ਖੇਤੀਬਾੜੀ

ਕੈਪਟਨ ਵੱਲੋਂ ਦਿੱਤੇ ਬਿਆਨ 'ਤੇ ਵਰ੍ਹੇ ਡਾ.ਦਲਜੀਤ ਚੀਮਾ, ਕਿਹਾ ਮੀਡੀਆ ਨੂੰ ਕੀਤਾ ਬਦਨਾਮ

By Jagroop Kaur -- January 06, 2021 8:38 pm -- Updated:January 06, 2021 8:38 pm

ਚੰਡੀਗੜ੍ਹ, 6 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੋਭਾ ਨਹੀਂ ਦਿੰਦਾ ਕਿ ਉਹ ਝੂਠ ਬੋਲਣ ਅਤੇ ਆਪਣੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਤੱਥਾਂ ’ਤੇ ਆਧਾਰਿਤ ਬਿਆਨ ਨੂੰ ਝੁਠਲਾਉਣ। ਦੱਸਣਯੋਗ ਹੈ ਕਿ ਮੰਤਰੀ ਆਸ਼ੂ ਨੇ ਕੱਲ੍ਹ ਦੱਸਿਆ ਸੀ ਕਿ ਕਾਂਗਰਸ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਪੰਜਾਬ ਵਿਚ ਲਾਗੂ ਕਰ ਦਿੱਤੇ ਹਨ ਜਿਸ ਦੇ ਸਦਕਾ ਬਾਹਰਲੇ ਲੋਕਾਂ ਨੂੰ ਆਪਣੀ ਜਿਣਸ ਪੰਜਾਬ ਲਿਆ ਕੇ ਵੇਚਣ ਦੀ ਆਗਿਆ ਹੈ।Amarinder stands by his Minister, says Ashu given clean chit by courts,  promises to dismiss DSP Sekhon - YesPunjab.com

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਨੂੰ ਇਹ ਸਵਾਲ ਵੀ ਕੀਤਾ ਕਿ ਕੀ ਉਹ ਲੋਕਤੰਤਰ ਦੇ ਚੌਥੇ ਥੰਮ ਦੀ ਬਦਨਾਮੀ ਕਰਨਾ ਚਾਹੁੰਦੇ ਹਨ ਕਿਉਂਕਿ ਉਹਨਾ ਨੇ ਆਪਣੇ ਮੰਤਰੀ ਤੇ ਲੁਧਿਆਣਾ ਦੇ ਐਮ ਪੀ ਰਵਨੀਤ ਸਿੰਘ ਬਿੱਟੂ ਦੇ ਬਿਆਨ ਜਿਸ ਵਿਚ ਉਹਨਾਂ ਮੰਨਿਆ ਹੈ ਕਿ ਤਿੰਨ ਖੇਤੀ ਕਾਨੂੰਨ ਪੰਜਾਬ ਵਿਚ ਲਾਗੂ ਹੋ ਗਏ ਹਨ, ਨੂੰ ਝੂਠਲਾਇਆ ਤੇ ਮੀਡੀਆ ਦੀ ਸ਼ਰਾਰਤ ਦੱਸਿਆ ਹੈ।

ਹੋਰ ਪੜ੍ਹੋ : ਹਿਮਾਚਲ ‘ਚ ਬਰਡ ਫਲੂ ਨੇ ਦਿੱਤੀ ਦਸਤਕ, 1700 ਪਰਵਾਸੀ ਪੰਛੀਆਂ ਦੀ ਮੌਤ ਤੋਂ ਬਾਅਦ ਅਲਰਟ ਜਾਰੀ

My sympathy is 101 percent with farmers: Captain Amarinder Singhਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਪ੍ਰੈਸ ਬਿਆਨ ਜਾਰੀ ਕਰ ਕੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਦੀ ਤੱਥਾਂ ’ਤੇ ਆਧਾਰਿਤ ਕਵਰੇਜ ਦੀ ਨਿਖੇਧੀ ਕੀਤੀ ਹੈ ਪਰ ਉਹਨਾਂ ਨੇ ਇਹ ਨਹੀਂ ਸੋਚਿਆ ਕਿ ਉਹ ਇਕ ਸ਼ਬਦ ਇਹ ਵੀ ਦੱਸ ਦੇਣ ਕਿ ਕੀ ਕਾਲਾ ਕਾਨੂੰਨ ਪੰਜਾਬ ਵਿਚ ਲਾਗੂ ਕੀਤਾ ਗਿਆ ਹੈ ਜਾਂ ਨਹੀਂ। ਉਹਨਾਂ ਕਿਹਾ ਕਿ ਤੁਸੀਂ ਜਾਣਦੇ ਹੋ ਕਿ ਤੁਸੀਂ ਝੂਠ ਬੋਲ ਰਹੇ ਹੋ ਅਤੇ ਤੁਸੀਂ ਆਪਣੇ ਝੂਠ ’ਤੇ ਖੜ੍ਹ ਨਹੀਂ ਸਕਦੇ। ਇਸੇ ਲਈ ਤੁਸੀਂ ਪਰਦਾ ਪਾਉਣ ਵਾਲਾ ਬਿਆਨ ਜਾਰੀ ਕਰ ਕੇ ਲੋਕਾਂ ਨੂੰ ਮੂਰਖ ਬਣਾਉਣ ਦਾ ਯਤਨ ਕੀਤਾ ਕਿਉਂਕਿ ਤੁਸੀਂ ਚੰਗੇ ਤਰੀਕੇ ਬੇਨਕਾਬ ਹੋ ਗਏ ਹੋ। ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੂੰ ਲੱਗਦਾ ਹੈ ਕਿ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਲੋਕਾਂ ਨੂੰ ਝੂਠ ਬੋਲਿਆ ਹੈ ਤਾਂ ਫਿਰ ਉਹਨਾਂ ਨੂੰ ਤੁਰੰਤ ਮੰਤਰੀ ਨੂੰ ਬਰਖ਼ਾਸਤ ਕਰਨਾ ਚਾਹੀਦਾ ਹੈ।
ਹੋਰ ਪੜ੍ਹੋ : ਖ਼ੁਸ਼ਖ਼ਬਰੀ, ਭਾਰਤ ਨੂੰ ਮਿਲੀ ਕੋਰੋਨਾ ਵੈਕਸੀਨ ਦੀ ਮਨਜ਼ੂਰੀ
Capt Amarinder Singh must explain his position on ordinances now : Dr  Cheema | ਆਰਡੀਨੈਂਸ ਬਣਾਉਣ ਵਾਸਤੇ ਬਣੀ ਕਮੇਟੀ 'ਚ 'ਕੈਪਟਨ' ਵੀ ਸੀ ਸ਼ਾਮਲ: ਡਾ.ਚੀਮਾ |  Hindi News, Zee PHH Politicsਡਾ. ਚੀਮਾ ਨੇ ਕਿਹਾ ਕਿ ਕੋਈ ਵੀ ਖੰਡ ਸੱਚਾਈ ਨੂੰ ਦਰ ਕਿਨਾਰ ਨਹੀਂ ਕਰ ਸਕਦਾ। ਉਹਨਾਂ ਕਿਹਾ ਕਿ ਇਹ ਵੀ ਇਕ ਸੱਚਾਈ ਹੈ ਕਿ ਕਾਂਗਰਸ ਸਰਕਾਰ ਨੇ ਨਾ ਸਿਰਫ ਕਾਲੇ ਕਾਨੂੰਨ ਲਾਗੂ ਕੀਤੇ ਹਨ ਬਲਕਿ ਇਸਨੇ 2017 ਵਿਚ ਸੂਬੇ ਦੇ ਏ ਪੀ ਐਮ ਸੀ ਐਕਟ ਵਿਚ ਸੋਧ ਕਰ ਕੇ ਉਹੀ ਵਿਵਸਥਾਵਾਂ ਇਹਨਾਂ ਵਿਚ ਸ਼ਾਮਲ ਕੀਤੀਆਂ ਜੋ ਤਿੰਨ ਖੇਤੀ ਕਾਨੂੰਨਾਂ ਵਿਚ ਸ਼ਾਮਲ ਹਨ। ਉਹਨਾਂ ਕਿਹਾ ਕਿ ਇਸਦਾ ਅਰਥ ਹੈ ਕਿ ਜੇਕਰ ਹੁਣ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਰਾਜ਼ੀ ਵੀ ਕਰ ਲੈਂਦੀ ਹੈ ਕਿ ਉਹ ਖੇਤੀ ਕਾਨੂੰਨ ਖਾਰਜ ਕਰਦੇ ਤਾਂ ਇਸਦੇ ਬਾਵਜੂਦ ਪੰਜਾਬ ਵਿਚ ਇਹੀ ਵਿਵਸਥਾ ਲਾਗੂ ਰਹੇਗੀ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਹ ਵਿਵਸਥਾਵਾਂ ਪਹਿਲਾਂ ਹੀ ਲਾਗੂ ਕੀਤੀਆਂ ਹੋਈਆਂ ਹਨ।

Farmer protest : SC to hear on on kisan andolan January 11 pleas challenging farms laws

ਉਹਨਾਂ ਕਿਹਾ ਕਿ ਅਜਿਹਾ ਕਰਨਾ ਕਿਸਾਨਾਂ ਅਤੇ ਕਿਸਾਨ ਅੰਦੋਲਨ ਦੀ ਪਿੱਠ ਵਿਚ ਛੁਰਾ ਮਾਰਨਾ ਹੈ ਜੋ ਸਾਬਤ ਕਰਦਾ ਹੈ ਕਿ ਪੰਜਾਬ ਸਰਕਾਰ ਉਹੀ ਕਰਦੀ ਹੈ ਜੋ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸਨੁੰ ਹਦਾਇਤ ਕਰਦੀ ਹੈ ਜਦਕਿ ਇਹ ਕਿਸਾਨਾਂ ਦੀ ਭਲਾਈ ਦੇ ਮਾਮਲੇ ਵਿਚ ਸਿਰਫ ਮਗਰਮੱਛ ਦੇ ਹੰਝੂ ਵਹਾ ਰਹੀ ਹੈ।
  • Share