ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜਿੰਦਰ ਸਿਰਸਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Manjinder Singh Sirsa

ਸ਼ੋ੍ਰਮਣੀ ਅਕਾਲੀ ਦਲ ਦੇ ਨੇਤਾ ਅਤੇ ਮੈਂਬਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਉਨ੍ਹਾਂ ਨੂੰ ਪਾਕਿਸਤਾਨ ਵੱਲੋਂ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ ਕਿ ਉਹ ਡਰੱਗ ਨਾਲ ਜੁੜੇ ਮਾਮਲੇ ਵਿੱਚ ਚੱਲ ਰਹੀ ਜਾਂਚ ਦੌਰਾਨ ਬਾਲੀਵੁੱਡ ਖ਼ਿਲਾਫ਼ ਸ਼ਿਕਾਇਤ ਵਾਪਸ ਲੈਣ।manjinder sirsa ਮਾਈਕਰੋ-ਬਲੌਗਿੰਗ ਸਾਈਟ ਟਵਿੱਟਰ ‘ਤੇ ਇਸ ਦੀ ਜਾਣਕਾਰੀ ਦਿੰਦੇ ਹੋਏ ਸਿਰਸਾ ਨੇ ਕਿਹਾ, “ਮੈਨੂੰ ਪਾਕਿਸਤਾਨ ਤੋਂ ਇੱਕ ਫੋਨ ਆਇਆ ਜਿਸ ਵਿੱਚ ਫੋਨ ਕਰਨ ਵਾਲੇ ਨੇ ਮੈਨੂੰ ਧਮਕੀ ਦਿੱਤੀ ਕਿ ਉਹ ਬਾਲੀਵੁੱਡ ਖਿਲਾਫ ਸ਼ਿਕਾਇਤ ਵਾਪਸ ਲੈ ਲਵੇ ਨਹੀਂ ਤਾਂ ਉਨ੍ਹਾਂ ਨੂੰ ਮਾੜੇ ਨਤੀਜੇ ਭੁਗਤਣੇ ਪੈ ਸਕਦੇ ਹਨ। ਫੋਨ ਕਰਨ ਵਾਲੇ ਸ਼ਖਸ ਦੇ ਨੰਬਰ ਦੀ ਡਿਟੇਲ ਅਤੇ ਨਾਮ ਦਾ ਸਕਰੀਨ ਸ਼ਾਰਟ ਵੀ ਸਾਂਝਾ ਕੀਤਾ ਗਿਆ, ਜਿਸ ‘ਤੇ ਉਨ੍ਹਾਂ ਕਿਹਾ ਕਿ ਇੱਕ ਮੁਹੰਮਦ ਵਸੀਮ ਦਾ ਫੋਨ ਆਇਆ ,ਜਿਸਨੇ ਉਸਨੂੰ ਬਾਲੀਵੁੱਡ ਫਿਲਮ ਨਿਰਮਾਤਾ ਕਰਨ ਜੌਹਰ ਦੇ ਖਿਲਾਫ ਦਾਇਰ ਕੀਤੀ ਸ਼ਿਕਾਇਤ ਵਾਪਿਸ ਲੈਣ ਦੀ ਗੱਲ ਕੀਤੀ ਅਤੇ ਕਿਹਾ ਕਿ ‘ਭਾਈ ਜਾਨ’ ਵੱਲੋਂ ਕਿਹਾ ਗਿਆ ਹੈ ਮਾਮਲਾ ਵਾਪਸ ਲੈਣ ਲਈ ।

ਸਿਰਸਾ ਨੇ ਅੱਗੇ ਕਿਹਾ ਕਿ ਭਾਈ ਦੀ ਪਛਾਣ’ ਬਾਰੇ ਪੁੱਛਣ ‘ਤੇ ਕਾਲ ਕਰਨ ਵਾਲੇ ਨੇ ਕਿਹਾ,“ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਪਤਾ ਲੱਗ ਜਾਵੇਗਾ ਕਿ ਜਦੋਂ ਅਸੀਂ ਤੁਹਾਨੂੰ ਗੋਲੀ ਮਾਰਦੇ ਹਾਂ ”।

https://twitter.com/mssirsa/status/1310524073680621568/photo/1

ਉਸਨੇ ਕਿਹਾ, “ਮੈਂ ਤੁਹਾਨੂੰ ਤਾਕੀਦ ਕਰਦਾ ਹਾਂ ਕਿ ਕਿਰਪਾ ਕਰਕੇ ਇਸ ਨੰਬਰ ਦੀ ਜਾਂਚ ਕਰੋ ਅਤੇ ਆਪਣੀਆਂ ਚਿੰਤਾਵਾਂ ਦਾ ਹੱਲ ਕਰੋ। ਅਜਿਹੀਆਂ ਧਮਕੀਆਂ ਦਾ ਮੇਰੇ ‘ਤੇ ਕੋਈ ਅਸਰ ਨਹੀਂ ਹੁੰਦਾ, ਪਰ ਇਨ੍ਹਾਂ ਧਮਕੀਆਂ ਦੇ ਕਾਰੀਗਰ ਦਾ ਪਰਦਾਫਾਸ਼ ਕੀਤਾ ਜਾਣਾ ਚਾਹੀਦਾ ਹੈ। ਫਿਲਹਾਲ ਮਾਮਲਾ ਜਾਂਚ ਅਧੀਨ ਹੈ ਹੁਣ ਦੇਖਣ ਹੋਵੇਗਾ ਕਿ ਆਉਣ ਵਾਲੇ ਸਮੇਂ ‘ਚ ਕਿਹੜੀਆਂ ਪਰਤ ਖੁੱਲ੍ਹ ਕੇ ਸਾਹਮਣੇ ਆਉਂਦੀਆਂ ਹਨ ਅਤੇ ਧਮਕੀਆਂ ਦੇਣ ਵਾਲੇ ਖਿਲਾਫ ਕੀ ਕਾਰਵਾਈ ਹੁੰਦੀ ਹੈ।