Advertisment

ਦਿਆਲ ਸਿੰਘ ਕੋਲਿਆਂਵਾਲੀ ਦੇ ਸਪੁੱਤਰ ਪਰਮਿੰਦਰ ਸਿੰਘ ਕੋਲਿਆਂਵਾਲੀ 'ਤੇ ਹਮਲੇ ਦੇ ਮਾਮਲੇ 'ਚ ਆਇਆ ਨਵਾਂ ਮੋੜ

author-image
Ragini Joshi
New Update
ਦਿਆਲ ਸਿੰਘ ਕੋਲਿਆਂਵਾਲੀ ਦੇ ਸਪੁੱਤਰ ਪਰਮਿੰਦਰ ਸਿੰਘ ਕੋਲਿਆਂਵਾਲੀ 'ਤੇ ਹਮਲੇ ਦੇ ਮਾਮਲੇ 'ਚ ਆਇਆ ਨਵਾਂ ਮੋੜ
Advertisment
ਜ਼ਿਲਾ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਸਪੁੱਤਰ ਪਰਮਿੰਦਰ ਸਿੰਘ ਕੋਲਿਆਂਵਾਲੀ 'ਤੇ ਹਮਲੇ ਦੇ ਮਾਮਲੇ 'ਚ ਵਿਰੋਧੀ ਧਿਰ ਨੇ ਜੋ ਬਿਆਨ ਦਿੱਤੇ ਹਨ, ਉਹਨਾਂ ਦੇ ਅਧਾਰ 'ਤੇ ਪਰਮਿੰਦਰ ਸਿੰਘ ਕੋਲਿਆਂਵਾਲੀ, ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੇ ਨਾਲ-ਨਾਲ ਲਵਜਿੰਦਰ ਸਿੰਘ, ਹਰਦੀਪ ਸਿੰਘ ਤੇ ਪਰਦੀਪ ਸਿੰਘ 'ਤੇ ਧਾਰਾ 307 ਤੇ ਹੋਰ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ, ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। SAD district chief Dyal Singh Kolianwali son booked for murder attemptਇਸ ਮਾਮਲੇ 'ਚ ਪਹਿਲਾਂ ਪੁਲਸ ਨੇ ਸੋਮਵਾਰ ਨੂੰ ਪਰਮਿੰਦਰ ਸਿੰਘ ਕੋਲਿਆਂਵਾਲੀ ਦੇ ਬਿਆਨ ਲਏ ਸਨ, ਜਿਸ ਅਧਾਰ 'ਤੇ ਕਾਂਗਰਸ ਆਗੂਆਂ ਅਤੇ ਹੋਰ ਦੇ 15 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।।
Advertisment
SAD district chief Dyal Singh Kolianwali son booked for murder attemptਤੁਹਾਨੂੰ ਦੱਸ ਦੇਈਏ ਕਿ ਬੀਤੇ ਐਤਵਾਰ ਪਰਮਿੰਦਰ ਸਿੰਘ ਕੋਲਿਆਂਵਾਲੀ 'ਤੇ 15 ਅਣਪਛਾਤੇ ਵਿਅਕਤੀਆਂ ਵੱਲੋਂ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ, ਜਿਸ 'ਚ ਪਰਮਿੰਦਰ ਸਿੰਘ ਕੋਲਿਆਂਵਾਲੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਸੀ। ਇਸ ਸਮੇਂ ਪਰਮਿੰਦਰ ਸਿੰਘ ਕੋਲਿਆਂਵਾਲੀ ਬੰਠਿਡਾ ਦੇ ਨਿੱਜੀ ਹਸਪਤਾਲ 'ਚ ਜੇਰ-ਏ-ਇਲਾਜ ਹੈ। SAD district chief Dyal Singh Kolianwali son booked for murder attemptਦੂਸਰੇ ਪਾਸੇ, ਕੋਲਿਆਂਵਾਲੀ ਨੇ ਇਸ ਮਸਲੇ 'ਤੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਇਹ ਸਭ ਰਾਜਨੀਤਕ ਰੰਜਿਸ਼ਾਂ ਹਨ ਅਤੇ ਸੱਤਾ ਦੀ ਸ਼ਹਿ 'ਤੇ ਇਸ ਤਰ੍ਹਾਂ ਕਦੀ ਨਹੀਂ ਹੋਣਾ ਚਾਹੀਦਾ। ਉਹਨਾਂ ਨੇ ਆਪਣੇ ਉਪਰ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਅਤੇ ਇਹਨਾਂ ਇਲਜ਼ਾਮਾਂ ਨੂੰ ਗੁੰਡਾਗਰਦੀ ਦਾ ਨੰਗਾ ਨਾਚ ਕਰਾਰ ਦਿੱਤਾ। —PTC News-
sad-district-chief dyal-singh-kolianwali
Advertisment

Stay updated with the latest news headlines.

Follow us:
Advertisment