Wed, Apr 24, 2024
Whatsapp

ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਨੂੰ ਲੈ ਕੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕੀਤਾ ਸਵਾਲ

Written by  Shanker Badra -- March 05th 2021 11:37 AM -- Updated: March 05th 2021 11:39 AM
ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਨੂੰ ਲੈ ਕੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕੀਤਾ ਸਵਾਲ

ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਨੂੰ ਲੈ ਕੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕੀਤਾ ਸਵਾਲ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ 5ਵਾਂ ਦਿਨ ਹੈ।ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪੰਜਵੇਂ ਦਿਨ ਅੱਜ ਸਵਾਲ ਜਵਾਬ ਦੀ ਕਾਰਵਾਈ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਸਮਾਰਟ ਕੁਨੈਕਟ ਯੋਜਨਾ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਵੰਡੇ ਗਏ ਮੋਬਾਇਲ ਫੋਨਾਂ ਸਬੰਧੀ ਸਰਕਾਰ ਨੂੰ ਸਵਾਲ ਕੀਤਾ ਹੈ। [caption id="attachment_479394" align="aligncenter" width="700"]SAD MLA Harinderpal Singh Chandumajra questioned of smartphones to the youth of Punjab ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਨੂੰ ਲੈ ਕੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕੀਤਾ ਸਵਾਲ[/caption] ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਦਾ ਸਵਾਲ ਕੀਤਾ ਹੈ , ਕੀ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਕ੍ਰਿਪਾ ਕਰਕੇ ਦੱਸਣਗੇ ਕਿ ਪੰਜਾਬ ਸਮਾਰਟ ਕੁਨੈਕਟ ਯੋਜਨਾਂ ਤਹਿਤ ਸਮਾਰਟ ਫੋਨ ਪ੍ਰਾਪਤ ਕਰਨ ਲਈ ਸਰਕਾਰ ਵੱਲੋਂ ਕੀ ਕੀ ਸ਼ਰਤਾਂ ਲਗਾਈਆਂ ਗਈਆਂ ਹਨ , ਇਸ ਯੋਜਨਾ ਤਹਿਤ ਹੁਣ ਤੱਕ ਕਿੰਨੇ ਸਮਾਰਟ ਫੋਨ ਕਿੰਨੇ ਨੋਜਵਾਨਾਂ ਨੂੰ ਵੰਡੇ ਜਾ ਚੁੱਕੇ ਹਨ ਅਤੇ ਭਵਿੱਖ ਵਿੱਚ ਹੋਰ ਕਿੰਨੇ ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਦੀ ਤਜਵੀਜ਼ ਹੈ , ਵੇਰਵੇ ਸਹਿਤ ਦੱਸਿਆ ਜਾਵੇ ? [caption id="attachment_479398" align="aligncenter" width="225"]SAD MLA Harinderpal Singh Chandumajra questioned of smartphones to the youth of Punjab ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਨੂੰ ਲੈ ਕੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕੀਤਾ ਸਵਾਲ[/caption] ਇਸ ਸਵਾਲ ਦੇ ਜਵਾਬ ਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਨੌਜਵਾਨਾਂ ਨਾਲ ਕੀਤੇ ਵਾਅਦੇ ਅਨੁਸਾਰ ਮੋਬਾਇਲ ਵੰਡਣ ਦਾ ਕੰਮ ਅਜੇ ਖ਼ਤਮ ਨਹੀਂ ਹੋਇਆ ਹੈ। ਸਾਲ 2020-21 ਦੌਰਾਨ ਸਰਕਾਰ ਵੱਲੋਂ ਉਦਯੋਗ ਅਤੇ ਕਾਮਰਸ ਵਿਭਾਗ ਦੁਆਰਾ ਮੋਬਾਇਲ ਫੋਨਾਂ ਦੀ ਖਰੀਦ ਕਰਕੇ ਸਰਕਾਰ ਦੀਆਂ ਸ਼ਰਤਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ +2 ਜਮਾਤ ਦੇ ਯੋਗ ਲੜਕੇ ਅਤੇ ਲੜਕੀਆਂ ਨੂੰ ਸਮਾਰਟ ਮੋਬਾਇਲ ਫੋਨਾਂ ਦੀ ਵੰਡ ਸਿੱਖਿਆ ਵਿਭਾਗ ਰਾਹੀਂ 12 ਅਗਸਤ 2020 ਤੋਂ ਸ਼ੁਰੂ ਕੀਤੀ ਗਈ ਹੈ। [caption id="attachment_479395" align="aligncenter" width="696"]SAD MLA Harinderpal Singh Chandumajra questioned of smartphones to the youth of Punjab ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਨੂੰ ਲੈ ਕੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕੀਤਾ ਸਵਾਲ[/caption] ਉਨ੍ਹਾਂ ਦੱਸਿਆ ਕਿ ਰਾਜ ਦੇ ਸਰਕਾਰੀ ਸਕੂਲਾਂ ਦੇ ਯੋਗ ਲੜਕੇ / ਲੜਕੀਆਂ ਨੂੰ ਹੁਣ ਤੱਕ 1,74,453 ਸਮਾਰਟ ਮੋਬਾਇਲ ਫੋਨ ਵੰਡੇ ਜਾ ਚੁੱਕੇ ਹਨ । ਸਾਲ 2021-22 ਦੌਰਾਨ +2 ਜਮਾਤਾਂ ਵਿੱਚ ਦਾਖਲਾ ਲੈਣ ਵਾਲੇ 2,14,714 ਵਿਦਿਆਰਥੀਆਂ ਲਈ ਸਮਾਰਟ ਮੋਬਾਇਲ ਫੋਨ ਦੇਣ ਦੀ ਤਜ਼ਵੀਜ ਹੈ। ਚੰਦੂਮਾਜਰਾ ਨੇ ਕਿਹਾ ਮੁੱਖ ਮੰਤਰੀ ਵਲੋਂ ਪੰਜਾਬ ਦੇ ਸਾਰੇ ਨੌਜਵਾਨਾਂ ਨੂੰ ਮੋਬਾਈਲ ਦੇਣ ਦਾ ਵਾਅਦਾ ਕੀਤਾ ਸੀ ,ਕਦੋਂ ਤੱਕ ਸਾਰੇ ਨੌਜਵਾਨਾਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ। -PTCNews


Top News view more...

Latest News view more...