Fri, Apr 26, 2024
Whatsapp

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਦੇ ਘਰ ਅਤੇ ਦਫ਼ਤਰ ਇਨਕਮ ਟੈਕਸ ਵੱਲੋਂ ਰੇਡ

Written by  Shanker Badra -- November 16th 2021 10:23 AM -- Updated: November 16th 2021 10:57 AM
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਦੇ ਘਰ ਅਤੇ ਦਫ਼ਤਰ ਇਨਕਮ ਟੈਕਸ ਵੱਲੋਂ ਰੇਡ

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਦੇ ਘਰ ਅਤੇ ਦਫ਼ਤਰ ਇਨਕਮ ਟੈਕਸ ਵੱਲੋਂ ਰੇਡ

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਮੁੱਲਾਂਪੁਰ ਦਾਖ਼ਾ ਤੋਂ ਪਾਰਟੀ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਘਰ ਅੱਜ ਸਵੇਰੇ ਆਮਦਨ ਕਰ ਵਿਭਾਗ ਨੇ ਘਰ ਰੇਡ ਕੀਤੀ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਆਮਦਨ ਕਰ ਦੀ ਟੀਮ ਮਨਪ੍ਰੀਤ ਸਿੰਘ ਇਆਲੀ ਘਰ ਪੁੱਜੀ ਅਤੇ ਖ਼ਬਰ ਲਿਖ਼ੇ ਜਾਣ ਤੱਕ ਛਾਪੇਮਾਰੀ ਦਾ ਕੰਮ ਜਾਰੀ ਹੈ। [caption id="attachment_549063" align="aligncenter" width="254"] ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਦੇ ਘਰ ਅਤੇ ਦਫ਼ਤਰ ਇਨਕਮ ਟੈਕਸ ਵੱਲੋਂ ਰੇਡ[/caption] ਮਨਪ੍ਰੀਤ ਸਿੰਘ ਇਆਲੀ ਦੇ ਓਐੱਸਡੀ ਮਨੀ ਸ਼ਰਮਾ ਨੇ ਇਹ ਜਾਣਕਾਰੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਮਨਪ੍ਰੀਤ ਇਆਲੀ ਦੇ ਘਰ, ਫਾਰਮ ਹਾਊਸ ਅਤੇ ਦਫ਼ਤਰ 'ਤੇ ਆਈ.ਟੀ. ਵੱਲੋਂ ਛਾਪਾ ਮਾਰਿਆ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ 'ਤੇ ਮਿਲੀ ਭੁਗਤ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਇਸ ਰੇਡ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। [caption id="attachment_549077" align="aligncenter" width="259"] ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਦੇ ਘਰ ਅਤੇ ਦਫ਼ਤਰ ਇਨਕਮ ਟੈਕਸ ਵੱਲੋਂ ਰੇਡ[/caption] ਮਨਪ੍ਰੀਤ ਇਆਲੀ ਦੇ ਘਰ ਵੱਡੇ ਕਾਫ਼ਲੇ 'ਚ ਆਈ.ਟੀ. ਦੀਆਂ ਟੀਮਾਂ ਪਹੁੰਚੀਆਂ ਹਨ। ਅੱਜ ਸਵੇਰੇ ਛੇ ਵਜੇ ਤੋਂ ਇਨਕਮ ਟੈਕਸ ਦੀ ਰੇਡ ਚੱਲ ਰਹੀ ਹੈ ਪਰ ਕਿਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਇਹ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਵਿੱਚ ਪਾਏ ਯੋਗਦਾਨ ਤੋਂ ਸਰਕਾਰ ਘਬਰਾਈ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸੇ ਵਿਧਾਇਕ ’ਤੇ ਆਮਦਨ ਕਰ ਜਾਂ ਈ.ਡੀ.ਦੀ ਛਾਪੇਮਾਰੀ ਦਾ ਇਹ ਦੂਜਾ ਮਾਮਲਾ ਹੈ। [caption id="attachment_549064" align="aligncenter" width="279"] ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਦੇ ਘਰ ਅਤੇ ਦਫ਼ਤਰ ਇਨਕਮ ਟੈਕਸ ਵੱਲੋਂ ਰੇਡ[/caption] ਦੱਸ ਦੇਈਏ ਕਿ 2017 ਦੀਆਂ ਚੋਣਾਂ ਵਿੱਚ ਦਾਖਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਐਚਐਸ ਫੂਲਕਾ ਨੇ ਜਿੱਤ ਹਾਸਲ ਕੀਤੀ ਸੀ ਪਰ ਉਨ੍ਹਾਂ ਵੱਲੋਂ ਅਸਤੀਫਾ ਦੇ ਦਿੱਤਾ ਸੀ। ਬਾਅਦ ਵਿੱਚ ਮਨਪ੍ਰੀਤ ਸਿੰਘ ਇਆਲੀ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੂੰ ਹਰਾ ਕੇ ਵਿਧਾਇਕ ਬਣੇ ਸਨ। ਪਾਰਟੀ ਨੇ 2022 ਦੀਆਂ ਚੋਣਾਂ ਲਈ ਮੁੱਲਾਂਪੁਰ ਦਾਖਾ ਤੋਂ ਮਨਪ੍ਰੀਤ ਸਿੰਘ ਇਆਲੀ ਨੂੰ ਮੁੜ ਟਿਕਟ ਦਿੱਤੀ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਨ। -PTCNews


Top News view more...

Latest News view more...