Advertisment

ਅਕਾਲੀ ਦਲ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਹੋਈ ਹਿੰਸਾ ਕਰਕੇ ਚੋਣ ਕਮਿਸ਼ਨ ਨੂੰ ਨਾਮਜ਼ਦਗੀਆਂ ਭਰਨ ਦੀ ਤਾਰੀਖ ਵਧਾਉਣ ਲਈ ਕਿਹਾ

author-image
Shanker Badra
New Update
ਅਕਾਲੀ ਦਲ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਹੋਈ ਹਿੰਸਾ ਕਰਕੇ ਚੋਣ ਕਮਿਸ਼ਨ ਨੂੰ ਨਾਮਜ਼ਦਗੀਆਂ ਭਰਨ ਦੀ ਤਾਰੀਖ ਵਧਾਉਣ ਲਈ ਕਿਹਾ
Advertisment
ਅਕਾਲੀ ਦਲ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਹੋਈ ਹਿੰਸਾ ਕਰਕੇ ਚੋਣ ਕਮਿਸ਼ਨ ਨੂੰ ਨਾਮਜ਼ਦਗੀਆਂ ਭਰਨ ਦੀ ਤਾਰੀਖ ਵਧਾਉਣ ਲਈ ਕਿਹਾ:ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਵੱਡੇ ਪੱਧਰ ਤੇ ਹੋਈ ਹਿੰਸਾ ਕਰਕੇ ਅੱਜ ਰਾਜ ਚੋਣ ਕਮਿਸ਼ਨ (ਐਸਈਸੀ) ਨੂੰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਵਾਸਤੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਦੀ ਤਾਰੀਖ ਅੱਗੇ ਵਧਾਉਣ ਲਈ ਆਖਿਆ ਹੈ।ਪਾਰਟੀ ਨੇ ਕਿਹਾ ਹੈ ਕਿ ਹਿੰਸਾ ਦੀਆਂ ਘਟਨਾਵਾਂ ਦੌਰਾਨ ਕਾਂਗਰਸੀ ਗੁੰਡਿਆਂ ਵਲੋਂ ਅਕਾਲੀ ਵਰਕਰਾਂ ਨੂੰ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਤੋਂ ਜਬਰਦਸਤੀ ਰੋਕਿਆ ਗਿਆ ਹੈ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹਨਾਂ ਨੇ ਰਾਜ ਚੋਣ ਕਮਿਸ਼ਨਰ ਜਗਪਾਲ ਸੰਧੂ ਨੂੰ ਦੱਸਿਆ ਹੈ ਕਿ ਜ਼ੀਰਾ, ਮੱਖੂ, ਗੁਰੂਹਰਸਹਾਇ, ਡੇਰਾ ਬਾਬਾ ਨਾਨਕ ਅਤੇ ਪੱਟੀ ਵਿਚ ਜ਼ਿਲ੍ਹਾ ਪਰਿਸ਼ਦ ਅਤੇ ਸਮਿਤੀ ਚੋਣਾਂ ਲਈ ਕਿਸੇ ਅਕਾਲੀ ਵਰਕਰ ਨੂੰ ਕਾਗਜ਼ ਨਹੀਂ ਭਰਨ ਦਿੱਤੇ ਗਏ। ਉਹਨਾਂ ਦੱਸਿਆ ਕਿ ਕਾਂਗਰਸੀ ਗੁੰਡਿਆਂ ਵੱਲੋਂ ਹੋਰ ਵੀ ਬਹੁਤ ਸਾਰੀਆਂ ਥਾਂਵਾਂ 'ਤੇ ਅਕਾਲੀ ਉਮੀਦਵਾਰਾਂ ਨੂੰ ਨਾਮਜ਼ਦਗੀ ਕਾਗਜ਼ ਭਰਨ ਤੋਂ ਰੋਕਿਆ ਗਿਆ ਹੈ, ਜਿਸ ਕਰਕੇ ਨਾਮਜ਼ਦਗੀਆਂ ਭਰਨ ਦੀ ਤਾਰੀਖ 'ਚ ਵਾਧਾ ਕਰਨਾ ਜਰੂਰੀ ਹੋ ਗਿਆ ਹੈ। ਪੂਰੇ ਸੂਬੇ ਅੰਦਰ ਵੱਡੇ ਪੱਧਰ ਉੱਤੇ ਹੋਈ ਹਿੰਸਾ ਦੀ ਨਿਖੇਧੀ ਕਰਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਕਾਂਗਰਸੀ ਅਕਾਲੀ ਵਰਕਰਾਂ ਨੂੰ ਡਰਾਉਣ ਲਈ ਗੋਲੀਆਂ ਚਲਾ ਰਹੇ ਸਨ।ਉਹਨਾਂ ਕਿਹਾ ਕਿ ਕਾਂਗਰਸੀ ਗੁੰਡਿਆਂ ਨੇ ਤਰਨ ਤਾਰਨ ਐਸਡੀਐਮ ਦਫਤਰ ਵਿਚ ਨਾਮਜ਼ਦਗੀਆਂ ਭਰਨ ਤੋਂ ਰੋਕਣ ਲਈ ਸ਼ਾਂਤ ਖੜੇ ਅਕਾਲੀ ਵਰਕਰਾਂ ਉੱਤੇ ਗੋਲੀਆਂ ਚਲਾ ਦਿੱਤੀਆਂ।ਉਹਨਾਂ ਦੱਸਿਆਂ ਕਿ ਚੋਣ ਜ਼ਾਬਤਾ ਲੱਗਿਆ ਹੋਣ ਕਰਕੇ ਸਾਰੇ ਹਥਿਆਰ ਸਰਕਾਰ ਦੀ ਕਸਟਡੀ ਵਿਚ ਹੋਣੇ ਚਾਹੀਦੇ ਹਨ ਪਰ ਇਸ ਦੇ ਬਾਵਜੂਦ ਐਸਡੀਐਮ ਦਫ਼ਤਰ ਵਿਚ ਕਾਂਗਰਸੀ ਗੁੰਡਿਆਂ ਨੇ ਤਕਰੀਬਨ 20 ਗੋਲੀਆਂ ਚਲਾਈਆਂ।ਇਸ ਮੌਕੇ ਬਹੁਤ ਸਾਰੇ ਉਮੀਦਵਾਰਾਂ ਕੋਲੋਂ ਨਾਮਜ਼ਦਗੀ ਕਾਗਜ਼ ਖੋਹ ਕੇ ਪਾੜ ਦਿੱਤੇ ਗਏ। ਅਕਾਲੀ ਆਗੂ ਨੇ ਦੱਸਿਆ ਕਿ ਪੱਟੀ ਵਿਚ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਜਾ ਰਹੇ ਅਕਾਲੀਆਂ ਦੇ ਇੱਕ ਗਰੁੱਪ ਉੱਤੇ ਕਾਂਗਰਸੀਆਂ ਗੁੰਡਿਆਂ ਵੱਲੋਂ ਹਮਲਾ ਕਰ ਦਿੱਤਾ ਗਿਆ,ਜਿਸ ਦੌਰਾਨ ਪਰੇਮ ਸਿੰਘ ਨਾਂ ਦਾ ਅਕਾਲੀ ਆਗੂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।ਉਹਨਾਂ ਦੱਸਿਆ ਕਿ ਕਿਸੇ ਵੀ ਅਕਾਲੀ ਉਮੀਦਵਾਰ ਨੂੰ ਨਾਮਜ਼ਦਗੀ ਕਾਗਜ਼ ਭਰਨ ਨਹੀਂ ਦਿੱਤੇ ਗਏ।ਉਹਨਾਂ ਇਹ ਵੀ ਦੱਸਿਆ ਕਿ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਗੋਲੀਆਂ ਵਿਚ ਚਲਾਈਆਂ ਗਈਆਂ, ਪਰੰਤੂ ਪੁਲਿਸ ਅਤੇ ਸਿਵਲ ਅਧਿਕਾਰੀ ਇਸ ਮੌਕੇ ਮੂਕ ਦਰਸ਼ਕ ਬਣ ਕੇ ਖੜੇ ਰਹੇ।ਉਹਨਾਂ ਕਿਹਾ ਕਿ ਕਾਂਗਰਸੀ ਵਿਧਾਇਕਾਂ ਦੇ ਪਿੱਠੂ ਬਣ ਕੇ ਕੰਮ ਕਰ ਰਹੇ ਸਾਰੇ ਅਧਿਕਾਰੀਆਂ ਖਿਲਾਫ ਸਖ਼ਤ ਅਨੁਸਾਸ਼ਨੀ ਕਾਰਵਾਈ ਕਰਦਿਆਂ ਉਹਨਾਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ। ਡੇਰਾ ਬਾਬਾ ਨਾਨਕ ਹਲਕੇ ਵਿਚ ਵਾਪਰੀ ਹਿੰਸਾ ਦੀ ਇੱਕ ਹੋਰ ਘਟਨਾ ਵਿਚ ਅਕਾਲੀ ਵਰਕਰਾਂ ਦੇ ਵਾਹਨਾਂ ਉੱਤੇ ਪੱਥਰਾਂ ਨਾਲ ਹਮਲਾ ਕੀਤਾ ਗਿਆ, ਜਿਸ ਵਿਚ ਬਹੁਤ ਸਾਰੇ ਅਕਾਲੀ ਵਰਕਰ ਜ਼ਖ਼ਮੀ ਹੋ ਗਏ। ਉਹਨਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਚ ਵੀ ਕਿਸੇ ਅਕਾਲੀ ਵਰਕਰ ਨੂੰ ਨਾਮਜ਼ਦਗੀ ਕਾਗਜ਼ ਦਾਖ਼ਲ ਨਹੀਂ ਕਰਨ ਦਿੱਤੇ ਗਏ। ਡਾਕਟਰ ਚੀਮਾ ਨੇ ਦੱਸਿਆ ਕਿ ਫਿਰੋਜ਼ਪੁਰ ਡਿਪਟੀ ਕਮਿਸ਼ਨਰ ਦੇ ਦਫਤਰ ਵਿਚ ਅਕਾਲੀ ਆਗੂਆਂ ਨੂੰ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਤੋਂ ਰੋਕਣ ਲਈ ਕਾਂਗਰਸੀ ਗੁੰਡਿਆਂ ਨੇ ਦਫ਼ਤਰ ਦੇ ਦਰਵਾਜ਼ੇ ਬੰਦ ਕਰ ਲਏ।ਉਹਨਾਂ ਕਿਹਾ ਕਿ ਮੋਗਾ ਦੇ ਕੋਟ ਈਸੇ ਖਾਂ ਵਿਚ ਅਕਾਲੀ ਵਰਕਰਾਂ ਦੇ ਵਾਹਨਾਂ ਉੱਤੇ ਹਮਲਾ ਕੀਤਾ ਗਿਆ ਅਤੇ ਉਹਨਾਂ ਦੇ ਨਾਮਜ਼ਦਗੀ ਕਾਗਜ਼ ਖੋਹ ਕੇ ਪਾੜ ਦਿੱਤੇ ਗਏ। ਇਸੇ ਤਰ•ਾਂ ਮੋਗਾ ਜ਼ਿਲ•ੇ ਵਿਚ ਪੈਂਦੇ ਧਰਮਕੋਟ ਵਿਚ ਵੀ ਨਾਮਜ਼ਦਗੀ ਕਾਗਜ਼ ਖੋਹ ਕੇ ਪਾੜ ਦਿੱਤੇ ਗਏ।ਉਹਨਾਂ ਦੱਸਿਆ ਕਿ ਪਠਾਨਕੋਟ ਦੇ ਤਾਜਪੁਰ ਬਲਾਕ ਵਿਚ 10 ਅਕਾਲੀ ਵਰਕਰਾਂ ਅਤੇ ਨੰਗਲ ਬਲਾਕ ਵਿਚ 2 ਅਕਾਲੀ ਵਰਕਰਾਂ ਦੇ ਨਾਮਜ਼ਦਗੀ ਕਾਗਜ਼ ਖੋਹ ਲਏ ਗਏ। ਇਸੇ ਤਰ•ਾਂ ਰਾਜਾਸਾਂਸੀ ਹਲਕੇ ਵਿਚ ਪੈਂਦੇ ਹਰਸ਼ਾ ਛੀਨਾ ਅਤੇ ਚੋਗਾਵਾਂ ਬਲਾਕਾਂ ਵਿਚ 2 ਅਕਾਲੀ ਉਮੀਦਵਾਰਾਂ ਦੇ ਕਾਗਜ਼ ਖੋਹ ਕੇ ਪਾੜ ਦਿੱਤੇ ਗਏੇ।ਉਹਨਾਂ ਦੱਸਿਆ ਕਿ ਲੁਧਿਆਣਾ ਦੇ ਡੇਹਲੋਂ ਬਲਾਕ ਵਿਚ ਅਕਾਲੀ ਉਮੀਦਵਾਰ ਰਾਜਵਿੰਦਰ ਸਿੰਘ ਦੇ ਨਾਮਜ਼ਦਗੀ ਕਾਗਜ਼ ਖੋਹ ਕੇ ਪਾੜ ਦਿੱਤੇ ਗਏ। ਡਾਕਟਰ ਚੀਮਾ ਨੇ ਕਿਹਾ ਕਿ ਉਮੀਦਵਾਰਾਂ ਨੂੰ ਜਬਰਦਸਤੀ ਚੁੱਕਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ,ਜਿਸ ਤਹਿਤ ਅਕਾਲੀ ਵਰਕਰ ਸੰਤ ਰਾਮ ਉੱਤੇ ਹਮਲਾ ਕਰਕੇ ਉਸ ਨੂੰ ਚੁੱਕ ਲਿਆ ਗਿਆ ਹੈ ਅਤੇ ਅਜੇ ਤਕ ਉਸ ਦੀ ਕੋਈ ਸੂਹ ਨਹੀਂ ਮਿਲੀ ਹੈ। ਅਕਾਲੀ ਆਗੂ ਨੇ ਕਿਹਾ ਕਿ ਉਹਨਾਂ ਨੇ 18 ਘਟਨਾਵਾਂ ਦੀਆਂ ਰਿਪੋਰਟਾਂ ਕੱਲ ਭੇਜੀਆਂ ਸਨ ਅਤੇ 12 ਘਟਨਾਵਾਂ ਦੀਆਂ ਉਸ ਤੋਂ ਇਕ ਦਿਨ ਪਹਿਲਾਂ ਭੇਜੀਆਂ ਸਨ।ਉਹਨਾਂ ਕਿਹਾ ਕਿ ਹਿੰਸਾ ਦੀਆਂ ਇਹਨਾਂ ਘਟਨਾਵਾਂ ਤੋਂ ਇਲਾਵਾ ਅਕਾਲੀ ਵਰਕਰਾਂ ਨੂੰ ਵੱਖ ਵੱਖ ਥਾਵਾਂ ਉੱਤੇ ਐਨਓਸੀ ਵੀ ਨਹੀਂ ਦਿੱਤੇ ਜਾ ਰਹੇ ਸਨ। ਉਹਨਾਂ ਕਿਹਾ ਕਿ ਕੁੱਝ ਥਾਵਾਂ ਉੱਤੇ ਤਾਂ ਵੋਟਰ ਸੂਚੀਆਂ ਵੀ ਨਹੀਂ ਪਹੁੰਚੀਆਂ ਸਨ, ਜਿਹਨਾਂ ਦੀ ਅਣਹੋਂਦ ਨਾਮਜ਼ਦਗੀਆਂ ਭਰਨ ਵਿਚ ਵੱਡਾ ਅੜਿੱਕਾ ਬਣ ਰਹੀ ਸੀ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment