Sun, Dec 14, 2025
Whatsapp

ਸੁਖਬੀਰ ਬਾਦਲ ਨੇ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨਿਆ ਉਮੀਦਵਾਰ

Reported by:  PTC News Desk  Edited by:  Shanker Badra -- April 13th 2019 05:43 PM -- Updated: April 13th 2019 06:35 PM
ਸੁਖਬੀਰ ਬਾਦਲ ਨੇ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨਿਆ ਉਮੀਦਵਾਰ

ਸੁਖਬੀਰ ਬਾਦਲ ਨੇ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨਿਆ ਉਮੀਦਵਾਰ

ਸੁਖਬੀਰ ਬਾਦਲ ਨੇ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨਿਆ ਉਮੀਦਵਾਰ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਹੇਸ਼ ਇੰਦਰ ਸਿੰਘ ਗਰੇਵਾਲ ਨੂੰ ਲੋਕ ਸਭਾ ਹਲਕਾ ਲੁਧਿਆਣਾ ਲਈ ਅਕਾਲੀ-ਭਾਜਪਾ ਉਮੀਦਵਾਰ ਘੋਸ਼ਿਤ ਕਰ ਦਿੱਤਾ ਹੈ।ਇਸ ਦੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਲਾਹਕਾਰ ਹਰਚਰਨ ਬੈਂਸ ਨੇ ਦੱਿਸਆ ਕਿ ਬਾਕੀ ਰਹਿੰਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ। [caption id="attachment_282421" align="aligncenter" width="300"] SAD Maheshinder Singh Grewal Ludhiana Announced candidate ਸੁਖਬੀਰ ਬਾਦਲ ਨੇ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨਿਆ ਉਮੀਦਵਾਰ[/caption] ਗਰੇਵਾਲ ਦੇ ਨਾਂ ਦੇ ਐਲਾਨ ਮਗਰੋਂ ਅਕਾਲੀ ਦਲ ਨੇ ਪੰਜਾਬ ਅੰਦਰ ਆਪਣੇ 10 ਉਮੀਦਵਾਰਾਂ ਵਿਚੋਂ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਅਕਾਲੀ ਦਲ ਦੀ ਗਠਜੋੜ ਸਹਿਯੋਗੀ ਭਾਜਪਾ ਵੱਲੋਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤਿੰਨ ਸੀਟਾਂ ਉੱਤੇ ਚੋਣ ਲੜੀ ਜਾ ਰਹੀ ਹੈ। [caption id="attachment_282426" align="aligncenter" width="300"]SAD Maheshinder Singh Grewal Ludhiana Announced candidate
ਸੁਖਬੀਰ ਬਾਦਲ ਨੇ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨਿਆ ਉਮੀਦਵਾਰ[/caption] ਇੱਥੇ ਦੱਸਣਯੋਗ ਹੈ ਕਿ ਗਰੇਵਾਲ ਇੱਕ ਸੀਨੀਅਰ ਅਤੇ ਟਕਸਾਲੀ ਅਕਾਲੀ ਆਗੂ ਹਨ, ਜਿਹਨਾਂ ਦਾ ਆਪਣੇ ਹਲਕੇ ਅੰਦਰ ਇੱਕ ਪੰਥਕ ਆਗੂ ਵਜੋਂ ਬੜਾ ਸ਼ਾਨਦਾਰ ਅਤੇ ਪ੍ਰਭਾਵਸ਼ਾਲੀ ਅਕਸ ਹੈ। -PTCNews


Top News view more...

Latest News view more...

PTC NETWORK
PTC NETWORK