ਮੁੱਖ ਖਬਰਾਂ

ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਡੇਰਾ ਸਿਰਸਾ ਦੀ ਹਮਾਇਤੀ ਵੀਰਪਾਲ ਕੌਰ 'ਤੇ ਕੇਸ ਦਰਜ ਹੋਵੇ : ਸ਼੍ਰੋਮਣੀ ਅਕਾਲੀ ਦਲ

By Shanker Badra -- July 27, 2020 7:07 pm -- Updated:Feb 15, 2021

ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਡੇਰਾ ਸਿਰਸਾ ਦੀ ਹਮਾਇਤੀ ਵੀਰਪਾਲ ਕੌਰ 'ਤੇ ਕੇਸ ਦਰਜ ਹੋਵੇ : ਸ਼੍ਰੋਮਣੀ ਅਕਾਲੀ ਦਲ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ ਪੁਲਿਸ ਨੂੰ ਇਕ ਸ਼ਿਕਾਇਤ ਦੇ ਕੇ ਡੇਰਾ ਸਿਰਸਾ ਦੀ ਹਮਾਇਤੀ ਵੀਰਪਾਲ ਕੌਰ ਵੱਲੋਂ ਸਿੱਖ ਗੁਰੂ ਸਾਹਿਬਾਨ ਦੀ ਬੇਅਦਬੀ ਕਰ ਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਉਸ ਖਿਲਾਫ ਕੇਸ ਦਰਜ ਕੀਤੇ ਜਾਣ ਦੀ ਮੰਗ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ ਵਿਚ ਪਾਰਟੀ ਦੇ ਵਫਦ ਦੀ ਅਗਵਾਈ ਕੀਤੀ। ਵਫਦ ਵਿਚ ਸ੍ਰ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਬਰਾੜ ਤੇ ਸਰਬਜੋਤ ਸਿੰਘ ਸਾਬੀ ਵੀ ਸ਼ਾਮਲ ਸਨ। ਵਫਦ ਨੇ ਮੰਗ ਕੀਤੀ ਕਿ ਵੀਰਪਾਲ ਕੌਰ ਦੇ ਖਿਲਾਫ ਧਾਰਾ 153, 153 ਏ, 153 ਬੀ, 295 ਏ ਅਤੇ 298 ਬੀ ਆਈ ਪੀ ਸੀ ਤਹਿਤ ਕੇਸ ਦਰਜ ਕੀਤਾ ਜਾਵੇ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਸਿੱਖਾਂ, ਪੰਜਾਬੀਆਂ ਤੇ ਦੁਨੀਆਂ ਭਰ ਵਿਚ ਰਹਿੰਦੇ ਗੁਰੂ ਨਾਨਕ ਨਾਮ ਲੇਵਾ ਨੂੰ ਨਿਆਂ ਮਿਲ ਸਕੇ।

ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਡੇਰਾ ਸਿਰਸਾ ਦੀ ਹਮਾਇਤੀਵੀਰਪਾਲ ਕੌਰ 'ਤੇ ਕੇਸ ਦਰਜ ਹੋਵੇ : ਸ਼੍ਰੋਮਣੀ ਅਕਾਲੀ ਦਲ

ਸ਼ਿਕਾਇਤ ਵਿਚ ਕਿਹਾ ਗਿਆ ਕਿ ਵੀਰਪਾਲ ਕੌਰ ਨੇ 14 ਜੁਲਾਈ ਨੂੰ ਸ੍ਰੀ ਸੁਖਬੀਰ ਸਿੰਘ ਬਾਦਲ ਦੇ ਨਿੱਜੀ, ਸਿਆਸੀ, ਜਨਤਕ ਤੇ ਸਮਾਜਿਕ ਜੀਵਨ ਨੂੰ ਨਿਸ਼ਾਨਾ ਬਣਾਉਂਦਿਆਂ ਉਹਨਾਂ ਖਿਲਾਫ ਅਪਮਾਨਜਨਕ ਤੇ ਕੂੜ ਪ੍ਰਚਾਰ ਨਾਲ ਭਰੇ ਦੋਸ਼ ਲਗਾਏ।  ਇਹ ਦੋਸ਼ 15 ਜੁਲਾਈ ਨੂੰ ਮੁੜ ਦੁਹਰਾਏ ਗਏ। ਸ਼ਿਕਾਇਤ ਵਿਚ ਕਿਹਾ ਗਿਆ ਕਿ ਵੀਰਪਾਲ ਕੌਰ ਨੂੰ ਇਕ ਲੀਗਲ ਨੋਟਿਸ ਭੇਜਿਆ ਗਿਆ ਸੀ ਜਿਸਦੇ ਜਵਾਬ ਵਿਚ ਉਸਨੇ ਮੰਨਿਆ ਕਿ ਉਸਦੀ ਕਦੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨਾਲ ਮੁਲਾਕਾਤ ਨਹੀਂ ਹੋਈ ਤੇ ਉਸਨੂੰ ਉਹਨਾਂ ਖਿਲਾਫ ਝੂਠੇ ਦੋਸ਼ ਲਾਉਣ ਦਾ ਅਫਸੋਸ ਹੈ। ਇਸ ਵਿਚ ਕਿਹਾ ਗਿਆ ਕਿ ਕਿਉਂਕਿ ਇਹ ਸਾਬਤ ਹੋ ਚੁੱਕਾ ਹੈ ਕਿ ਵੀਰਪਾਲ ਕੌਰ ਨੇ ਪਹਿਲਾਂ ਝੂਠ ਬੋਲਿਆ ਸੀ, ਇਸ ਲਈ ਇਸਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਕਿਹੜੇ ਵਿਅਕਤੀਆਂ ਨੇ ਉਸ ਨਾਲ ਰਲ ਕੇ ਫੌਜਦਾਰੀ ਸਾਜ਼ਿਸ਼ ਰਚੀ ਤਾਂ ਕਿ ਪੰਜਾਬ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕੀਤਾ ਜਾ ਸਕੇ।

ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਡੇਰਾ ਸਿਰਸਾ ਦੀ ਹਮਾਇਤੀਵੀਰਪਾਲ ਕੌਰ 'ਤੇ ਕੇਸ ਦਰਜ ਹੋਵੇ : ਸ਼੍ਰੋਮਣੀ ਅਕਾਲੀ ਦਲ

ਸ਼ਿਕਾਇਤ ਵਿਚ ਕਿਹਾ ਗਿਆ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਇਕ ਪਾਸੇ ਤਾਂ ਵੀਰਪਾਲ ਕੌਰ ਆਪਣੇ ਦੋਸ਼ਾਂ ਲਈ ਮੁਆਫੀ ਮੰਗ ਰਹੀ ਹੈ ਜਦਕਿ ਦੂਜੇ ਪਾਸੇ ਉਸਨੇ ਸਿੱਖ ਧਰਮ ਅਤੇ ਸਿੱਖ ਗੁਰੂ ਸਾਹਿਬਾਨ ਖਾਸ ਤੌਰ 'ਤੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਜੀ ਅਤੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਖਿਲਾਫ ਮੰਦੇ ਸ਼ਬਦ ਵਰਤ ਕੇ ਬੇਅਦਬੀ ਕੀਤੀ ਹੈ। ਇਸ ਵਿਚ ਕਿਹਾ ਗਿਆ ਕਿ ਇਹ ਟਿੱਪਣੀਆਂ ਬਹੁਤ ਵੱਡੀ ਪੱਧਰ 'ਤੇ ਵੰਡੀਆਂ ਗਈਆਂ ਤੇ ਇਹ ਇਕ ਸੋਚੀ ਸਮਝੀ ਸਾਜ਼ਿਸ਼ ਤਹਿਤ ਵਾਇਰਲ ਵੀ ਕੀਤੀਆਂ ਗਈਆਂ ਤਾਂ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਇਆ ਜਾ ਸਕੇ।

ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਡੇਰਾ ਸਿਰਸਾ ਦੀ ਹਮਾਇਤੀਵੀਰਪਾਲ ਕੌਰ 'ਤੇ ਕੇਸ ਦਰਜ ਹੋਵੇ : ਸ਼੍ਰੋਮਣੀ ਅਕਾਲੀ ਦਲ

ਸ਼ਿਕਾਇਤ ਵਿਚ ਕਿਹਾ ਗਿਆ ਕਿ ਇਹ ਸਭ ਨੂੰ ਪਤਾ ਹੈ ਕਿ ਗੁਰਮੀਤ ਰਾਮ ਰਹੀਮ ਜਬਰ ਜਨਾਹ ਦਾ ਦੋਸ਼ੀ ਹੈ ਤੇ ਉਸਨੇ ਔਰਤਾਂ 'ਤੇ ਅਤਿਆਚਾਰ ਕੀਤੇ ਹਨ। ਇਹ ਵੀ ਕਿਹਾ ਗਿਆ ਕਿ ਗੁਰੂ ਨਾਨਕ ਦੇਵ ਜੀ ਦੀ ਤੁਲਨਾ ਇਸ ਜਬਰ ਜਨਾਹ ਦੇ ਦੋਸ਼ੀ ਨਾਲ ਕਰਨਾ ਬਜ਼ਰ ਗੁਨਾਹ ਹੈ ਤੇ ਇਸ ਨਾਲ ਸਾਰੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਇਹ ਵੀ ਕਿਹਾ ਗਿਆ ਕਿ ਵੀਰਪਾਲ ਨੇ ਡੇਰਾ ਸਿਰਸਾ ਮੁਖੀ ਦੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨਾਲ ਤੁਲਨਾ ਕੀਤੀ ਹੈ ਤੇ ਇਹ ਬੇਅਦਬੀ ਕਰਨ ਦੀ ਇਕ ਕਾਰਵਾਈ ਹੈ। ਇਹ ਵੀ ਕਿਹਾ ਗਿਆ ਕਿ ਇਹ ਸ਼ਿਕਾਇਤ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਦੇ ਦਾਇਰੇ ਨੂੰ ਵੇਖਦਿਆਂ ਕੀਤੀ ਗਈ ਹੈ।
-PTCNews