Advertisment

ਸ਼੍ਰੋਮਣੀ ਅਕਾਲੀ ਦਲ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ SIT ਤੋਂ ਹਟਾਉਣ ਦੀ ਕੀਤੀ ਮੰਗ

author-image
Shanker Badra
New Update
ਸ਼੍ਰੋਮਣੀ ਅਕਾਲੀ ਦਲ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ SIT ਤੋਂ ਹਟਾਉਣ ਦੀ ਕੀਤੀ ਮੰਗ
Advertisment
ਸ਼੍ਰੋਮਣੀ ਅਕਾਲੀ ਦਲ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ SIT ਤੋਂ ਹਟਾਉਣ ਦੀ ਕੀਤੀ ਮੰਗ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਐੱਸ.ਆਈ.ਟੀ. ਤੋਂ ਹਟਾਉਣ ਦੀ ਮੰਗ ਕੀਤੀ ਹੈ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਐੱਸ.ਆਈ.ਟੀ.ਪ੍ਰਬੋਧ ਕੁਮਾਰ ਆਈਪੀਐੱਸ ,ਏਡੀਜੀਪੀ ਪੰਜਾਬ ਦੀ ਅਗਵਾਈ ਹੇਠ ਕਮੇਟੀ ਬਣਾਈ ਗਈ ਸੀ।ਇਸ ਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਸਲੇ ਦੀ ਗੰਭੀਰਤਾ ਅਤੇ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਸਪੱਸ਼ਟ ਰੂਪ ਵਿੱਚ ਇਸ ਕਮੇਟੀ ਨੂੰ ਪੂਰਾ ਸਹਿਯੋਗ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ।ਇਸ ਲਈ ਕਿ ਅਸਲ ਸੱਚਾਈ ਲੋਕਾਂ ਦੇ ਸਾਹਮਣੇ ਲਿਆਂਦੀ ਜਾਵੇ ਪਰ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਗੱਲ ਉੱਤੇ ਇਤਰਾਜ਼ ਹੈ ਕਿ ਐੱਸਆਈਟੀ. ਦੇ ਇੱਕ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਜੋ ਜਨਤਕ ਟਿੱਪਣੀਆਂ ,ਟੀਵੀ ਅਤੇ ਸੋਸ਼ਲ ਮੀਡੀਆ ਨੂੰ ਜੋ ਲੰਬੀਆਂ ਇੰਟਰਵਿਊ ਦਿੱਤੀਆਂ ਗਈਆਂ ਹਨ ,ਉਹ ਇਸ ਅਫ਼ਸਰ ਦੇ ਨਿਰਪੱਖ ਹੋਣ ਤੇ ਕਈ ਪ੍ਰਸ਼ਨ ਚਿੰਨ੍ਹ ਲਗਾਉਂਦੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਐਮ.ਪੀ (ਰਾਜ ਸਭਾ ) ਨੇ ਕਿਹਾ ਹੈ ਕਿ ਉਪਰੋਕਤ ਤੱਥਾਂ ਦੀ ਰੋਸ਼ਨੀ ਵਿੱਚ ਇਹ ਗੱਲ ਸਪੱਸ਼ਟ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਐੱਸਆਈਟੀ. ਵਿੱਚ ਬਣਿਆ ਰਹਿਣਾ ਕਿਸੇ ਤਰ੍ਹਾਂ ਵੀ ਠੀਕ ਨਹੀਂ ਅਤੇ ਉਪਰੋਕਤ ਅਨੁਸਾਰ ਅਫ਼ਸਰ ਦੀ ਮੌਜੂਦਗੀ ਵਿੱਚ ਨਿਰਪੱਖ ਜਾਂਚ ਕਿਸੇ ਤਰ੍ਹਾਂ ਵੀ ਸੰਭਵ ਨਹੀਂ ਹੈ।ਜਿਸ ਕਰਕੇ ਉਸਨੂੰ ਐੱਸ.ਆਈ.ਟੀ. ਵਿਚੋਂ ਬਾਹਰ ਕੱਢਿਆ ਜਾਵੇ।ਉਨ੍ਹਾਂ ਮੰਗ ਕੀਤੀ ਹੈ ਕਿ ਇਸ ਅਫ਼ਸਰ ਵਿਰੁੱਧ ਨਿਯਮਾਂ ਅਤ ਰੂਲਾਂ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਦੇ ਇਲਾਵਾ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਜਾਂਚ 'ਚ ਪੂਰਾ ਸਹਿਯੋਗ ਕਰਨਗੇ।ਜਿਸ ਦੇ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਐੱਸ.ਆਈ.ਟੀ. ਨੂੰ ਚਿੱਠੀ ਲਿਖ ਕੇ ਦੱਸਿਆ ਕਿ ਉਹ ਚੰਡੀਗੜ੍ਹ ਦੇ ਸੈਕਟਰ -4 ਸਥਿਤ ਫਲੈਟ ਵਿੱਚ ਮੌਜੂਦ ਹੋਣਗੇ। -PTCNews-
latest-news india-latest-news news-in-punjabi news-in-punjab shiromani-akali-dal-news
Advertisment

Stay updated with the latest news headlines.

Follow us:
Advertisment