Advertisment

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੀਆਂ ਹੋਈਆਂ ਮੌਤਾਂ ਦਾ ਕੇਂਦਰ ਕੋਲ ਰਿਕਾਰਡ ਨਾ ਹੋਣ ਦੇ ਦਾਅਵੇ ਦੀ ਜਾਂਚ ਲਈ ਜੇਪੀਸੀ ਗਠਿਤ ਕਰਨ ਦੀ ਮੰਗ

author-image
Shanker Badra
Updated On
New Update
ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੀਆਂ ਹੋਈਆਂ ਮੌਤਾਂ ਦਾ ਕੇਂਦਰ ਕੋਲ ਰਿਕਾਰਡ ਨਾ ਹੋਣ ਦੇ ਦਾਅਵੇ ਦੀ ਜਾਂਚ ਲਈ ਜੇਪੀਸੀ ਗਠਿਤ ਕਰਨ ਦੀ ਮੰਗ
Advertisment
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅੱਠ ਪਾਰਟੀਆਂ ਦੀ ਅਗਵਾਈ ਕਰਦਿਆਂ ਲੋਕ ਸਭਾ ਦੇ ਸਪੀਕਰ ਓਮ ਬਿੜਲਾ ਤੋਂ ਮੰਗ ਕੀਤੀ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਵੱਲੋਂ ਇਹ ਦਾਅਵਾ ਕਰਨ ਕਿ ਕਿਸਾਨ ਅੰਦੋਲਨ ਵਿਚ ਕਿਸਾਨਾਂ ਦੀਆਂ ਹੋਈਆਂ ਮੌਤਾਂ ਦਾ ਕੇਂਦਰ ਸਰਕਾਰ ਕੋਲ ਕੋਈ ਰਿਕਾਰਡ ਨਹੀਂ ਹੈ, ਦੀ ਜਾਂਚ ਵਾਸਤੇ ਸਾਂਝੀ ਸੰਸਦੀ ਕਮੇਟੀ (ਜੇ ਪੀ ਸੀ) ਗਠਿਤ ਕੀਤੀ ਜਾਵੇ। ਇਸ ਸਬੰਧ ਵਿਚ ਅਕਾਲੀ ਦਲ, ਬਸਪਾ, ਐਨਪੀਸੀ, ਸੀਪੀਆਈ, ਸੀਪੀਐਮ, ਆਰ ਐਲ ਪੀ, ਜੇ ਐਂਡ ਕੇ ਨੈਸ਼ਨਲ ਕਾਨਫਰੰਸ ਤੇ ਸ਼ਿਵ ਸੈਨਾ ਦੇ ਸੰਸਦ ਮੈਂਬਰਾਂ ਨੇ ਲੋਕ ਸਭਾ ਦੇ ਸਪੀਕਰ ਨੁੰ ਲਿਖਤੀ ਮੈਮੋਰੰਡਮ ਦਿੱਤਾ।ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਦੇ ਪ੍ਰਤੀਨਿਧਾਂ ਨੂੰ ਅਪੀਲ ਕੀਤੀ ਕਿ ਉਹ ਕੱਲ੍ਹ ਰਾਸ਼ਟਰਪਤੀ ਨੂੰ ਮਿਲ ਕੇ ਉਹਨਾਂ ਦੇ ਦਖਲ ਦੀ ਮੰਗ ਕਰਨ ਤੇ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਬਾਰੇ ਸੰਸਦ ਵਿਚ ਚਰਚਾ ਕਰਵਾਉਣ ਦੀ ਹਦਾਇਤ ਕਰਨ ਦੀ ਬੇਨਤੀ ਕਰਨ ਵਾਸਤੇ ਮਿਲਣ ਵਾਲੇ ਸੰਸਦ ਮੈਂਬਰਾਂ ਦੇ ਵਫਦ ਵਿਚ ਸ਼ਾਮਲ ਹੋਣਗੇ। publive-image ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੀਆਂ ਹੋਈਆਂ ਮੌਤਾਂ ਦਾ ਕੇਂਦਰ ਕੋਲ ਰਿਕਾਰਡ ਨਾ ਹੋਣ ਦੇ ਦਾਅਵੇ ਦੀ ਜਾਂਚ ਲਈ ਜੇਪੀਸੀ ਗਠਿਤ ਕਰਨ ਦੀ ਮੰਗ ਅੱਜ ਸਪੀਕਰ ਨੂੰ ਦਿੱਤੇ ਮੈਮੋਰੰਡਮ ਦੇ ਵੇਰਵੇ ਸਾਂਝੇ ਕਰਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੰਸਦ ਮੈਂਬਰਾਂ ਨੇ ਕਿਹਾ ਹੈ ਕਿ ਖੇਤੀਬਾੜੀ ਮੰਤਰੀ ਨੇ ਇਹ ਕਹਿ ਕੇ ਇਕ ਗੰਭੀਰ ਗਲਤੀ ਕਰ ਲਈ ਹੈ ਕਿ ਸਰਕਾਰ ਕੋਲ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਹਨਾਂ ਕਿਹਾ ਕਿ ਇਹ ਪਿਛਲੇ ਅੱਠ ਮਹੀਨਿਆਂ ਤੋਂ ਤਿੰਨ ਕਾਲੇਖੇਤੀਬਾੜੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਅੰਨਦਾਤਾ ਦੀ ਸ਼ਹਾਦਤ ’ਤੇ ਪੋਚਾ ਫੇਰਨ ਵਾਲੀ ਗੱਲ ਹੈ। ਸੰਸਦ ਮੈੀਬਰ ਹੈਰਾਨ ਹਨ ਕਿ ;ਖੇਤੀਬਾੜੀ ਮੰਤਰੀ ਨੇ ਇਹ ਦਾਅਵਾ ਉਦੋਂ ਕੀਤਾ ਜਦੋਂ ਕਿਸਾਨ ਅੰਦੋਲਨ ਵਿਚ ਹੁਣ ਤੱਕ 537 ਕਿਸਾਨ ਸ਼ਹੀਦ ਹੋ ਗਏ ਹਨ। ਸਪੀਕਰ ਤੋਂ ਮਾਮਲੇ ਵਿਚ ਤੁਰੰਤ ਦਖਲ ਮੰਗਿਆਂ ਸੰਸਦ ਮੈਂਬਰਾਂ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਨੂੰ ਸਲਾਹ ਦਿੱਤੀ ਜਾਵੇ ਕਿ ਉਹ ਆਪਣੀਆਂ ਬੇਹੂਦਾ ਟਿੱਪਣੀਆਂ ਲਈ ਕਿਸਾਨਾਂ ਤੋਂ ਤੁਰੰਤ ਮੁਆਫੀ ਮੰਗਣ। publive-image ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੀਆਂ ਹੋਈਆਂ ਮੌਤਾਂ ਦਾ ਕੇਂਦਰ ਕੋਲ ਰਿਕਾਰਡ ਨਾ ਹੋਣ ਦੇ ਦਾਅਵੇ ਦੀ ਜਾਂਚ ਲਈ ਜੇਪੀਸੀ ਗਠਿਤ ਕਰਨ ਦੀ ਮੰਗ ਉਹਨਾਂ ਕਿਹਾ ਕਿ ਨਾਲ ਹੀ ਸਪੀਕਰ ਇਕ ਸਾਂਝੀ ਸੰਸਦੀ ਕਮੇਟੀ ਬਣਾਉਣ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਕਿਸਾਨ ਅੰਦੋਲਨ ਵਿਚ ਕੁੱਲ ਕਿੰਨੀਆਂ ਸ਼ਹਾਦਤਾਂ ਹੋਈਆਂ ਤੇ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਦੇ ਤਰੀਕੇ ਤੇ ਸਾਧਨਾਂ ਬਾਰੇ ਰਾਇ ਦਿੱਤੀ ਜਾ ਸਕੇ।ਸੰਸਦ ਮੈਂਬਰਾਂ ਨੇ ਸਪੀਕਰ ਦੇ ਧਿਆਨ ਵਿਚ ਲਿਆਂਦਾ ਕਿ ਖੇਤੀਬਾੜੀ ਮੰਤਰੀ ਨੇ ਆਪ ਇਹ ਕਿਹਾ ਹੈ ਕਿ ਤਿੰਨ ਕਾਲੇ ਕਾਨੂੰਨਾਂ ਬਾਰੇ ਕਿਸਾਨਾਂ ਦੇ ਮਨਾਂ ਵਿਚ ਤੌਖਲੇ ਸਮਝਣ ਵਾਸਤੇ ਕੋਈ ਅਧਿਐਨ ਨਹੀਂ ਕੀਤਾ ਗਿਆ। ਇਹ ਆਪਣੇ ਆਪ ਵਿਚ ਇਹ ਮੰਨਣ ਵਾਲੀ ਗੱਲ ਹੈ ਕਿ ਕਿਸਾਨਾਂ ਤੇ ਉਹਨਾਂ ਦੇ ਪ੍ਰਤੀਨਿਧਾਂ ਤੋਂ ਫੀਡਬੈਕ ਲੈਣ ਲਈ ਲੋੜੀਂਦੇ ਕਦਮ ਨਹੀਂ ਚੁੱਕੇ ਜਾ ਰਹੇ। publive-image ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੀਆਂ ਹੋਈਆਂ ਮੌਤਾਂ ਦਾ ਕੇਂਦਰ ਕੋਲ ਰਿਕਾਰਡ ਨਾ ਹੋਣ ਦੇ ਦਾਅਵੇ ਦੀ ਜਾਂਚ ਲਈ ਜੇਪੀਸੀ ਗਠਿਤ ਕਰਨ ਦੀ ਮੰਗ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜੇ ਪੀ ਸੀ ਨੂੰ ਇਹ ਫੀਡਬੈਕ ਲੈਣ ਅਤੇ ਇਸਦੀ ਰਿਪੋਰਟ ਲੋੜੀਂਦੀ ਕਾਰਵਾਈ ਲਈ ਸਰਕਾਰ ਨੂੰ ਸੌਂਪਣ ਦੀ ਜ਼ਿੰਮੇਵਾਰੀ ਲਗਾਈ ਜਾ ਸਕਦੀ ਹੈ। ਸੰਸਦ ਮੈਂਬਰਾਂ ਨੇ ਸਪੀਕਰ ਦੇ ਧਿਆਨ ਵਿਚ ਲਿਆਂਦਾ ਕਿ ਜਿਥੇ ਸਖ਼ਤ ਮਿਹਨਤੀ ਕਿਸਾਨ ਸੰਸਦ ਵਿਚ ਬਿਨਾਂ ਕਿਸੇ ਸਲਾਹ ਮਸ਼ਵਰੇ ਦੇ ਤਿੰਨ ਖੇਤੀ ਕਾਨੂੰਨ ਪਾਸ ਕਰਨ ਦਾ ਵਿਰੋਧ ਕਰ ਰਹੇ ਹਨ ਪਰ ਸਰਕਾਰ ਕਿਸਾਨਾਂ ਦੀਆਂ ਸ਼ਿਕਾਇਤਾਂ ਸੁਣਨ ਜਾਂ ਹੱਲ ਕਰਨ ਤੋਂ ਇਨਕਾਰੀ ਹੈ। ਉਹਨਾਂ ਕਿਹਾ ਕਿ ਵਾਰ ਵਾਰ ਕਿਸਾਨਾਂ ਤੇ ਰੋਸ ਪ੍ਰਗਟਾਵੇਦੇ ਉਹਨਾਂ ਦੇ ਲੋਕਤੰਤਰੀ ਹੱਕ ਨੂੰ ਬਦਨਾਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਸੰਸਦ ਮੈਂਬਰਾਂ ਨੇ ਕਿਹਾ ਕਿ ਜੇ ਪੀ ਸੀ ਇਸ ਪਹਿਲੂ ਨੂੰ ਵੀ ਵੇਖ ਸਕਦੀ ਹੈ ਤੇ ਇਹ ਤਰੀਕਾ ਦੱਸ ਸਕਦੀ ਹੈ ਕਿ ਕਿਵੇਂ ਸੰਸਦ ਵਿਚ ਅਤੇ ਸਰਕਾਰ ਵਿਚ ਕਿਸਾਨਾਂ ਦੀ ਆਵਾਜ਼ ਸੁਣੀ ਜਾਣੀ ਯਕੀਨੀ ਬਣਾਈ ਜਾਵੇ। -PTCNews-
shiromani-akali-dal harsimrat-kaur-badal om-birla kisan-andolan narendra-tomar
Advertisment

Stay updated with the latest news headlines.

Follow us:
Advertisment