Advertisment

ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨਾਲ 2 ਵਿਧਾਨ ਸਭਾ ਸੀਟਾਂ 'ਤੇ ਕੀਤੀ ਅਦਲਾ -ਬਦਲੀ , ਪੜ੍ਹੋ ਪੂਰੀ ਖ਼ਬਰ

author-image
Shanker Badra
Updated On
New Update
ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨਾਲ 2 ਵਿਧਾਨ ਸਭਾ ਸੀਟਾਂ 'ਤੇ ਕੀਤੀ ਅਦਲਾ -ਬਦਲੀ , ਪੜ੍ਹੋ ਪੂਰੀ ਖ਼ਬਰ
Advertisment
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨਾਲ ਸੂਬੇ ਦੀਆਂ 2 ਵਿਧਾਨ ਸਭਾ ਸੀਟਾਂ 'ਤੇ ਅਦਲਾ -ਬਦਲੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਉਨ੍ਹਾਂ ਨੇ ਅੰਮ੍ਰਿਤਸਰ ਉੱਤਰੀ ਅਤੇ ਸੁਜਾਨਪੁਰ ਸੀਟਾਂ ਬਸਪਾ ਤੋਂ ਵਾਪਸ ਲੈ ਲਈਆਂ ਹਨ , ਜਿਸ ਦੇ ਬਦਲੇ ਬਸਪਾ ਨੂੰ ਸ਼ਾਮ ਚੁਰਾਸੀ ਅਤੇ ਕਪੂਰਥਲਾ ਵਿਧਾਨ ਸਭਾ ਸੀਟਾਂ ਦਿੱਤੀਆਂ ਗਈਆਂ ਹਨ। publive-image ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨਾਲ 2 ਵਿਧਾਨ ਸਭਾ ਸੀਟਾਂ 'ਤੇ ਕੀਤੀ ਅਦਲਾ -ਬਦਲੀ , ਪੜ੍ਹੋ ਪੂਰੀ ਖ਼ਬਰ ਦਰਅਸਲ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਮਿਲ ਕੇ ਅਗਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲੜ ਰਹੀਆਂ ਹਨ। ਇਸ ਦੇ ਨਾਲ ਹੀ ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਅੰਮ੍ਰਿਤਸਰ ਉੱਤਰੀ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜਨ ਲਈ ਤਿਆਰ ਹਨ। ਅਨਿਲ ਜੋਸ਼ੀ ਪਿਛਲੇ ਦਿਨੀਂ ਹੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। publive-image ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨਾਲ 2 ਵਿਧਾਨ ਸਭਾ ਸੀਟਾਂ 'ਤੇ ਕੀਤੀ ਅਦਲਾ -ਬਦਲੀ , ਪੜ੍ਹੋ ਪੂਰੀ ਖ਼ਬਰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਮਲੋਟ ਤੋਂ ਹਰਪ੍ਰੀਤ ਸਿੰਘ ਨੂੰ ,ਉੱਤਰੀ ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਨੂੰ , ਜਲੰਧਰ ਕੈਂਟ ਹਲਕੇ ਤੋਂ ਜਗਬੀਰ ਸਿੰਘ ਬਰਾੜ ਨੂੰ , ਹਲਕਾ ਜ਼ੀਰਾ ਤੋਂ ਜਨਮੇਜਾ ਸਿੰਘ ਸੇਖੋਂ , ਅਟਾਰੀ ਹਲਕੇ ਤੋਂ ਗੁਲਜਾਰ ਰਣੀਕੇ, ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ , ਅਜਨਾਲਾ ਤੋਂ ਅਮਰਪਾਲ ਸਿੰਘ ਬੋਨੀ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ। -PTCNews-
punjab-news bsp sad punjab-assembly-elections-2022 amritsar-north sujanpur
Advertisment

Stay updated with the latest news headlines.

Follow us:
Advertisment