਰਾਪਰਟੀ ਵੇਚਣ ਦੀ ਕਾਹਲ ਵਿਚ ਸਾਰੇ ਨਿਯਮ ਛਿੱਕੇ ਟੰਗ ਦਿੱਤੇ ਤੇ ਵਿੱਤ ਵਿਭਾਗ ਤੋਂ ਵੀ ਮਨਜ਼ੂਰੀ ਨਹੀਂ ਲਈ। ਉਹਨਾਂ ਕਿਹਾ ਕਿ ਭ੍ਰਿਸ਼ਟਾਚਾਰ ਦਾ ਪੈਮਾਨਾ ਇਥੋਂ ਹੀ ਵੇਖਿਆ ਜਾ ਸਕ ਦਾ ਹੈ ਕਿ ਮਾਰਕੀਟ ਦੀ ੀਮਤ 30 ਹਜ਼ਾਰ ਰੁਪਏ ਗਜ਼ ਹੈ ਜਦਕਿ ਪੀ ਐਸ ਆਈ ਈ ਸੀ ਨੇ ਜੇ ਸੀ ਟੀ ਇਲੈਕਟ੍ਰਾਨਿਕਸ ਦੀ ਥਾਂ ਪੱਟੇ ਦੇ ਰੇਟ ਮੁਤਾਬਕ 5 ਹਜ਼ਾਰ ਰੁਪਏ ਪ੍ਰਤੀ ਗੱਜ ਦੇ ਹਿਸਾਬ ਨਾਲ ਦੇ ਦੇਣ ਲਈ ਸਿਫਾਰਸ਼ ਕੀਤੀ। ਅਕਾਲੀ ਆਗੂ ਨੇ ਕਿਹਾ ਕਿ ਪੀ ਐਸ ਆਈ ਈ ਸੀ ਨੇ ਇਸ ਸਾਰੇ ਮਾਮਲੇ ਨੂੰ ਜੀ ਆਰ ਜੀ ਡਵੈਲਪਰਜ਼ ਵੱਲੋਂ ਪੇਸ਼ ਕੀਤਾ ਸੌਦਾ ਪ੍ਰਵਾਨ ਕਰਨਾ ਵਿੱਤ ਨਿਗਮ ਦੇ ਹਿੱਤ ਵਿਚ ਹੋਣ ਦਾ ਬਿਆਨ ਦੇ ਕੇ ਸਾਰੇ ਮਾਮਲੇ ਨੂੰ ਬਹੁਤ ਕਾਹਲ ਵਾਲੀ ਰੰਗਤ ਦਿੱਤੀ ਹੈ। ਉਹਨਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਗਿਆ ਜਦੋਂ ਪੰਜਾਬ ਇਨਫੋਟੈਕਸ ਨੇ ਇਸ ਮਾਮਲੇ ’ਤੇ ਇਤਰਾਜ਼ ਕੀਤਾ ਤੇ ਇਸਨੇ ਇਸਨੁੰ ਪ੍ਰਵਾਨਗੀ ਨਹੀਂ ਦਿੱਤੀ ਤੇ ਇਸਨੁੰ ਰਾਜ ਸਰਕਾਰ ਕੋਲ ਕਾਨੁੰਨੀ ਰਾਇ ਲੈਣ ਵਾਸਤੇ ਭੇਜਣ ਦੀ ਸਲਾਹ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਇਲਫੋਟੈਕ ਨੇ ਸੁਝਾਅ ਦਿੱਤਾ ਕਿ ਵਿੱਤ ਵਿਭਾਗ ਦੀ ਵੀ ਰਾਇ ਲਈ ਜਾਵੇ ਪਰ ਇਸ ਸੁਝਾਅ ਨੁੰ ਅਣਡਿੱਠ ਕਰ ਦਿੱਤਾ ਗਿਆ। ਮਜੀਠੀਆ ਨੇ ਕਿਹਾ ਕਿ ਪੱਟੇ ਦੀ ਥਾਂ ਸੀਨੀਅਰ ਅਫਸਰਾਂ ਜੋ ਇਸ ਅਰਸੇਦੌਰਾਨ ਛੁੱਟੀ ’ਤੇ ਸਨ, ਦੀ ਗੈਰ ਹਾਜ਼ਰੀ ਵਿਚ ਵੇਚ ਦੇਣ ਦੇ ਫੈਸਲੇ ਤੋਂ ਹੀ ਸਾਬਤ ਹੋ ਜਾਂਦਾ ਹੈ ਕਿ ਪੀ ਐਸ ਆਈ ਈ ਸੀ ਉਦਯੋਗ ਮੰਤਰੀ ਦੇ ਦਬਾਅ ਹੇਠ ਸੀ। ਉਹਨਾਂ ਮੰਗ ਕੀਤੀ ਕਿ ਕੇਸ ਦੀ ਜਾਂਚ ਵਿਚ ਪੀ ਐਸ ਆਈ ਈ ਸੀ ਦੇ ਬੋਰਡ ਆਫ ਡਾਇਰੈਕਟਰਜ਼ ’ਤੇ ਸਥਾਪਿਤ ਸਰਕਾਰੀ ਨਿਯਮ ਟਿੱਕੇ ਟੰਗ ਕੇ ਇਸ ਤਜਵੀਜ਼ ਨੁੰ ਪ੍ਰਵਾਨਗੀ ਦੇਣ ਲਈ ਬਣਾਏ ਗਏ ਦਬਾਅ ਦੀ ਵੀ ਜਾਂਚ ਵੀ ਸ਼ਾਮਲ ਕੀਤੀ ਜਾਵੇ। -PTC News


Top News view more...

Latest News view more...