Tue, Apr 16, 2024
Whatsapp

ਸ੍ਰੀ ਗੁਰੂ ਨਾਨਕ ਦੇਵੀ ਜੀ ਦੀ ਤਸਵੀਰ 'ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਕੇ ਘਿਰੇ ਕੈਬਨਿਟ ਮੰਤਰੀ ਰੰਧਾਵਾ, ਸ਼੍ਰੋਮਣੀ ਅਕਾਲੀ ਦਲ ਨੇ ਕਾਰਵਾਈ ਦੀ ਕੀਤੀ ਮੰਗ

Written by  Shanker Badra -- December 31st 2019 03:36 PM
ਸ੍ਰੀ ਗੁਰੂ ਨਾਨਕ ਦੇਵੀ ਜੀ ਦੀ ਤਸਵੀਰ 'ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਕੇ ਘਿਰੇ ਕੈਬਨਿਟ ਮੰਤਰੀ ਰੰਧਾਵਾ, ਸ਼੍ਰੋਮਣੀ ਅਕਾਲੀ ਦਲ ਨੇ ਕਾਰਵਾਈ ਦੀ ਕੀਤੀ ਮੰਗ

ਸ੍ਰੀ ਗੁਰੂ ਨਾਨਕ ਦੇਵੀ ਜੀ ਦੀ ਤਸਵੀਰ 'ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਕੇ ਘਿਰੇ ਕੈਬਨਿਟ ਮੰਤਰੀ ਰੰਧਾਵਾ, ਸ਼੍ਰੋਮਣੀ ਅਕਾਲੀ ਦਲ ਨੇ ਕਾਰਵਾਈ ਦੀ ਕੀਤੀ ਮੰਗ

ਸ੍ਰੀ ਗੁਰੂ ਨਾਨਕ ਦੇਵੀ ਜੀ ਦੀ ਤਸਵੀਰ 'ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਕੇ ਘਿਰੇ ਕੈਬਨਿਟ ਮੰਤਰੀ ਰੰਧਾਵਾ, ਸ਼੍ਰੋਮਣੀ ਅਕਾਲੀ ਦਲ ਨੇ ਕਾਰਵਾਈ ਦੀ ਕੀਤੀ ਮੰਗ:ਚੰਡੀਗੜ੍ਹ : ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਗੁਰੂ ਨਾਨਕ ਦੇਵੀ ਜੀ ਦੀ ਤਸਵੀਰ 'ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਗਈ ਤੁਲਨਾ ਦਾ ਵਿਵਾਦ ਕਾਫੀ ਵੱਧਦਾ ਜਾ ਰਿਹਾ ਹੈ। ਪੰਜਾਬ ਭਰ 'ਚ ਜਿੱਥੇ ਵੱਖ-ਵੱਖ ਸਿੱਖ ਜਥੇਬੰਦੀਆਂ ਰੰਧਾਵਾ ਦੇ ਅਸਤੀਫੇ ਦੀ ਮੰਗ ਕਰ ਰਹੀਆਂ ਹਨ, ਉੱਥੇ ਹੀ ਵਿਰੋਧੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੀ ਇਸ ਮਸਲੇ 'ਤੇ ਕਾਫੀ ਸਰਗਰਮ ਹੈ। [caption id="attachment_374821" align="aligncenter" width="300"]SAD demands immediate action against Sukhjinder Randhawa ਸ੍ਰੀ ਗੁਰੂ ਨਾਨਕ ਦੇਵੀ ਜੀ ਦੀ ਤਸਵੀਰ 'ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਕੇ ਘਿਰੇ ਕੈਬਨਿਟ ਮੰਤਰੀ ਰੰਧਾਵਾ, ਸ਼੍ਰੋਮਣੀ ਅਕਾਲੀ ਦਲ ਨੇ ਕਾਰਵਾਈ ਦੀ ਕੀਤੀ ਮੰਗ[/caption] ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਦੇ ਵੱਖ -ਵੱਖ ਜ਼ਿਲਿਆਂ ਵਿੱਚ ਡਿਪਟੀ ਕਮਿਸ਼ਨਰਾਂ ਨੂੰਰੰਧਾਵਾ ਖਿਲਾਫ ਕਾਰਵਾਈ ਕਰਨ ਲਈ ਮੰਗ ਪੱਤਰ ਸੌਂਪਿਆ ਗਿਆ ਹੈ। ਇਸ ਦੌਰਾਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਐੱਸ.ਐੱਸ.ਪੀ. ਨੂੰ ਸ਼ਿਕਾਇਤ ਦਿੱਤੀ ਹੈ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਕੈਬਨਿਟ ਵਿਚੋਂ ਬਰਖਾਸਤ ਕਰਨ ਦੀ ਵੀ ਮੰਗ ਕੀਤੀ ਹੈ। [caption id="attachment_374819" align="aligncenter" width="300"]SAD demands immediate action against Sukhjinder Randhawa ਸ੍ਰੀ ਗੁਰੂ ਨਾਨਕ ਦੇਵੀ ਜੀ ਦੀ ਤਸਵੀਰ 'ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਕੇ ਘਿਰੇ ਕੈਬਨਿਟ ਮੰਤਰੀ ਰੰਧਾਵਾ, ਸ਼੍ਰੋਮਣੀ ਅਕਾਲੀ ਦਲ ਨੇ ਕਾਰਵਾਈ ਦੀ ਕੀਤੀ ਮੰਗ[/caption] ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪਰਮਬੰਸ਼ ਸਿੰਘ ਰੋਮਾਣਾ ਅਤੇ ਜ਼ਿਲ੍ਹਾ ਜਥੇਦਾਰ ਮਨਤਾਰ ਸਿੰਘ ਬਰਾੜ ਦੀ ਅਗਵਾਈ ਵਿਚ ਐੱਸ.ਐੱਸ.ਪੀ. ਫਰੀਦਕੋਟ ਨੂੰ ਲਿਖਤੀ ਦਰਖ਼ਾਸਤ ਦਿੱਤੀ ਗਈ ਹੈ।ਇਸ ਦੇ ਇਲਾਵਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਫਤਿਹਗੜ੍ਹ ਸਾਹਿਬ ਵਿਚ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਸ.ਐੱਸ.ਪੀ. ਨੂੰ ਲਿਖਤੀ ਸ਼ਿਕਾਇਤ ਦੇ ਕੇ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। [caption id="attachment_374820" align="aligncenter" width="300"]SAD demands immediate action against Sukhjinder Randhawa ਸ੍ਰੀ ਗੁਰੂ ਨਾਨਕ ਦੇਵੀ ਜੀ ਦੀ ਤਸਵੀਰ 'ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਕੇ ਘਿਰੇ ਕੈਬਨਿਟ ਮੰਤਰੀ ਰੰਧਾਵਾ, ਸ਼੍ਰੋਮਣੀ ਅਕਾਲੀ ਦਲ ਨੇ ਕਾਰਵਾਈ ਦੀ ਕੀਤੀ ਮੰਗ[/caption] ਜ਼ਿਕਰਯੋਗ ਹੈ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ 'ਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਹੱਥ 'ਚ ਫੜ ਕੇ ਉਸ ਦਾ ਮਜ਼ਾਕ ਉਡਾਉਂਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਇਸ ਤਸਵੀਰ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਤੁਲਨਾ ਕੀਤੀ ਹੈ। -PTCNews


Top News view more...

Latest News view more...