Advertisment

ਹਰਿਆਣਾ 'ਚ ਕਿਸਾਨਾਂ ਤੇ ਮਨੁੱਖੀ ਅਧਿਕਾਰ ਕਾਰਕੁੰਨਾਂ ਖਿਲਾਫ਼ ਕੀਤੇ ਜਾ ਰਹੇ ਜਬਰ ਖਿਲਾਫ਼ ਆਪਣੀ ਆਵਾਜ਼ ਬੁਲੰਦ ਕਰਨਾ ਜਾਰੀ ਰੱਖਾਂਗੇ : ਸ਼੍ਰੋਮਣੀ ਅਕਾਲੀ ਦਲ     

author-image
Shanker Badra
Updated On
New Update
ਹਰਿਆਣਾ 'ਚ ਕਿਸਾਨਾਂ ਤੇ ਮਨੁੱਖੀ ਅਧਿਕਾਰ ਕਾਰਕੁੰਨਾਂ ਖਿਲਾਫ਼ ਕੀਤੇ ਜਾ ਰਹੇ ਜਬਰ ਖਿਲਾਫ਼ ਆਪਣੀ ਆਵਾਜ਼ ਬੁਲੰਦ ਕਰਨਾ ਜਾਰੀ ਰੱਖਾਂਗੇ : ਸ਼੍ਰੋਮਣੀ ਅਕਾਲੀ ਦਲ     
Advertisment
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਕਿਹਾ ਕਿ ਸ਼੍ਰੋਮਣੀ ਕਆਲੀ ਦਲ ਨੇ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਸੰਘਰਸ਼ ਕੀਤਾ ਹੈ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹ ਹਰਿਆਣਾ ਵਿਚ ਕਿਸਾਨਾਂ ਤੇ ਮਨੁੱਖੀ ਅਧਿਕਾਰ ਕਾਰਕੁੰਨਾਂ ਖਿਲਾਫ ਕੀਤੇ ਜਾ ਰਹੇ ਜਬਰ ਖਿਲਾਫ ਆਪਣੀ ਆਵਾਜ਼ ਬੁਲੰਦ ਕਰਨਾ ਜਾਰੀ ਰੱਖਣਗੇ ਭਾਵੇਂ ਉਹਨਾਂ ਖਿਲਾਫ 10 ਕੇਸ ਕਿਉਂ ਨਾ ਦਰਜ ਕਰ ਲਏ ਜਾਣ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਅਸੀਂ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਦਿੱਤੀ ਧਮਕੀ ਅਨੁਸਾਰ ਅਸੀਂ ਸਾਡੇ ਖਿਲਾਫ ਕੋਈ ਵੀ ਕੇਸ ਦਰਜ ਹੋਣ ਤੋਂ ਡਰਨ ਵਾਲੇ ਨਹੀਂ ਹਾਂ। ਉਹਨਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਵਾਸਤੇ ਅਸੀਂ ਜੇਲ੍ਹ ਜਾਣ ਵਾਸਤੇ ਵੀ ਤਿਆਰ ਹਾਂ। ਉਹਨਾਂ ਕਿਹਾ ਕਿ ਅਸੀਂ ਹਰਿਆਣਾ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਦੇ ਖਿਲਾਫ ਆਪਣਾ ਸੰਘਰਸ਼ ਜਾਰੀ ਰੱਖਾਂਗੇ। SAD mlas announces they will continue to agitate against repression being meted out to farmers and human rights activists by the Haryana govt ਹਰਿਆਣਾ 'ਚ ਕਿਸਾਨਾਂ ਤੇ ਮਨੁੱਖੀ ਅਧਿਕਾਰ ਕਾਰਕੁੰਨਾਂ ਖਿਲਾਫ਼ ਕੀਤੇ ਜਾ ਰਹੇ ਜਬਰ ਖਿਲਾਫ਼ ਆਪਣੀ ਆਵਾਜ਼ ਬੁਲੰਦ ਕਰਨਾ ਜਾਰੀ ਰੱਖਾਂਗੇ : ਸ਼੍ਰੋਮਣੀ ਅਕਾਲੀ ਦਲ ਅਕਾਲੀ ਦਲ ਦੇ ਵਿਧਾਇਕਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਉਹਨਾਂ ਨੇ ਕਿਸਾਨਾਂ ਤੇ ਮਨੁੱਖੀ ਅਧਿਕਾਰ ਕਾਰਕੁੰਨਾਂ ਤੇ ਸਿੱਖ ਨੌਜਵਾਨਾਂ ਨਾਲ ਹਰਿਆਣਾ ਸਰਕਾਰ ਵੱਲੋਂ ਕੀਤੇ ਬੇਰਹਿਮੀ ਵਾਲੇ ਰਵੱਈਏ ਦੀ ਨਿਖੇਧੀ ਕਰ ਕੇ ਕੁਝ ਵੀ ਗਲਤ ਨਹੀਂ ਕੀਤਾ ਹੈ। ਉਹਨਾਂ ਕਿਹਾ ਕਿ ਅਸੀਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਖਿਲਾਫ ਸ਼ਾਂਤੀਪੂਰਨ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਕੇ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕੀਤੀ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਉਨੀ ਹੀ ਪੰਜਾਬ ਦੀ ਹੈ ਜਿੰਨੀ ਕਿ ਹਰਿਆਣਾ ਦੀ। ਉਹਨਾਂ ਕਿਹਾ ਕਿ ਹਰਿਆਣਾ ਸਕਰਾਰ ਉਹੀ ਦਮਨਕਾਰੀ ਨੀਤੀਆਂ ਸਾਡੇ ਖਿਲਾਫ ਵਰਤਣ ਦਾ ਯਤਨ ਕਰ ਰਹੀ ਹੈ ਜੋ ਉਸਨੇ ਕਿਸਾਨ ਅੰਦੋਲਨ ਦੇ ਖਿਲਾਫ ਵਰਤੀਆਂ ਹਨ। ਉਹਨਾਂ ਕਿਹਾ ਕਿ ਅਸੀਂ ਅੰਨਦਾਤ ਲਈ ਕੋਈ ਵੀ ਕੁਰਬਾਨੀ ਕਰਨ ਲਈ ਤਿਆਰ ਹਾਂ। SAD mlas announces they will continue to agitate against repression being meted out to farmers and human rights activists by the Haryana govt ਹਰਿਆਣਾ 'ਚ ਕਿਸਾਨਾਂ ਤੇ ਮਨੁੱਖੀ ਅਧਿਕਾਰ ਕਾਰਕੁੰਨਾਂ ਖਿਲਾਫ਼ ਕੀਤੇ ਜਾ ਰਹੇ ਜਬਰ ਖਿਲਾਫ਼ ਆਪਣੀ ਆਵਾਜ਼ ਬੁਲੰਦ ਕਰਨਾ ਜਾਰੀ ਰੱਖਾਂਗੇ : ਸ਼੍ਰੋਮਣੀ ਅਕਾਲੀ ਦਲ ਵਿਧਾਇਕਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਉਹਨਾਂ ਨੇ ਕਿਸਾਨਾਂ ਦੇ ਨਾਲ ਨਾਲ ਮਨੁੱਖੀ ਅਧਿਕਾਰ ਕਾਰਕੁੰਨ ਨੌਦੀਪ ਕੌਰ ਤੇ ਸ਼ਿਵ ਕੁਮਾਰ ਦੇ ਨਾਲ ਕੀਤੇ ਅਣਮਨੁੱਖੀ ਵਿਵਹਾਰ ਅਤੇ ਰਣਜੀਤ ਕੌਰ ਤੇ ਹੋਰਨਾਂ ਦੇ ਧਾਰਮਿਕ ਕੱਕਾਰਾਂ ਦੀ ਬੇਅਦਬੀ ਦਾ ਮਾਮਲਾ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਵੀ ਚੁੱਕਿਆ ਸੀ। ਉਹਨਾਂ ਕਿਹਾ ਕਿ ਅਸੀਂ ਮੰਗ ਕੀਤੀ ਸੀ ਕਿ ਵਿਧਾਨ ਸਭਾ ਹਰਿਆਣਾ ਸਰਕਾਰ ਦੇ ਖਿਲਾਫ ਮਤਾ ਪਾਸ ਕਰੇ ਜਿਸ ਵਿਚ ਹਰਿਆਣਾ ਸਰਕਾਰ ਦੀ ਨਿਖੇਧੀ ਕੀਤੀ ਜਾਵੇ ਅਤੇ ਮਨੁੱਖੀ ਅਧਿਕਾਰ ਕਾਰਕੁੰਨ ’ਤੇ ਤਸ਼ੱਦਦ ਢਾਹੁਣ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਸਿਫਾਰਸ਼ ਕੀਤੀ ਜਾਵੇ। ਉਹਨਾਂ ਕਿਹਾ ਕਿ ਅਸੀਂ ਇਹ ਨੁਕਤੇ ਮੁੱਖ ਮੰਤਰੀ ਕੋਲ ਵੀ ਚੁੱਕੇ ਸਨ। ਅਸੀਂ ਅਜਿਹਾ ਕਰਦਿਆਂ ਆਪਣੇ ਅਧਿਕਾਰਾਂ ਦੇ ਮੁਤਾਬਕ ਸੀ। publive-image ਹਰਿਆਣਾ 'ਚ ਕਿਸਾਨਾਂ ਤੇ ਮਨੁੱਖੀ ਅਧਿਕਾਰ ਕਾਰਕੁੰਨਾਂ ਖਿਲਾਫ਼ ਕੀਤੇ ਜਾ ਰਹੇ ਜਬਰ ਖਿਲਾਫ਼ ਆਪਣੀ ਆਵਾਜ਼ ਬੁਲੰਦ ਕਰਨਾ ਜਾਰੀ ਰੱਖਾਂਗੇ : ਸ਼੍ਰੋਮਣੀ ਅਕਾਲੀ ਦਲ ਅਕਾਲੀ ਵਿਧਾਇਕਾਂ ਨੇ ਸਪਸ਼ਟ ਕੀਤਾ ਕਿ ਜਿਥੇ ਤੱਕ ਕਿਸਾਨ ਅੰਦੋਲਨ ਦਾ ਸਵਾਲ ਹੈ ਤਾਂ ਹਰਿਆਣਾ ਤੇ ਪੰਜਾਬ ਦੇ ਕਿਸਾਨ ਇਕਜੁੱਟ ਹਨ। ਉਹਨਾਂ ਕਿਹਾ ਕਿ ਹਰਿਆਣਾ ਦੇ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨਾ ਸਾਡੀ ਜ਼ਿੰਮੇਵਾਰੀ ਹੈ ਤੇ ਅਸੀਂ ਮੰਗ ਕੀਤੀ ਸੀ ਕਿ ਹਰਿਆਣਾ ਦੇ ਮੁੱਖ ਮੰਤਰੀ ਉਹਨਾਂ ਨਾਲ ਨਿਆਂ ਕਰਨ। ਉਹਨਾਂ ਕਿਹਾ ਕਿ ਅਸੀਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਇਹ ਵੀ ਦੱਸਣਾ ਚਾਹੁੰਦੇ ਸੀ ਕਿ ਕਿਸਾਨ ਅੰਦੋਲਨ ਵਿਚ ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ ਅਤੇ ਉਹਨਾਂ ਨੂੰ ਅੰਨਦਾਤਾ ਦੀ ਆਵਾਜ਼ ਸੁਣ ਕੇ ਇਸ ਸਭ ਕੁਝ ਨੁੰ ਰੋਕਣਾ ਚਾਹੀਦਾ ਹੈ  ਨਾ ਕਿ ਸ਼ਾਂਤੀਪੂਰਨ ਅੰਦੋਲਨ ਨੂੰ ਕੁਚਲਣ ਦਾ ਯਤਨ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਸੀਂ ਆਪਣਾ ਇਹ ਕੰਮ ਜਾਰੀ ਰੱਖਾਂਗੇ।  -PTCNews-
shiromani-akali-dal farmers vidhan-sabha-speaker sad-mlas human-rights-activists
Advertisment

Stay updated with the latest news headlines.

Follow us:
Advertisment